ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਆਬਜ਼ਰਵਰ ਬਕੋੜੀਆ

ਵੋਟਾਂ ਪੁਆਉਣ ਲਈ ਤਾਇਨਾਤ ਚੋਣ ਅਮਲੇ ਦੀ ਜਨਰਲ ਆਬਜ਼ਰਵਰ ਦੀ ਮੌਜੂਦਗੀ ‘ਚ ਦੂਜੀ ਰੈਂਡੇਮਾਈਜੇਸ਼ਨ
ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਕਰੇ ਪਾਲਣਾ-ਆਬਜ਼ਰਵਰ ਬਕੋੜੀਆ
-8468 ਅਧਿਕਾਰੀ ਤੇ ਕਰਮਚਾਰੀ 8 ਹਲਕਿਆਂ ਦੇ 1742 ਪੋਲਿੰਗ ਬੂਥਾਂ ‘ਤੇ ਤਾਇਨਾਤ ਕੀਤੇ
-ਚੋਣ ਪਾਰਟੀਆਂ ਤਿਆਰ, ਦੂਜੀ ਤੇ ਤੀਜੀ ਰਿਹਰਸਲ 19 ਤੇ 26 ਮਈ ਨੂੰ-ਸ਼ੌਕਤ ਅਹਿਮਦ ਪਰੇ
-8 ਪਿੰਕ ਬੂਥ ਸੰਭਾਲਣਗੀਆਂ ਮਹਿਲਾਵਾਂ, ਨੌਜਵਾਨਾਂ ਦਾ 1 ਬੂਥ, 8 ਦਾ ਪ੍ਰਬੰਧ ਦਿਵਿਆਂਗਜਨ ਕਰਨਗੇ ਤੇ 43 ਬਨਣਗੇ ਮਾਡਲ ਬੂਥ
ਪਟਿਆਲਾ, 14 ਮਈ:
ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਵੱਲੋਂ ਲੋਕ ਸਭਾ ਚੋਣਾਂ ਲਈ 1 ਜੂਨ 2024 ਨੂੰ ਵੋਟਾਂ ਪੁਆਉਣ ਲਈ ਤਾਇਨਾਤ ਕੀਤੇ ਜਾਣ ਵਾਲੇ ਚੋਣ ਅਮਲੇ ਦੀ ਦੂਜੀ ਰੈਂਡੇਮਾਈਜੇਸ਼ਨ ਚੋਣ ਪ੍ਰਕ੍ਰਿਆ ਦੀ ਨਿਗਰਾਨੀ ਲਈ ਪੁੱਜੇ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਦੀ ਮੌਜੂਦਗੀ ‘ਚ ਕਰਵਾਈ ਗਈ। ਇਸ ਮੌਕੇ ਜਨਰਲ ਆਬਜ਼ਰਵਰ ਓਮ ਪ੍ਰਕਾਸ਼ ਬਕੋੜੀਆ ਨੇ ਕਿਹਾ ਕਿ ਸਮੁੱਚਾ ਚੋਣ ਅਮਲਾ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਏ।
ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਰੈਂਡੇਮਾਈਜੇਸ਼ਨ ਕਰਕੇ 8468 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਚੋਣ ਅਮਲੇ ਨੂੰ ਪ੍ਰੀਜਾਈਡਿੰਗ ਅਫ਼ਸਰ, ਸਹਾਇਕ ਪ੍ਰੀਜਾਇਡਿੰਗ ਅਫ਼ਸਰ ਤੇ ਪੋਲ ਅਫ਼ਸਰ ਵਜੋਂ ਪਾਰਟੀਆਂ ਬਣਾ ਕੇ 8 ਹਲਕਿਆਂ ਅੰਦਰ 