ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਪੰਜਾਬ ਭਰ ਵਿੱਚ 26 ਤੇ 29 ਅਗਸਤ ਨੂੰ

ਜ਼ਿਲ੍ਹਾ ਪੱਧਰੀ ਐਮ.ਟੀ.ਬੀ. ਸਾਈਕਲਿੰਗ ਮੁਕਾਬਲੇ ਪੰਜਾਬ ਭਰ ਵਿੱਚ 26 ਤੇ 29 ਅਗਸਤ ਨੂੰ

*ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਹੋਣਗੇ ਮੁਕਾਬਲੇ

*ਵੱਧ ਤੋਂ ਵੱਧ ਸਾਈਕਲਿਸਟਾਂ ਨੂੰ ਹਿੱਸਾ ਲੈਣ ਦੀ ਅਪੀਲ

ਪਟਿਆਲਾ, 23 ਅਗਸਤ 2026: ਅਨੁਰਾਗ ਸ਼ਰਮਾ

ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਨੂੰ ਕਵਰ ਕਰਦਿਆਂ ਸੀਨੀਅਰ, ਜੂਨੀਅਰ, ਸਬ-ਜੂਨੀਅਰ ਅਤੇ ਯੂਥ ਵਰਗ (ਲੜਕੇ ਤੇ ਲੜਕੀਆਂ) ਦੇ ਜ਼ਿਲ੍ਹਾ ਪੱਧਰੀ ਮਾਊਂਟੇਨ ਟੈਰਿਨ ਬਾਈਕ (MTB) ਸਾਈਕਲਿੰਗ ਮੁਕਾਬਲੇ ਸੂਬੇ ਵਿੱਚ ਛੇ ਨਿਰਧਾਰਤ ਸਥਾਨਾਂ ’ਤੇ ਕਰਵਾਏ ਜਾਣਗੇ।

ਇਸ ਸਬੰਧੀ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਤੋਂ ਮਾਨਤਾ ਪ੍ਰਾਪਤ ਜ਼ਿਲ੍ਹਾ ਸਾਈਕਲਿੰਗ ਐਸੋਸੀਏਸ਼ਨਜ਼ ਦੀ ਆਨਲਾਈਨ ਮੀਟਿੰਗ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਦੀ ਅਗਵਾਈ ਵਿੱਚ ਹੋਈ।

ਮੀਟਿੰਗ ਵਿੱਚ ਲਏ ਫ਼ੈਸਲਿਆਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਜਨਰਲ ਸਕੱਤਰ ਜਗਦੀਪ ਸਿੰਘ ਨੇ ਦੱਸਿਆ ਕਿ ਪਟਿਆਲਾ ਵਿਖੇ ਏਸ਼ੀਅਨ ਗਰੁੱਪ ਆਫ ਕਾਲਜਿਜ਼ ਨੇੜੇ ਜਾਗੋ ਅਕਾਲ ਅਕੈਡਮੀ ਰੋਡ ਵਿਖੇ 29 ਅਗਸਤ, 2026 ਨੂੰ ਪਟਿਆਲਾ, ਰੂਪਨਗਰ (ਰੋਪੜ), ਐਸ.ਏ.ਐਸ. ਨਗਰ (ਮੋਹਾਲੀ) ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ, ਜਿਸ ਸਬੰਧੀ ਹੋਰ ਜਾਣਕਾਰੀ ਲਈ ਉਹਨਾਂ (ਕੋਆਰਡੀਨੇਟਰ ਜਗਦੀਪ ਸਿੰਘ) ਨਾਲ 7901964555 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸੇ ਤਰ੍ਹਾਂ ਸੰਗਰੂਰ ਦੇ ਦਿੜ੍ਹਬਾ ਸਥਿਤ ਖੇਡ ਸਟੇਡੀਅਮ ਨੇੜੇ ਐੱਸ.ਡੀ.ਐਮ.ਦਫਤਰ ਵਿਖੇ 29 ਅਗਸਤ ਨੂੰ ਸੰਗਰੂਰ, ਮਾਨਸਾ, ਬਠਿੰਡਾ ਅਤੇ ਬਰਨਾਲਾ ਜ਼ਿਲ੍ਹਿਆਂ ਦੇ ਸਾਈਕਲਿਸਟ ਹਿੱਸਾ ਲੈਣਗੇ, ਜਿਸ ਸਬੰਧੀ ਹੋਰ ਜਾਣਕਾਰੀ ਲਈ
ਕੋਆਰਡੀਨੇਟਰ ਬੀ.ਐੱਸ.ਸੂਦਨ ਨਾਲ 9876841086 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਲੁਧਿਆਣਾ ਵਿਖੇ ਪੀ.ਏ.ਯੂ. ਵਿਖੇ 29 ਅਗਸਤ, 2026 ਨੂੰ ਲੁਧਿਆਣਾ, ਮੋਗਾ, ਫਿਰੋਜ਼ਪੁਰ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਹੋਣਗੇ, ਜਿਸ ਸਬੰਧੀ ਕੋਆਰਡੀਨੇਟਰ
ਸਤਵਿੰਦਰ ਸਿੰਘ ਨਾਲ 9815631327 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਕਾਲਜ ਵਿਖੇ 29 ਅਗਸਤ ਨੂੰ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਸਾਈਕਲਿਸਟ ਮੁਕਾਬਲਿਆਂ ਵਿੱਚ ਭਾਗ ਲੈਣਗੇ, ਜਿਸ ਸਬੰਧੀ ਕੋਆਰਡੀਨੇਟਰ ਐੱਸ.ਪੀ. ਸਿੰਘ ਨਾਲ 9517884218 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਦੋਆਬੇ ਦੇ ਜ਼ਿਲ੍ਹਿਆਂ ਲਈ ਹੁਸ਼ਿਆਰਪੁਰ ਵਿਖੇ ਹੁਸ਼ਿਆਰਪੁਰ-ਫਗਵਾੜਾ ਰੋਡ ‘ਤੇ ਪੈਂਦੇ ਪਿੰਡ ਬਸੀ ਦੌਲਤਖਾਨ ਵਿਖੇ 26 ਅਗਸਤ, 2026 ਨੂੰ ਹੁਸ਼ਿਆਰਪੁਰ, ਜਲੰਧਰ, ਸ਼ਹੀਦ ਭਗਤ ਸਿੰਘ ਨਗਰ (ਐਸ.ਬੀ.ਐਸ. ਨਗਰ) ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਕੋਆਰਡੀਨੇਟਰ
ਅਭਿਸ਼ੇਕ ਕਸ਼ਯਪ ਨਾਲ 9417848282 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਇਸੇ ਤਰ੍ਹਾਂ ਅੰਮ੍ਰਿਤਸਰ ਵਿਖੇ 29 ਅਗਸਤ ਨੂੰ ਅੰਮ੍ਰਿਤਸਰ ਅਟਾਰੀ ਰੋਡ ‘ਤੇ ਖ਼ਾਸਾ ਵਿਖੇ ਡੀ ਮਾਰਟ ਨੇੜੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਦੇ ਸਾਈਕਲਿਸਟਾਂ ਲਈ ਮੁਕਾਬਲੇ ਕਰਵਾਏ ਜਾਣਗੇ। ਇਸ ਸਬੰਧੀ ਕੋਆਰਡੀਨੇਟਰ ਬਾਵਾ ਸਿੰਘ ਨਾਲ 9814321428 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਪੱਧਰੀ MTB ਸਾਈਕਲਿੰਗ ਮੁਕਾਬਲਿਆਂ ਵਿੱਚ ਭਾਗ ਲੈਣ ਦੇ ਇੱਛੁਕ ਸਾਰੇ ਸਾਈਕਲਿਸਟਾਂ ਲਈ ਰਜਿਸਟ੍ਰੇਸ਼ਨ ਲਾਜ਼ਮੀ ਹੈ, ਜਿਹੜੀ ਕਿ ਮੌਕੇ ਤੇ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਫਾਰਮ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਅਧਿਕਾਰਤ ਫੇਸਬੁੱਕ ਪੇਜ ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਸਾਈਕਲਿਸਟਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਫਾਰਮ ਡਾਊਨਲੋਡ ਕਰਕੇ ਉਸ ਵਿੱਚ ਮੰਗੀ ਗਈ ਸਾਰੀ ਜਾਣਕਾਰੀ ਭਰਨ ਅਤੇ ਲੋੜੀਂਦੇ ਵੇਰਵਿਆਂ ਸਮੇਤ ਮੌਕੇ ‘ਤੇ ਜਮ੍ਹਾਂ ਕਰਵਾਉਣ।

