ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਕਾਰੀ ਰਜਿੰਦਰਾ ਹਸਪਤਾਲ ਦੇ ਪਹਿਲੇ ਕਿਡਨੀ ਟ੍ਰਾਂਸਪਲਾਂਟ ਮਰੀਜ਼ ਨਾਲ ਮੁਲਾਕਾਤ

ਮਰੀਜ਼ ਤੇ ਕਿਡਨੀ ਦਾਨ ਕਰਨ ਵਾਲੀ ਉਸ ਦੀ ਪਤਨੀ ਦੀ ਸਿਹਤਯਾਬੀ ਮਗਰੋਂ ਹਸਪਤਾਲੋਂ ਛੁੱਟੀ

ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ

ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ
ਗੁਰਦਿਆਂ ਦੇ ਰੋਗੀਆਂ ਨੂੰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ, ਸਾਰਾ ਖਰਚਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਪੰਜਾਬ ਸਰਕਾਰ ਕਰੇਗੀ: ਡਾ. ਬਲਬੀਰ ਸਿੰਘ

ਸਿਹਤ ਮੰਤਰੀ ਵੱਲੋਂ ਕਿਡਨੀ ਟ੍ਰਾਂਸਪਲਾਂਟ ਕਰਨ ਵਾਲੀ ਡਾਕਟਰਾਂ ਦੀ ਟੀਮ ਦੀ ਸ਼ਲਾਘਾ

ਮਰੀਜ਼ ਤੇ ਉਸ ਦੀ ਪਤਨੀ ਵੱਲੋਂ ਨਵਾਂ ਜੀਵਨ ਦੇਣ ਲਈ ਪੰਜਾਬ ਸਰਕਾਰ ਤੇ ਡਾਕਟਰਾਂ ਦਾ ਧੰਨਵਾਦ

ਪਟਿਆਲਾ, 16 ਸਤੰਬਰ: ਅਨੁਰਾਗ ਸ਼ਰਮਾ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ 10 ਸਤੰਬਰ, 2026 ਨੂੰ ਹੋਏ ਹਸਪਤਾਲ ਦੇ ਪਹਿਲੇ ਸਫ਼ਲ ਕਿਡਨੀ ਟ੍ਰਾਂਸਪਲਾਂਟ ਮਗਰੋਂ ਸਿਹਤਯਾਬ ਹੋ ਰਹੇ ਮਰੀਜ਼ ਅਤੇ ਉਸ ਦੀ ਕਿਡਨੀ ਦਾਨ ਕਰਨ ਵਾਲੀ ਪਤਨੀ ਨਾਲ ਮੁਲਾਕਾਤ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਇਹ ਜੀਵਨ ਰੱਖਿਅਕ ਕਿਡਨੀ ਟ੍ਰਾਂਸਪਲਾਂਟ ਬਿਲਕੁਲ ਮੁਫ਼ਤ ਕੀਤਾ ਗਿਆ ਹੈ ਅਤੇ ਮਰੀਜ਼ ਤੇ ਉਸ ਦੀ ਪਤਨੀ ਦੋਵੇਂ ਸਿਹਤਮੰਦ ਹੋਣ ਮਗਰੋਂ ਹਸਪਤਾਲ ਤੋਂ ਛੁੱਟੀ ਲੈ ਕੇ ਆਪਣੇ ਘਰ ਜਾ ਰਹੇ ਹਨ।

