ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ
ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ

ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਗਤੀਵਿਧੀ ਕਰਵਾਈ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ

ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ
ਖੇਤੀਬਾੜੀ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਨਾ ਸਾੜਨ ਅਤੇ ਵਾਤਾਵਰਣ ਦੀ ਸੰਭਾਲ ਕਰਨ ਲਈ ਕੀਤਾ ਗਿਆ ਜਾਗਰੂਕ


ਪਟਿਆਲਾ , 26 ਅਕਤੂਬਰ: ਅਨੁਰਾਗ ਸ਼ਰਮਾ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀਬਾੜੀ ਅਫ਼ਸਰ ਡਾ. ਰਣਜੋਧ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਮੰਡੋਲੀ ਵਿਖੇ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਡਾ. ਅਨੁਰਾਗ ਅੱਤਰੀ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਸਾੜਨ ਨਾਲ ਵਾਤਾਵਰਣ, ਮਨੁੱਖੀ ਸਿਹਤ, ਜ਼ਮੀਨ ਦੀ ਉਪਜਾਊ ਸ਼ਕਤੀ ਅਤੇ ਖੇਤੀਬਾੜੀ ਲਈ ਲਾਹੇਵੰਦ ਜੀਵਾਂ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਡਾ. ਅਨੁਰਾਗ ਅੱਤਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਸਮੇਤ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਇਸ ਤੋਂ ਇਲਾਵਾ, ਅੱਗ ਲਗਾਉਣ ਨਾਲ ਜ਼ਮੀਨ ਵਿੱਚ ਮੌਜੂਦ ਲਾਭਕਾਰੀ ਸੂਖਮ ਜੀਵਾਂ ਅਤੇ ਮਿੱਤਰ ਕੀੜਿਆਂ ਦਾ ਨੁਕਸਾਨ ਹੁੰਦਾ ਹੈ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਵੀ ਪ੍ਰਭਾਵਿਤ ਹੁੰਦੀ ਹੈ।

ਉਨ੍ਹਾਂ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਖ਼ੁਦ ਪਰਾਲੀ ਨਾ ਸਾੜਨ ਦਾ ਸੰਦੇਸ਼ ਅਪਣਾਉਣ ਅਤੇ ਆਪਣੇ ਮਾਪਿਆਂ, ਰਿਸ਼ਤੇਦਾਰਾਂ ਅਤੇ ਆਲੇ-ਦੁਆਲੇ ਦੇ ਕਿਸਾਨਾਂ ਨੂੰ ਵੀ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਲਈ ਜਾਗਰੂਕ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤੀਬਾੜੀ ਮਸ਼ੀਨਰੀ ਦੀ ਮਦਦ ਨਾਲ ਖੇਤਾਂ ਵਿੱਚ ਹੀ ਇਸ ਦਾ ਪ੍ਰਬੰਧਨ ਕਰਨਾ ਚਾਹੀਦਾ ਹੈ, ਤਾਂ ਜੋ ਵਾਤਾਵਰਣ ਦੀ ਸੁਰੱਖਿਆ ਦੇ ਨਾਲ-ਨਾਲ ਮਿੱਟੀ ਦੀ ਸਿਹਤ ਨੂੰ ਵੀ ਬਰਕਰਾਰ ਰੱਖਿਆ ਜਾ ਸਕੇ।

ਇਸ ਮੌਕੇ ਖੇਤੀਬਾੜੀ ਵਿਭਾਗ ਦੇ ਖੇਤੀਬਾੜੀ ਸਬ-ਇੰਸਪੈਕਟਰ ਸ੍ਰੀ ਬਲਜਿੰਦਰ ਸਿੰਘ ਵੀ ਹਾਜ਼ਰ ਸਨ। ਸਕੂਲ ਦੀ ਹੈੱਡਮਿਸਟ੍ਰੈੱਸ ਸ੍ਰੀਮਤੀ ਹਰਮਿੰਦਰ ਕੌਰ ਅਤੇ ਅਧਿਆਪਕ ਸ੍ਰੀ ਜਗਦੀਪ ਸਿੰਘ, ਸ੍ਰੀ ਅਮਿਤ ਸ਼ਰਮਾ, ਸ੍ਰੀਮਤੀ ਗਗਨਜੋਤ ਕੌਰ, ਸ੍ਰੀ ਐਲਬਰਟ, ਸ੍ਰੀਮਤੀ ਜਸਪ੍ਰੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰਾਂ ਨੇ ਇਸ ਜਾਗਰੂਕਤਾ ਗਤੀਵਿਧੀ ਵਿੱਚ ਸਹਿਯੋਗ ਦਿੱਤਾ।

Related Post