ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ

ਚੈੱਕ ਰਿਪਬਲਿਕ ਵਿਖੇ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ਾਂ ਨੇ ਜਿੱਤੇ ਸੋਨ ਤਗ਼ਮੇ

ਪਟਿਆਲਾ, 29 ਜੂਨ
ਚੈੱਕ ਰਿਪਬਲਿਕ ਵਿਖੇ ਹੋਏ ਤੀਰਅੰਦਾਜ਼ੀ ਵਿਸ਼ਵ ਰੈੰਕਿੰਗ ਟੂਰਨਾਮੈਂਟ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਪੈਰਾ ਤੀਰਅੰਦਾਜ਼ ਹਰਵਿੰਦਰ ਸਿੰਘ ਅਤੇ ਪੂਜਾ ਨੇ ਰਿਕਰਵ ਮਿਕਸ ਟੀਮ ਈਵੈਂਟ ਦੇ ਫ਼ਾਈਨਲ ਵਿੱਚ ਪੋਲੈਂਡ ਦੀ ਟੀਮ ਨੂੰ ਹਰਾ ਕੇ ਸੋਨ ਤਗ਼ਮਾ ਭਾਰਤ ਦੀ ਝੋਲ਼ੀ ਪਾਇਆ ਹੈ। ਪਰੀ-ਕੁਆਰਟਰ ਫ਼ਾਈਨਲ ਵਿੱਚ ਯੂ. ਐੱਸ. ਏ., ਕੁਆਰਟਰ ਫ਼ਾਈਨਲ ਵਿੱਚ ਜਪਾਨ ਅਤੇ ਸੈਮੀ ਫ਼ਾਈਨਲ ਵਿੱਚ ਚੀਨ ਨੂੰ ਹਰਾਉਣ ਤੋਂ ਬਾਅਦ ਇਹ ਮਿਕਸ ਟੀਮ ਪੋਲੈਂਡ ਦੀ ਟੀਮ ਨਾਲ਼ ਭਿੜੀ ਸੀ। ਇਸ ਪ੍ਰਾਪਤੀ ਦੇ ਨਾਲ਼ ਹੀ ਪੂਜਾ ਨੇ ਰਿਕਰਵ ਵਿਮੈਨ ਟੀਮ ਵਿੱਚ ਸੋਨ ਤਗ਼ਮਾ ਅਤੇ ਹਰਵਿੰਦਰ ਸਿੰਘ ਨੇ ਕਾਂਸੀ ਤਗ਼ਮਾ ਵੀ ਜਿੱਤ ਲਿਆ ਹੈ।
ਵਾਈਸ ਚਾਂਸਲਰ ਸ੍ਰੀ ਕਮਲ ਕਿਸ਼ੋਰ ਯਾਦਵ ਅਤੇ ਖੇਡ ਵਿਭਾਗ ਦੀ ਡਾਇਰੈਕਟਰ ਪ੍ਰੋ. ਅਜੀਤਾ ਨੇ ਦੋਹਾਂ ਖਿਡਾਰੀਆਂ ਅਤੇ ਉਨ੍ਹਾਂ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਨੂੰ ਇਸ ਪ੍ਰਾਪਤੀ ਉੱਤੇ ਵਧਾਈ ਦਿੱਤੀ ਅਤੇ ਪੈਰਾ ਓਲਿੰਪਕਸ ਪੈਰਿਸ ਲਈ ਸ਼ੁਭ-ਕਾਮਨਾਵਾਂ ਦਿੱਤੀਆਂ।
ਕੋਚ ਸੁਰਿੰਦਰ ਸਿੰਘ ਰੰਧਾਵਾ ਨੇ ਦੱਸਿਆ ਕਿ ਇਹ ਪਹਿਲੀ ਵਾਰ ਹੈ ਕਿ ਪੰਜਾਬੀ ਯੂਨੀਵਰਸਿਟੀ ਤੋਂ ਇਹ ਦੋ ਪੈਰਾ ਤੀਰਅੰਦਾਜ਼ ਹੁਣ 2024 ਦੀਆਂ ਪੈਰਾ ਓਲਿੰਪਕਸ ਪੈਰਿਸ ਵਿੱਚ ਸ਼ਿਰਕਤ ਕਰਨਗੇ।

Related Post

70ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 17/19 ਲੜਕੇ ਤੇ ਲੜਕੀਆਂ ਦੇ ਆਰਚਰੀ ਮੁਕਾਬਲੇ ਕਰਵਾਏ ਗਏ ਪਟਿਆਲਾ, 24 ਸਤੰਬਰ : ਜ਼ਿਲ੍ਹਾ ਸਿੱਖਿਆ ਅਫਸਰ ਸ਼ਾਲੂ ਮਹਿਰਾ ਦੀ ਯੋਗ ਅਗਵਾਈ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸ਼ਰਮਾਂ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ.ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ-17/19 ਲੜਕੇ/ਲੜਕੀਆਂ ਦੇ ਆਰਚਰੀ ਦੇ ਮੁਕਾਬਲੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਕਰਵਾਏ ਗਏ।ਅੱਜ ਮੁੱਖ ਮਹਿਮਾਨ ਦੇ ਤੌਰ ਤੇ ਪ੍ਰਿੰਸੀਪਲ ਜਸਪਾਲ ਸਿੰਘ ਮੰਡੋਰ ਅਤੇ ਆਰਚਰੀ ਟੂਰਨਾਮੈਂਟ ਦੇ ਇੰਚਾਰਜ ਪ੍ਰਿੰਸੀਪਲ ਰਾਜ ਕੁਮਾਰ ਨੌਗਾਵਾਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ ਆਰਚਰੀ ਰੇਂਜ ਵਿਖੇ ਉਚੇਚੇ ਤੌਰ ਤੇ ਪਹੁੰਚ ਕੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਤੇ ਸੁਰਿੰਦਰ ਸਿੰਘ ਕੋਚ,ਗੌਰਵ ਸ਼ਰਮਾ ਕੋਚ, ਕੁਲਵਿੰਦਰ ਸਿੰਘ ਕੋਚ,ਰਵੀ ਕੁਮਾਰ ਕੋਚ,ਮਨਪ੍ਰੀਤ ਸਿੰਘ ਕੋਚ,ਸ਼ਗਨਪ੍ਰੀਤ ਸਿੰਘ ਕੋਚ, ਪਵਨਦੀਪ ਸਿੰਘ ਗਿੱਲ ਕੋਚ, ਗੁਰਪ੍ਰੀਤ ਸਿੰਘ ਝੰਡਾ,ਰਾਜੇਸ਼ ਕੁਮਾਰ,ਹਰਪ੍ਰੀਤ ਸਿੰਘ ਹੈਪੀ, ਵਿਕਾਸ ਜਿੰਦਲ,ਗੌਰਵ ਵਿਰਦੀ, ਅਰੁਣ ਕੁਮਾਰ,ਰਾਧਾ ਰਾਣੀ, ਹਰਪ੍ਰੀਤ ਕੌਰ,ਮੋਨੀਕਾ,ਮਲਕੀਤ ਸਿੰਘ,ਜਸਪਾਲ ਕੌਰ, ਇੰਦਰਵੀਰਪਾਲ ਕੌਰ,ਰਾਕੇਸ਼ ਕੁਮਾਰ,ਸੁਨੀਲ ਕੁਮਾਰ,ਹਰਜੀਤ ਸਿੰਘ,ਬਲਕਾਰ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।