ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ

ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ
ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ

ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ

ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ
ਅੱਜ ਸਰਕਾਰੀ ਸੀਨੀਅਰ ਸਕੰਡਰੀ ਸਮਾਰਟ ਸਕੂਲ ਸਿਵਲ ਲਾਈਨਜ਼ ਪਟਿਆਲਾ

ਵਿਖੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ” ਵਿਸ਼ੇ ਉੱਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿੱਚ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਅਧਿਕਾਰੀ ਇੰਜ: ਸ਼ੰਮੀ ਜਿੰਦਲ ਵਧੀਕ ਨਿਗਰਾਨ ਇੰਜੀਨੀਅਰ, ਇੰਜ: ਗਰੀਸ਼ ਕੁਮਾਰ ਮਹਾਜਨ ਸਹਾਇਕ ਇੰਜੀਨੀਅਰ, ਇੰਜ ਕਰਮਜੀਤ ਸਿੰਘ ਏ.ਏ.ਈ, ਇੰਜ: ਪੰਕਜ ਸੂਦ, ਏ.ਏ.ਈ, ਇੰਜ: ਅਮਰਜੀਤ ਸਿੰਘ ਏ.ਏ.ਈ, ਇੰਜ ਅਮਨਦੀਪ ਕੌਰ ਜੇ.ਈ ਅਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੀਮਾ ਓਪਲ, ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਗੋਇਲ ਅਤੇ ਹੋਰ ਲੈਕਚਰਾਰ ਸ਼੍ਰੀਮਤੀ ਸਮੀਰਾ ਮਲਿਕ, ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਅਮਨਦੀਪ ਕੌਰ, ਸ਼੍ਰੀਮਤੀ ਨਵਨੀਤ, ਸ਼੍ਰੀਮਤੀ ਜਸਵੀਰ, ਸ਼੍ਰੀਮਤੀ ਰਾਣੀ ਸਿੰਗਲਾ, ਸ: ਕਨਵਰਜੀਤ ਸਿੰਘ, ਸ਼੍ਰੀ ਅਭਿਸੇਕ ਜਲੋਟਾ,  ਸ਼੍ਰੀਮਤੀ ਮਨਜੀਤ ਕੌਰ, ਸ਼੍ਰੀਮਤੀ ਨਵਨੀਤ ਕੌਰ ,ਸ਼੍ਰੀਮਤੀ ਸੁਖਵਿੰਦਰ ਕੌਰ ਅਤੇ ਸ਼੍ਰੀ ਪਰਦੀਪ ਕੁਮਾਰ ਨੇ ਹਿੱਸਾ ਲਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ, ਊਰਜਾ ਬੱਚਤ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਕਿ ਵਿਦਿਆਰਥੀਆਂ ਵਿੱਚ ਊਰਜਾ ਬੱਚਤ ਬਾਰੇ ਰੂਚੀ ਪੈਦਾ ਹੋ ਸਕੇ। ਵਿਦਿਆਰਥੀਆਂ ਨੇ ਇਨ੍ਹਾਂ ਤਕਨੀਕਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ। ਇਸ ਸਮਾਗਮ ਦੋਰਾਨ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਪੇਪਰ ਪੜ੍ਹੇ ਗਏ ਅਤੇ ਉਨਾਂ ਵੱਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਵੀ ਕਾਬਿਲ-ਏ-ਤਾਰੀਫ਼ ਸਨ।

ਪ੍ਰੋਗਰਾਮ ਦਾ ਸਭ ਤੋਂ ਪਹਿਲਾਂ PSPCL ਦੀ ਟੀਮ ਨਾਲ ਤਾਲਮੇਲ ਕੀਤਾ ਗਿਆ। ਇਸ ਤੋਂ ਬਾਅਦ ਸਕੂਲ ਦੀ ਅੰਗਰੇਜ਼ੀ ਦੀ ਲੈਕਚਰਾਰ ਸ੍ਰੀਮਤੀ ਸਮੀਰਾ ਮਲਿਕ ਵੱਲੋਂ ਇਸ ਨੂੰ ਬਹੁਤ ਹੀ ਸੁਚੱਜੇ, ਪ੍ਰਭਾਵਸ਼ਾਲੀ ਅਤੇ ਵਿਵਸਥਿਤ ਢੰਗ ਨਾਲ ਆਯੋਜਿਤ ਕੀਤਾ ਗਿਆ। ਵਿਗਿਆਨ ਅਧਿਆਪਕਾ ਸ੍ਰੀਮਤੀ ਅਮਨਦੀਪ ਕੌਰ ਨੇ ਮੰਚ ਸੰਚਾਲਨ ਦੀ ਕਾਰਵਾਈ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਈ।। ਇਸ ਮੌਕੇ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼੍ਰੀ ਰਾਮ ਲਾਲ ਗੋਇਲ ਜੀ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਦੱਸਿਆ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ। ਸਕੂਲ ਦੇ ਅਧਿਆਪਕਾਂ ਵੱਲੋਂ ਪੀ.ਐਸ.ਪੀ.ਸੀ.ਐਲ. ਵੱਲੋਂ ਆਯੋਜਿਤ ਕੀਤੇ ਗਏ ਬਿਜਲੀ ਬੱਚਤ ਸਬੰਧੀ ਸਮਾਗਮ ਦੀ ਭਰਪੂਰ ਸਲਾਘਾ ਕੀਤੀ ਗਈ ।

ਸਮਾਗਮ ਦੇ ਅੰਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੀ.ਐਸ.ਪੀ.ਸੀ.ਐਲ. ਦੀ DSM ਟੀਮ ਵੱਲੋਂ ਇਨਾਮ ਵਜੋਂ ਊਰਜਾ ਸੰਜਮਤਾ ਸਬੰਧੀ ਸਲੋਗਨ ਦਰਸਾਉਂਦੀਆਂ ਕਾਪੀਆਂ, ਪੈਨ ਅਤੇ ਕਾਫੀ ਦੇ ਮੱਗ ਵੰਡੇ ਗਏ। ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਕਾਪੀਆਂ ਅਤੇ ਪੈਨ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।

ਅੰਤ ਵਿੱਚ ਪੀ.ਐਸ.ਪੀ.ਸੀ.ਐਲ ਦੀ ਟੀਮ ਵੱਲੋਂ ਸਮੁੱਚੀ ਸਕੂਲ ਮੈਨੇਜਮੈਂਟ ਦਾ ਸਮਾਗਮ ਕਰਵਾਉਣ ਲਈ ਤਹਿ-ਦਿਲੋਂ ਧੰਨਵਾਦ ਕੀਤਾ ਅਤੇ ਸਕੂਲੀ ਬੱਚਿਆ ਨੂੰ ਉਨਾਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾਂ ਦਿੱਤੀਆਂ।

Related Post