ਕੇਂਦਰ ‘ਚ ਕਾਂਗਰਸ ਸਰਕਾਰ ਆਉਣ ‘ਤੇ MSP ਦੀ ਕਾਨੂੰਨੀ ਗਰੰਟੀ ਦੇਵਾਂਗੇ – ਡਾ: ਗਾਂਧੀ*
ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਸ਼ੇਰ ਮਾਜਰਾ, ਮਹਿਮੂਦਪੁਰ ਅਤੇ ਹੋਰ ਅਨਾਜ ਮੰਡੀਆਂ ਦਾ ਦੌਰਾ ਕਰਕੇ ਕਿਸਾਨਾਂ, ਮਜ਼ਦੂਰਾਂ, ਦੁਕਾਨਦਾਰਾਂ ਅਤੇ ਆੜ੍ਹਤੀਆਂ ਨਾਲ਼ ਮੁਲਾਕਾਤ ਕੀਤੀ ਗਈ।
ਡਾਕਟਰ ਗਾਂਧੀ ਨੇ ਜਿੱਥੇ ਕਿਸਾਨਾਂ- ਮਜ਼ਦੂਰਾਂ ਦੀਆਂ ਸਥਾਨਕ ਮੁਸ਼ਕਿਲਾਂ ਨੂੰ ਸੁਣਦਿਆਂ ਉਹਨਾਂ ਨੂੰ ਹੱਲ ਕਰਵਾਉਣ ਦਾ ਭਰੋਸਾ ਦਿੱਤਾ,ਉੱਥੇ ਹੀ ਕਾਂਗਰਸ ਦੇ ਨਿਆਂ ਪੱਤਰ ਵਿੱਚ ਸ਼ਾਮਿਲ ਗਰੰਟੀਆਂ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਵਿੱਚ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਇੰਡੀਆ ਗਠਜੋੜ ਦੀ ਸਰਕਾਰ ਬਣਨ ਮਗਰੋਂ ਪਹਿਲੇ ਸਾਲ ਦੇ ਅੰਦਰ ਹੀ ਫ਼ਸਲਾਂ ਦੇ ਭਾਅ ਸਵਾਮੀਨਾਥਨ ਕਮਿਸ਼ਨ ਅਨੁਸਾਰ ਤੈਅ ਕਰਨ ਲਈ ਐੱਮ.ਐੱਸ.ਪੀ ਦੀ ਕਾਨੂੰਨੀ ਗਰੰਟੀ ਦਾ ਕਾਨੂੰਨ ਲੈ ਕੇ ਆਵਾਂਗੇ। ਇਸਤੋਂ ਇਲਾਵਾ ਕਿਸਾਨਾਂ ਅਤੇ ਮਜਦੂਰਾਂ ਨੂੰ ਕਰਜ਼ੇ ਤੋਂ ਮੁਕਤ ਕਰਨ ਲਈ ਸਥਾਈ ਕਮਿਸ਼ਨ ਬਣਾਇਆ ਜਾਵੇਗਾ। ਉਹਨਾਂ ਦੱਸਿਆ ਕਿ ਕਾਂਗਰਸ ਨੇ ਆਪਣੇ ਨਿਆਂ ਪੱਤਰ ਵਿੱਚ ਗਰੰਟੀ ਦਿੱਤੀ ਹੈ ਕਿ ਹੜ੍ਹ, ਗੜ੍ਹੇਮਾਰੀ ਜਾਂ ਹੋਰ ਕਿਸੇ ਵੀ ਕੁਦਰਤੀ ਆਫ਼ਤ ਕਾਰਨ ਖ਼ਰਾਬ ਹੋਣ ਵਾਲੀ ਫ਼ਸਲ ਦਾ ਮੁਆਵਜ਼ਾ ਖ਼ਰਾਬੇ ਦੇ ਤੀਹ ਦਿਨਾਂ ਦੇ ਅੰਦਰ – ਅੰਦਰ ਸਿੱਧਾ ਕਿਸਾਨਾਂ ਦੇ ਬੈਂਕ ਖਾਤੇ ‘ਚ ਟਰਾਂਸਫਰ ਕੀਤਾ ਜਾਵੇਗਾ।
ਇਸਤੋਂ ਇਲਾਵਾ ਮਜ਼ਦੂਰਾਂ ਨੂੰ ਮਨਰੇਗਾ ਵਿੱਚ 400 ਰੁਪਏ ਪ੍ਰਤੀ ਦਿਨ ਅਨੁਸਾਰ ਪੂਰਾ ਸਾਲ ਕੰਮ ਦਿੱਤਾ ਜਾਵੇਗਾ। ਗ਼ਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰ ਦੀ ਇੱਕ – ਇੱਕ ਔਰਤ ਨੂੰ ਸਲਾਨਾ ਇੱਕ ਲੱਖ ਰੁਪਏ ਓਦੋਂ ਤੱਕ ਦਿੱਤਾ ਜਾਵੇਗਾ ਜਦ ਤੱਕ ਉਹ ਪਰਿਵਾਰ ਗ਼ਰੀਬੀ ਰੇਖਾ ਤੋਂ ਉੱਪਰ ਨਹੀਂ ਉੱਠ ਜਾਂਦਾ।
ਡਾਕਟਰ ਗਾਂਧੀ ਨੇ ਕਿਹਾ ਕਿ ਓਹਨਾਂ ਨੂੰ ਕਿਸਾਨਾਂ-ਮਜ਼ਦੂਰਾਂ-ਔਰਤਾਂ-ਦੁਕਾਨਦਾਰਾਂ ਸਮੇਤ ਹਰ ਵਰਗ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
*ਸੰਪਰਕ:- 8872631504*