ਸਾਈਕਲਿਸਟਾਂ ਨੂੰ ਇਹ ਵੀ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ ਕਿ ਮੁਕਾਬਲੇ ਵਿੱਚ ਹਿੱਸਾ ਲੈਣ ਤੋਂ ਪਹਿਲਾਂ ਉਨ੍ਹਾਂ ਦੀ ਰਜਿਸਟ੍ਰੇਸ਼ਨ ਮੁਕੰਮਲ ਹੋ ਚੁੱਕੀ ਹੋਵੇ, ਕਿਉਂਕਿ ਸਿਰਫ਼ ਵਿਧੀਵਤ ਰਜਿਸਟਰਡ ਭਾਗੀਦਾਰਾਂ ਨੂੰ ਹੀ ਸਬੰਧਤ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਹੋਵੇਗੀ।

ਮੁਕਾਬਲਿਆਂ ਦੇ ਸੁਚਾਰੂ, ਪਾਰਦਰਸ਼ੀ ਅਤੇ ਨਿਰਪੱਖ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਵੱਖ-ਵੱਖ ਸਥਾਨਾਂ ’ਤੇ ਤਜਰਬੇਕਾਰ ਤਕਨੀਕੀ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ।

ਇਨ੍ਹਾਂ ਮੁਕਾਬਲਿਆਂ ਰਾਹੀਂ ਸਾਈਕਲਿਸਟਾਂ ਨੂੰ ਆਪਣੀ ਪ੍ਰਤਿਭਾ, ਮੁਕਾਬਲੇ ਦੀ ਸਮਰੱਥਾ, ਸਹਿਣਸ਼ਕਤੀ ਅਤੇ ਖੇਡ ਭਾਵਨਾ ਦਾ ਪ੍ਰਦਰਸ਼ਨ ਕਰਨ ਦਾ ਮੌਕਾ ਮਿਲੇਗਾ। ਇਸ ਦੇ ਨਾਲ ਹੀ ਪੰਜਾਬ ਭਰ ਵਿੱਚੋਂ ਉੱਭਰ ਰਹੀ ਸਾਈਕਲਿੰਗ ਪ੍ਰਤਿਭਾ ਦੀ ਪਛਾਣ ਕਰਨ ਵਿੱਚ ਵੀ ਇਹ ਮੁਕਾਬਲੇ ਅਹਿਮ ਭੂਮਿਕਾ ਨਿਭਾਉਣਗੇ। ਇਸ ਲਈ ਵੱਧ ਤੋਂ ਵੱਧ ਸਾਈਕਲਿਸਟ ਇਹਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ।

Related Post