ਐਨ. ਕੇ. ਸ਼ਰਮਾ ਦੀ ਭੈਣ ਅਤੇ ਭਾਬੀ ਨੇ ਘਨੌਰ ਹਲਕੇ ਵਿੱਚ ਕੀਤਾ ਚੋਣ ਪ੍ਰਚਾਰ

ਐਨ. ਕੇ. ਸ਼ਰਮਾ ਦੀ ਭੈਣ ਅਤੇ ਭਾਬੀ ਨੇ ਘਨੌਰ ਹਲਕੇ ਵਿੱਚ ਕੀਤਾ ਚੋਣ ਪ੍ਰਚਾਰ
ਘਨੌਰ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਦੀ ਚੋਣ ਮੁਹਿੰਮ ਨੂੰ ਹੋਰ ਤੇਜ਼ ਕਰਦੇ ਹੋਏ ਉਨ੍ਹਾਂ ਦੀ ਭੈਣ ਅਤੇ ਭਾਬੀ ਨੇ ਹਲਕਾ ਘਨੌਰ ਦੇ ਪਿੰਡਾਂ ਵਿੱਚ ਚੋਣ ਪ੍ਰਚਾਰ ਕੀਤਾ। ਹਲਕਾ ਇੰਚਾਰਜ ਭੁਪਿੰਦਰ ਸਿੰਘ ਸ਼ੇਖੂਪੁਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮਾਂ ਦੌਰਾਨ ਐਨ.ਕੇ.ਸ਼ਰਮਾ ਦੀ ਭੈਣ ਗੁੱਡੀ ਸ਼ਰਮਾ ਅਤੇ ਭਾਬੀ ਜੋਤੀ ਸ਼ਰਮਾ ਨੇ ਕਿਹਾ ਕਿ ਇੱਥੋਂ ਚਾਰ ਵਾਰ ਸਾਂਸਦ ਬਣੀ ਪ੍ਰਨੀਤ ਕੌਰ ਹਮੇਸ਼ਾ ਚੋਣ ਜਿੱਤ ਕੇ ਮਹਿਲਾਂ ਵਿੱਚ ਜਾਂਦੀ ਹਨ। ਉਨ੍ਹਾਂ ਨੇ ਜਨਤਾ ਨੂੰ ਮਿਲਣ ਲਈ ਹਰ ਵਿਧਾਨ ਸਭਾ ਹਲਕੇ ਵਿੱਚ ਆਪਣੇ ਕਰਿੰਦਿਆਂ ਨੂੰ ਰੱਖਿਆ ਹੋਇਆ ਸੀ।
ਗੁੱਡੀ ਸ਼ਰਮਾ ਨੇ ਕਿਹਾ ਕਿ ਅਕਾਲੀ ਦਲ ਨੇ ਪਹਿਲੀ ਵਾਰ ਪਟਿਆਲਾ ਲੋਕ ਸਭਾ ਹਲਕੇ ਤੋਂ ਪੇਂਡੂ ਖੇਤਰ ਦੇ ਨੌਜਵਾਨ ਨੂੰ ਟਿਕਟ ਦਿੱਤੀ ਹੈ। ਐਨ.ਕੇ. ਸ਼ਰਮਾ ਪੰਜਾਬ ਵਿੱਚ ਮੰਤਰੀ ਰਹਿ ਚੁੱਕੇ ਹਨ, ਇਸਦੇ ਬਾਵਜੂਦ ਉਹ ਅੱਜ ਵੀ ਪਿੰਡ ਵਿੱਚ ਹੀ ਰਹਿੰਦੇ ਹਨ। ਇਸ ਮੌਕੇ ਅਕਾਲੀ ਆਗੂ ਭੁਪਿੰਦਰ ਸਿੰਘ ਸ਼ੇਖੂਪੁਰ ਹਲਕਾ ਇੰਚਾਰਜ ਘਨੌਰ, ਸਰਕਲ ਪ੍ਰਧਾਨ ਸਵਰਨ ਸਿੰਘ ਛਪਾਰ, ਹਰਵਿੰਦਰ ਸਿੰਘ ਮਹਿਮੂਦਪੁਰ, ਹਰਿੰਦਰ ਸਿੰਘ ਹਰਪਾਲਪੁਰ, ਜੋਗਾ ਸਿੰਘ ਮੰਡੋਲੀ, ਜਸਪਾਲ ਸਿੰਘ ਮਹਿਮਦਪੁਰ ਸਮੇਤ ਕਈ ਪਤਵੰਤੇ ਹਾਜ਼ਰ ਸਨ।

Related Post

Leave a Reply

Your email address will not be published. Required fields are marked *