1742 ਪੋਲਿੰਗ ਬੂਥਾਂ ‘ਤੇ ਤਾਇਨਾਤੀ ਕੀਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਚੋਣ ਪ੍ਰਕ੍ਰਿਆ ਨੂੰ ਸੁਤੰਤਰ, ਨਿਰਪੱਖ ਤੇ ਨਿਰਵਿਘਨ ਢੰਗ ਨਾਲ ਨੇਪਰੇ ਚੜਾਉਣ ਲਈ ਚੋਣ ਕਮਿਸ਼ਨ ਦੇ ਵਿਸ਼ੇਸ਼ ਸਾਫ਼ਟਵੇਅਰ ਨੈਸਟਜੈਨ ਡਾਈਸ ਆਨ ਲਾਈਨ ਰਾਹੀਂ ਡਿਊਟੀ ‘ਤੇ ਤਾਇਨਾਤ ਚੋਣ ਅਮਲੇ ਦੀ ਦੂਜੀ ਰਿਹਰਸਲ 19 ਅਤੇ ਆਖਰੀ ਰਿਹਰਸਲ 26 ਮਈ ਨੂੰ ਕਰਵਾਈ ਜਾਵੇਗੀ। ਪੋਲ ਪਾਰਟੀਆਂ ਨੂੰ ਉਨ੍ਹਾਂ ਦੀ ਡਿਊਟੀ ਵਾਲੇ ਵਿਧਾਨ ਸਭਾ ਹਲਕੇ ਅਲਾਟ ਕਰ ਦਿੱਤੇ ਗਏ ਹਨ ਪੋਲ ਪਾਰਟੀਆਂ 31 ਮਈ ਨੂੰ ਰਵਾਨਾ ਕੀਤੀਆਂ ਜਾਣਗੀਆਂ ਤੇ ਇਸੇ ਦਿਨ ਇਨ੍ਹਾਂ ਦੇ ਪੋਲਿੰਗ ਬੂਥ ਅਲਾਟ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਪ੍ਰਤੀ ਹਲਕਾ 1 ਤੇ ਕੁਲ 8 ਪਿੰਕ ਬੂਥ ਬਣਾਏ ਜਾ ਰਹੇ ਹਨ, ਜਿਨ੍ਹਾਂ ਦਾ ਸਮੁੱਚਾ ਪ੍ਰਬੰਧ ਮਹਿਲਾ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਕਰਨ ਸਮੇਤ ਜ਼ਿਲ੍ਹੇ ‘ਚ 8 ਪੋਲਿੰਗ ਬੂਥ ਅਜਿਹੇ ਬਣਾਏ ਜਾਣਗੇ, ਜਿਨ੍ਹਾਂ ਦਾ ਪ੍ਰਬੰਧ ਦਿਵਿਆਂਗਜਨ ਅਧਿਕਾਰੀਆਂ, ਕਰਮਚਾਰੀਆਂ ਵੱਲੋਂ ਕੀਤਾ ਜਾਵੇਗਾ।
ਇਸ ਦੇ ਨਾਲ ਹੀ ਜ਼ਿਲ੍ਹੇ ਅੰਦਰ 1 ਯੂਥ ਬੂਥ ਅਤੇ 43 ਮਾਡਲ ਬੂਥ ਵੀ ਬਣਾਏ ਜਾ ਰਹੇ ਹਨ ਜਦਕਿ ਗਰੀਨ ਬੂਥ ਬਣਾਉਣ ਦੀ ਵੀ ਤਜਵੀਜ ਹੈ, ਜਿੱਥੇ ਵੋਟਰਾਂ ਨੂੰ ਬੂਟੇ ਵੰਡੇ ਜਾਣਗੇ। ਇਸ ਮੌਕੇ ਏ.ਡੀ.ਸੀ. (ਜ) ਕੰਚਨ, ਜ਼ਿਲ੍ਹਾ ਸੂਚਨਾ ਤੇ ਵਿਗਿਆਨ ਅਫ਼ਸਰ ਸੰਜੀਵ ਕੁਮਾਰ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।

Related Post

Leave a Reply

Your email address will not be published. Required fields are marked *