ਡਾ. ਬਲਬੀਰ ਸਿੰਘ ਨੇ ਰੋਮਾਣਾ ਪੱਤੀ, ਨਾਮੋਲ, ਜ਼ਿਲ੍ਹਾ ਸੰਗਰੂਰ ਦੇ 37 ਸਾਲਾ ਮਰੀਜ਼ ਅਤੇ ਉਸ ਦੀ 29 ਸਾਲਾ ਪਤਨੀ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਇਸ ਜੋੜੇ ਦੀ ਹਿੰਮਤ ਅਤੇ ਜਜ਼ਬੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਤਨੀ ਵੱਲੋਂ ਆਪਣੇ ਪਤੀ ਨੂੰ ਕਿਡਨੀ ਦਾਨ ਕਰਕੇ ਇੱਕ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਮੈਂਬਰੇਨੋਪ੍ਰੋਲੀਫਰੇਟਿਵ ਗਲੋਮੇਰੂਲੋਨੇਫ੍ਰਾਈਟਿਸ (ਐਮਪੀਜੀਐਨ) ਕਾਰਨ ਕਿਡਨੀ ਫੇਲ੍ਹ ਹੋਣ ਦੀ ਸਮੱਸਿਆ ਨਾਲ ਜੂਝ ਰਿਹਾ ਸੀ।
ਇਸ ਮੌਕੇ ਮਰੀਜ਼ ਅਤੇ ਉਸ ਦੀ ਪਤਨੀ ਨੇ ਉਨ੍ਹਾਂ ਨੂੰ ਨਵਾਂ ਜੀਵਨ ਦੇਣ ਲਈ ਪੰਜਾਬ ਸਰਕਾਰ, ਸਿਹਤ ਮੰਤਰੀ ਅਤੇ ਸਰਕਾਰੀ ਰਜਿੰਦਰਾ ਹਸਪਤਾਲ ਦੀ ਸਮੁੱਚੀ ਡਾਕਟਰੀ ਟੀਮ ਦਾ ਧੰਨਵਾਦ ਕੀਤਾ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਗੁਰਦਿਆਂ ਸਮੇਤ ਹੋਰ ਗੰਭੀਰ ਬਿਮਾਰੀਆਂ ਤੋਂ ਪੀੜਤ ਲੋਕਾਂ ਨੂੰ ਹੁਣ ਆਪਣੇ ਬਿਹਤਰ ਇਲਾਜ ਲਈ ਪੈਸੇ ਇਕੱਠੇ ਕਰਨ ਦੀ ਲੋੜ ਨਹੀਂ ਹੈ, ਸਗੋਂ ਸਮੇਂ ਸਿਰ ਸਰਕਾਰੀ ਹਸਪਤਾਲਾਂ ਤੱਕ ਪਹੁੰਚ ਕਰਕੇ ਇਲਾਜ ਕਰਵਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਮਰੀਜ਼ਾਂ ਦੇ ਇਲਾਜ ਦਾ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿੱਜੀ ਹਸਪਤਾਲਾਂ ਵਿੱਚ ਕਿਡਨੀ ਟ੍ਰਾਂਸਪਲਾਂਟ ਦੇ ਇਲਾਜ ’ਤੇ ਲਗਭਗ 8 ਲੱਖ ਤੋਂ 12 ਲੱਖ ਰੁਪਏ ਤੱਕ ਦਾ ਖਰਚਾ ਆਉਂਦਾ ਹੈ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਕਿਡਨੀ ਟ੍ਰਾਂਸਪਲਾਂਟ ਦੀ ਸਹੂਲਤ ਸ਼ੁਰੂ ਹੋਣਾ ਪੰਜਾਬ ਦੇ ਸਰਕਾਰੀ ਸਿਹਤ ਅਤੇ ਮੈਡੀਕਲ ਸਿੱਖਿਆ ਖੇਤਰ ਵਿੱਚ ਇੱਕ ਅਹਿਮ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਸੁਪਰਸਪੈਸ਼ਲਿਸਟ ਡਾਕਟਰਾਂ ਦੀ ਟੀਮ ਵੱਲੋਂ ਮਰੀਜ਼ਾਂ ਨੂੰ ਬਿਹਤਰ ਇਲਾਜ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਰਜਿੰਦਰਾ ਹਸਪਤਾਲ ਵਿਖੇ 300 ਬੈੱਡਾਂ ਦਾ ਟਰੌਮਾ ਸੈਂਟਰ ਸਥਾਪਤ ਕੀਤਾ ਜਾ ਰਿਹਾ ਹੈ, ਜਦਕਿ 50 ਬੈੱਡਾਂ ਵਾਲਾ ਕ੍ਰਿਟੀਕਲ ਕੇਅਰ ਯੂਨਿਟ ਵੀ ਅੰਤਿਮ ਪੜਾਅ ’ਤੇ ਹੈ। ਉਨ੍ਹਾਂ ਕਿਹਾ ਕਿ ਇਸ ਸਹੂਲਤ ਦੇ ਚਾਲੂ ਹੋਣ ਨਾਲ ਗੰਭੀਰ ਮਰੀਜ਼ਾਂ ਨੂੰ ਆਈਸੀਯੂ ਬੈੱਡ ਦੀ ਘਾਟ ਕਾਰਨ ਹੋਰ ਹਸਪਤਾਲਾਂ ਵਿੱਚ ਰੈਫ਼ਰ ਕਰਨ ਦੀ ਲੋੜ ਘਟੇਗੀ।

ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਨੇ ਕਿਡਨੀ ਟ੍ਰਾਂਸਪਲਾਂਟ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਵਾਲੀ ਟੀਮ ਦੀ ਸ਼ਲਾਘਾ ਕਰਦਿਆਂ ਟਰਾਂਸਪਲਾਂਟ ਮਾਹਿਰ ਪ੍ਰੋ. ਡਾ. ਸਰਬਪ੍ਰੀਤ ਸਿੰਘ ਦੀ ਅਗਵਾਈ ਵਾਲੀ ਸਰਜੀਕਲ ਟੀਮ, ਪਿਸ਼ਾਬ ਰੋਗ ਮਾਹਿਰ ਪ੍ਰੋ. ਡਾ. ਹਰਭੁਪਿੰਦਰ ਸਿੰਘ ਸੰਧੂ ਤੇ ਡਾ. ਸੁਪਰਨ ਸ਼ਰਮਾ, ਨੇਫ੍ਰੋਲੋਜੀ ਮਾਹਿਰ ਡਾ. ਠਾਕੁਰਵੀਰ ਕੋਹਲੀ, ਐਨੇਸਥੀਸੀਆ ਮਾਹਿਰ ਡਾ. ਤਨਵੀਰ ਕੁੰਦਰਾ ਸਮੇਤ ਸਮੁੱਚੀਆਂ ਮੈਡੀਕਲ ਟੀਮਾਂ ਨੂੰ ਵਧਾਈ ਦਿੱਤੀ। ਉਨ੍ਹਾਂ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਅਤੇ ਮੈਡੀਸਨ ਵਿਭਾਗ ਦੇ ਮੁਖੀ ਡਾ. ਆਰ.ਪੀ.ਐੱਸ. ਸਿੱਬੀਆ ਅਤੇ ਰਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ ਦੀ ਵੀ ਸ਼ਲਾਘਾ ਕੀਤੀ।

ਡਾ. ਬਲਬੀਰ ਸਿੰਘ ਨੇ ਕਿਹਾ, “ਇਹ ਪੰਜਾਬ ਦੇ ਸਰਕਾਰੀ ਮੈਡੀਕਲ ਇਤਿਹਾਸ ਵਿੱਚ ਇੱਕ ਨਵਾਂ ਅਧਿਆਇ ਹੈ। ਸਰਕਾਰੀ ਹਸਪਤਾਲ ਵਿੱਚ ਕਿਡਨੀ ਟ੍ਰਾਂਸਪਲਾਂਟ ਵਰਗੀ ਉੱਨਤ ਅਤੇ ਜੀਵਨ ਰੱਖਿਅਕ ਸਹੂਲਤ ਦੀ ਉਪਲਬਧਤਾ ਨਾਲ ਆਮ ਲੋਕਾਂ ਲਈ ਮਿਆਰੀ ਇਲਾਜ ਦੀ ਪਹੁੰਚ ਹੋਰ ਮਜ਼ਬੂਤ ਹੋਈ ਹੈ।”

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।