ਕਾਲੇ ਝੰਡੇ ਲੈਕੇ ਕੂਚ ਕਰਨਗੇ ਕਿਸਾਨਾਂ ਦੇ ਕਾਫਲੇ:-ਬੂਟਾ ਸਿੰਘ ਸਾਦੀਪੁਰ।

ਸੰਯੁਕਤ ਕਿਸਾਨ ਮੋਰਚਾ ਵਲੋਂ ਭਾਜਪਾ ਆਗੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਫੇਰੀ ਦਾ ਕਿੱਤਾ ਜਾਵੇਗਾ ਡੱਟਵਾਂ ਵਿਰੋਧ।
ਕਾਲੇ ਝੰਡੇ ਲੈਕੇ ਕੂਚ ਕਰਨਗੇ ਕਿਸਾਨਾਂ ਦੇ ਕਾਫਲੇ:-ਬੂਟਾ ਸਿੰਘ ਸਾਦੀਪੁਰ।

ਸ਼ਾਂਤਮਈ ਅਤੇ ਅਨੁਸ਼ਾਸਨਬੱਧ ਤਰੀਕੇ ਨਾਲ ਕੀਤਾ ਜਾਵੇਗਾ ਜਨਤਕ ਵਿਰੋਧ:-ਐਡਵੋਕੇਟ ਪ੍ਰਭਜੀਤ ਪਾਲ ਸਿੰਘ।
ਸੰਯੁਕਤ ਕਿਸਾਨ ਮੋਰਚਾ ਵਲੋਂ 23 ਮਈ ਨੂੰ ਭਾਜਪਾ ਉਮੀਦਵਾਰ ਦੀ ਚੋਣ ਮੁਹਿੰਮ ਖਾਤਰ ਪਟਿਆਲਾ ਫੇਰੀ ਤੇ ਆ ਰਹੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਕਿਸਾਨਾਂ ਵੱਲੋ ਡੱਟਵਾਂ ਵਿਰੋਧ ਕਿੱਤਾ ਜਾਵੇਗਾ।
ਵਰਣਨਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਵਲੋਂ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਦਾ ਸ਼ਾਂਤਮਈ ਢੰਗ ਨਾਲ ਕਾਲੇ ਝੰਡੇ ਲੈਕੇ ਡੱਟਵਾਂ ਵਿਰੋਧ ਕਰਨ ਦਾ ਐਲਾਨ ਕੀਤਾ ਗਿਆ ਸੀ।
ਸੰਜੁਕਤ ਕਿਸਾਨ ਮੋਰਚੇ ਦੇ ਮੈਂਬਰ ਭਾਰਤੀ ਕਿਸਾਨ ਯੂਨੀਅਨ ਸ਼ਾਦੀਪੁਰ ਦੇ ਕੌਮੀ ਪ੍ਰਧਾਨ ਬੂਟਾ ਸਿੰਘ ਸਾਦੀਪੁਰ ਨੇ ਜਾਣਕਾਰੀ ਸਾਂਝੀ ਕਰਦਿਆਂ ਕਹਿ ਕਿ 37 ਕਿਸਾਨ ਜਥੇਬੰਦੀਆਂ ਤੇ ਅਧਾਰਿਤ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਪਟਿਆਲਾ ਜ਼ਿਲ੍ਹੇ ਵਿੱਚ ਪੰਜ ਸਥਾਨਾਂ ਤੋਂ ਦੁਪਹਿਰ ਤਿੰਨ ਵਜੇ ਕਿਸਾਨਾਂ ਮਜ਼ਦੂਰਾਂ ਦੇ ਕਾਫਲੇ ਇਕੱਠੇ ਹੋ ਕੇ ਪਟਿਆਲਾ ਵੱਲ ਕੂਚ ਕਰਨਗੇ।
ਕਿਸਾਨ ਆਗੂ ਐਡਵੋਕੇਟ ਪ੍ਰਭਜੀਤ ਪਾਲ ਸਿੰਘ ਨੇ ਕਿਹਾ ਕਿ ਕਿਸਾਨ ਆਗੂਆਂ ਅਤੇ ਸੰਜੁਕਤ ਕਿਸਾਨ ਮੋਰਚੇ ਵੱਲੋ ਪੰਜਾਬ ਦੇ ਸਮੂਹ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਕਾਰਪੋਰੇਟ ਘਰਾਣਿਆਂ ਦੇ ਚਹੇਤੇ ਅਤੇ ਲੋਕ ਦੋਖੀ ਪ੍ਰਧਾਨ ਮੰਤਰੀ ਵਲੋਂ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀ ਵਰਗ ਦੇ ਮੁੱਦਿਆਂ ਦੀ ਕੀਤੀ ਜਾ ਰਹੀ ਲਗਾਤਾਰ ਅਣਦੇਖੀ ਕਾਰਨ ਉਹ ਇਕੱਠਾ ਵਿੱਚ ਸ਼ਾਮਲ ਨਾ ਹੋਣ। ਊਨਾ ਨੇ ਕਿਹਾ ਹੈ ਕਿ ਕਿਸਾਨਾਂ ਮਜ਼ਦੂਰਾਂ ਦੇ ਕਾਫਲੇ ਅਨੁਸ਼ਾਸਨਬੱਧ ਅਤੇ ਸ਼ਾਂਤਮਈ ਢੰਗ ਨਾਲ ਕਾਲੇ ਝੰਡੇ ਦਿਖਾਉਣ ਲਈ ਰਵਾਨਾ ਹੋਣਗੇ। ਪੁਲੀਸ ਅਤੇ ਪ੍ਰਸ਼ਾਸਨ ਦੀ ਸਖਤੀ ਅਤੇ ਜਬਰ ਦਾ ਮੁਕਾਬਲਾ ਸਬਰ ਅਤੇ ਠਰ੍ਹੰਮੇਂ ਨਾਲ ਕਰਨਗੇ।

Related Post