ਕਾਂਗਰਸ ਦੀ ਸਰਕਾਰ ਬਣਨ ‘ਤੇ ਹਰ ਲੋੜਵੰਦ ਪਰਿਵਾਰ ਨੂੰ ਮਿਲੇਗਾ 25 ਲੱਖ ਤੱਕ ਦਾ ਮੁਫ਼ਤ ਇਲਾਜ

 

ਪਟਿਆਲਾ ਹਲਕੇ ਵਿੱਚ ਚੱਲ ਰਹੀ ਹੈ ਕਾਂਗਰਸ ਦੀ ਲਹਿਰ – ਡਾ: ਗਾਂਧੀ

ਵੱਖ ਵੱਖ ਪਿੰਡਾਂ ਵਿੱਚ ਕਈ ਪਰਿਵਾਰ ਆਪ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ

ਕਾਂਗਰਸ ਦੀ ਸਰਕਾਰ ਬਣਨ ‘ਤੇ ਹਰ ਲੋੜਵੰਦ ਪਰਿਵਾਰ ਨੂੰ ਮਿਲੇਗਾ 25 ਲੱਖ ਤੱਕ ਦਾ ਮੁਫ਼ਤ ਇਲਾਜ

ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਅੱਜ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ 2 ਦਰਜਨ ਤੋਂ ਜ਼ਿਆਦਾ ਪਿੰਡਾਂ ਦਾ ਦੌਰਾ ਕੀਤਾ ਗਿਆ ਜਿਸ ਮੌਕੇ ਉਹਨਾਂ ਨਾਲ਼ ਹਲਕਾ ਇੰਚਾਰਜ ਦਰਬਾਰਾ ਸਿੰਘ ਵਿਸ਼ੇਸ ਤੌਰ ‘ਤੇ ਮੌਜੂਦ ਰਹੇ।

ਇਸ ਮੌਕੇ ਬੋਲਦਿਆਂ ਡਾਕਟਰ ਧਰਮਵੀਰ ਗਾਂਧੀ ਨੇ ਕਿਹਾ ਕਿ ਸਮੁੱਚੇ ਲੋਕ ਸਭਾ ਹਲਕਾ ਪਟਿਆਲਾ ਵਿੱਚ ਦਿਨੋਂ ਦਿਨ ਕਾਂਗਰਸ ਪਾਰਟੀ ਦੀ ਲਹਿਰ ਜ਼ੋਰ ਫੜਦੀ ਜਾ ਰਹੀ ਹੈ ਕਿਉਂਕਿ ਲੋਕ ਅੱਜ ਸਮਝ ਰਹੇ ਹਨ ਕਿ ਕੇਂਦਰ ਵਿੱਚ ਮੋਦੀ ਸਰਕਾਰ ਦਾ ਬਦਲ ਸਿਰਫ਼ ਅਤੇ ਸਿਰਫ਼ ਕਾਂਗਰਸ ਪਾਰਟੀ ਹੀ ਹੈ।

ਓਹਨਾਂ ਕਿਸਾਨਾਂ ਮਜ਼ਦੂਰਾਂ ਦੇ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਹਾ ਕਿ ਕੇ ਮੋਦੀ ਹਕੂਮਤ ਸਮਝਦੀ ਹੈ ਕਿ ਦਿੱਲੀ ਉਹਨਾਂ ਦੀ ਹੈ ਤਾਂ ਓਹ ਇਹ ਵੀ ਸਮਝ ਲੈਣ ਕਿ ਇਹ ਪਿੰਡ ਸਾਡੇ ਲੋਕਾਂ ਦੇ ਹਨ। ਲੋਕ ਤੁਹਾਡੇ ਜ਼ੁਲਮ ਨੂੰ ਭੁੱਲੇ ਨਹੀਂ, ਇਸ ਲਈ ਹੀ ਕਿਸਾਨ ਮਜਦੂਰ ਡਟ ਕੇ ਭਾਜਪਾ ਦਾ ਵਿਰੋਧ ਕਰ ਰਹੇ ਹਨ ਕਿਉਂਕਿ ਭਾਜਪਾ ਨੇ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਰੋਕ ਕੇ ਜਮਹੂਰੀ ਹੱਕਾਂ ਦਾ ਘਾਣ ਕੀਤਾ ਹੈ।

ਇਸਤੋਂ ਇਲਾਵਾ ਓਹਨਾਂ ਦੱਸਿਆ ਕਿ ਕਾਂਗਰਸ ਪਾਰਟੀ ਦੀ ਅਗਵਾਈ ਵਿੱਚ ਇੰਡੀਆ ਗਠਜੋੜ ਦੀ ਸਰਕਾਰ ਬਣਨ ਮਗਰੋਂ ਜਿੱਥੇ ਕਿਸਾਨਾਂ ਲਈ MSP ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇਗੀ, ਉੱਥੇ ਹੀ ਮਜ਼ਦੂਰਾਂ ਲਈ ਮਨਰੇਗਾ ਦੀ ਦਿਹਾੜੀ ਘੱਟੋ ਘੱਟ 400 ਰੁਪਏ ਅਤੇ ਪੂਰਾ ਸਾਲ ਕੰਮ ਦਿੱਤਾ ਜਾਵੇਗਾ। ਇਸਤੋਂ ਇਲਾਵਾ ਹਰ ਲੋੜਵੰਦ ਪਰਿਵਾਰ ਲਈ 25 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਬੀਮਾ ਕਰਵਾਇਆ ਜਾਵੇਗਾ।

ਇਸ ਮੌਕੇ ਕਈ ਪਿੰਡਾਂ ‘ਚੋਂ ਵੱਡੀ ਗਿਣਤੀ ਵਿੱਚ ਪਰਿਵਾਰ ਆਪ ਪਾਰਟੀ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ।

ਮੌਜੂਦਾ ਇਕੱਠਾਂ ਨੂੰ ਦਰਬਾਰਾ ਸਿੰਘ ਬਨਵਾਲਾ ਹਲਕਾ ਇੰਚਾਰਜ ਸ਼ੁਤਰਾਣਾ, ਗੁਰਸ਼ਰਨ ਕੌਰ ਰੰਧਾਵਾ ਪ੍ਰਧਾਨ ਮਹਿਲਾ ਕਾਂਗਰਸ ਪੰਜਾਬ,ਮਹੰਤ ਹਰਵਿੰਦਰ ਸਿੰਘ ਖਨੌੜਾ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪਟਿਆਲਾ ਸਮੇਤ ਕਈ ਹੋਰ ਆਗੂਆਂ ਨੇ ਵੀ ਸੰਬੋਧਨ ਕੀਤਾ।

Related Post

Leave a Reply

Your email address will not be published. Required fields are marked *