ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026
ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026
ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026

ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026
ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਵਿਖੇ ਕਰਵਾਏ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ-2026

ਪਟਿਆਲਾ, 24 ਅਕਤੂਬਰ: ਸਵੀਤਾ ਸ਼ਰਮਾ
ਪੰਜਾਬ ਸਰਕਾਰ ਦੀ ਰਹਿਨੁਮਾਈ ਅਤੇ ਡਾਇਰੈਕਟਰ, ਭਾਸ਼ਾ ਵਿਭਾਗ, ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਪਟਿਆਲਾ ਨੇ ਹਰ ਸਾਲ ਦੀ ਤਰ੍ਹਾਂ ਜ਼ਿਲ੍ਹਾ ਪੱਧਰੀ ਪੰਜਾਬੀ ਸਾਹਿਤ ਸਿਰਜਣ ਅਤੇ ਕਾਵਿ ਗਾਇਨ ਮੁਕਾਬਲੇ ਕਰਵਾਏ। ਇਨ੍ਹਾਂ ਮੁਕਾਬਲਿਆਂ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਬਾਰਵੀਂ ਪੱਧਰ ਤੱਕ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਇਸ ਸਮਾਗਮ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਮਮਤਾ ਖੁਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਚਾਰ ਵੰਨਗੀਆਂ ਲੇਖ ਰਚਨਾ, ਕਹਾਣੀ ਰਚਨਾ, ਕਵਿਤਾ ਰਚਨਾ ਅਤੇ ਕਵਿਤਾ ਗਾਇਨ ਸ਼ਾਮਲ ਸਨ। ਜ਼ਿਲ੍ਹਾ ਖੋਜ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਆਏ ਮਹਿਮਾਨਾਂ, ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਸਵਾਗਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚ ਲੇਖ ਰਚਨਾ ਵੰਨਗੀ ਵਿੱਚੋਂ ਪਹਿਲਾ ਸਥਾਨ ਜਾਸਮੀਨ, ਮਾਡਰਨ ਨਾਭਾ ਪਬਲਿਕ ਸਕੂਲ ਨਾਭਾ, ਦੂਜਾ ਸਥਾਨ ਜਸਮੀਨ ਕੌਰ, ਸਰਕਾਰੀ ਸਕੂਲ ਦੌਣ ਕਲਾਂ ਅਤੇ ਤੀਜਾ ਸਥਾਨ ਰੁਹੀਨ ਅਰੋੜਾ, ਆਵਰ ਲੇਡੀ ਆਫ ਫਾਤਿਮਾ ਕੋਨਵੈਂਟ ਸਕੂਲ ਨੇ ਪ੍ਰਾਪਤ ਕੀਤਾ। ਕਹਾਣੀ ਰਚਨਾ ਵਿੱਚੋਂ ਪਹਿਲਾ ਸਥਾਨ ਖੁਸ਼ਪ੍ਰੀਤ ਕੌਰ, ਭਾਈ ਕਾਹਨ ਸਿੰਘ ਨਾਭਾ ਸਕੂਲ, ਦੂਜਾ ਸਥਾਨ ਜਪਲੀਨ ਕੌਰ, ਡੀ.ਏ.ਵੀ ਦੁਲੱਦੀ ਗੇਟ ਨਾਭਾ ਅਤੇ ਤੀਜਾ ਸਥਾਨ ਹਰਪ੍ਰੀਤ ਕੌਰ ਸਰਕਾਰੀ ਸਕੂਲ ਵਜੀਦਪੁਰ ਨੇ ਪ੍ਰਾਪਤ ਕੀਤਾ। ਕਵਿਤਾ ਰਚਨਾ ਮੁਕਾਬਲੇ ਵਿੱਚ ਪਹਿਲਾ ਸਥਾਨ ਕਿਰਨਜੋਤ ਕੌਰ, ਸਕੂਲ ਸਿਵਲ ਲਾਇਨਜ਼, ਦੂਜਾ ਸਥਾਨ ਜਸ਼ਨਪ੍ਰੀਤ ਸਿੰਘ, ਮੈਰੀਟੋਰੀਅਸ ਸਕੂਲ ਪਟਿਆਲਾ ਅਤੇ ਤੀਜਾ ਸਥਾਨ ਸ਼ਾਹਬਾਜ਼ ਸਿੰਘ, ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਨੇ ਪ੍ਰਾਪਤ ਕੀਤਾ। ਇਸ ਤਰ੍ਹਾਂ ਕਵਿਤਾ ਗਾਇਨ ਵਿੱਚੋਂ ਪਹਿਲਾ ਸਥਾਨ ਹਰਮੀਨ ਕੌਰ, ਮਾਤਾ ਗੁਜਰੀ ਸਕੂਲ ਦੇਵੀਗੜ੍ਹ, ਦੂਜਾ ਸਥਾਨ ਨਵਨੀਤ ਕੌਰ ਤੇ ਤੀਜਾ ਸਥਾਨ ਏਕਮਜੋਤ ਸਿੰਘ, ਅਲਾਇੰਸ ਇੰਟਰਨੈਸ਼ਨਲ ਸਕੂਲ ਬਨੂੰੜ ਨੇ ਪ੍ਰਾਪਤ ਕੀਤਾ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਮਤਾ ਖੁਰਾਣਾ ਨੇ ਇਨ੍ਹਾਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਸਮੂਹ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਨੇ ਮਾਂ ਬੋਲੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਭਾਸ਼ਾ ਵਿਭਾਗ ਪੰਜਾਬ ਵੱਲੋਂ ਵਿਦਿਆਰਥੀਆਂ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਨ੍ਹਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਡਾ.ਪੁਸ਼ਪਿੰਦਰ ਕੌਰ, ਬਲਵਿੰਦਰ ਸੰਧੂ, ਤਿਰਲੋਚਨ ਤੋਚੀ ਅਤੇ ਸਤਨਾਮ ਪੰਜਾਬੀ ਨੇ ਨਿਭਾਈ। ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ। ਇਨ੍ਹਾਂ ਮੁਕਾਬਲਿਆਂ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀ ਨਵੰਬਰ ਮਹੀਨੇ ਵਿੱਚ ਰਾਜ ਪੱਧਰ ਤੇ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਭਾਗ ਲੈ ਸਕਣਗੇ। ਇਸ ਤੋ ਇਲਾਵਾ ਮਿਤੀ 7 ਅਕਤੂਬਰ 2026 ਨੂੰ ਹੋਏ ਕੁਇਜ਼ ਮੁਕਾਬਲਿਆਂ (ਵਰਗ ੳ, ਅ, ੲ) ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲਿਆਂ ਨੂੰ ਮੈਡਲ ਅਤੇ ਸਰਟੀਫਿਕੇਟ ਵੰਡੇ ਗਏ। ਇਹਨਾਂ ਮੁਕਾਬਲਿਆਂ ਦੇ ਅੰਤਰਗਤ ਵਰਗ ‘ੳ’ ਵਿਚ ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ’ ਵਿਚ ਨੌਵੀ ਤੋਂ ਬਾਰ੍ਹਵੀਂ ਤੱਕ ਅਤੇ ਵਰਗ ‘ੲ’ ਵਿੱਚ ਕਾਲਜ ਪੱਧਰ ਦੇ 25 ਸਾਲ ਦੀ ਉਮਰ ਤੱਕ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀ ਸ਼ਾਮਲ ਸਨ।ਇਨ੍ਹਾਂ ਮੁਕਾਬਲਿਆਂ ਵਿੱਚੋਂ ‘ੳ’ ਵਰਗ ਵਿੱਚ ਪਹਿਲਾ ਸਥਾਨ ਤਮੰਨਿਆ ਕੌਰ, ਕੁਲਾਰਾਂ, ਦੂਜਾ ਸਥਾਨ ਮੁਹੰਮਦ ਆਦਿਲ, ਹਾਈ ਸਕੂਲ ਚੌਰਾ ਅਤੇ ਤੀਜਾ ਸਥਾਨ ਐਂਬਰੀਨ ਕੌਰ, ਆਵਰ ਲੇਡੀ ਆਫ ਫਾਤਿਮਾ ਕੋਨਵੈਂਟ ਸਕੂਲ, ਪਟਿਆਲਾ ਵਰਗ ‘ਅ’ ਵਿੱਚੋਂ ਪਹਿਲਾ ਸਥਾਨ ਜਸ਼ਨਪ੍ਰੀਤ ਸਿੰਘ, ਪਬਲਿਕ ਕਾਲਜੀਏਟ ਸਕੂਲ, ਸਮਾਣਾ, ਦੂਜਾ ਸਥਾਨ ਖੁਸ਼ਮਨ ਕੌਰ, ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਫਾਰ ਗਰਲਜ਼ ਆਕੜ, ਤੀਜਾ ਸਥਾਨ ਕਾਰਜਨੀਤ ਕੌਰ, ਪੀ ਐਮ.ਸ਼੍ਰੀ ਹਾਈ ਸਕੂਲ, ਢਕਾਂਨਸੂ ਕਲਾਂ ਅਤੇ ਵਰਗ ‘ੲ’ ਵਿੱਚੋਂ ਪਹਿਲਾ ਸਥਾਨ ਹਰਕੀਰਤ ਕੌਰ, ਪਬਲਿਕ ਕਾਲਜ, ਸਮਾਣਾ, ਦੂਜਾ ਸਥਾਨ ਹਰਮਨਦੀਪ ਕੌਰ, ਪਬਲਿਕ ਕਾਲਜ, ਸਮਾਣਾ ਪਟਿਆਲਾ ਅਤੇ ਤੀਜਾ ਸਥਾਨ ਹਰਮਨਜੋਤ ਕੌਰ, ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖਾਲਸਾ ਕਾਲਜ, ਪਟਿਆਲਾ ਨੇ ਹਾਸਲ ਕੀਤਾ। ਮੰਚ ਸੰਚਾਲਨ ਗੁਰਮੇਲ ਸਿੰਘ ਖੋਜ ਸਹਾਇਕ ਨੇ ਕੀਤਾ। ਡਾ. ਸੰਤੋਖ ਸਿੰਘ ਸੁੱਖੀ, ਸਤਪਾਲ ਸਿੰਘ, ਖੋਜ ਅਫ਼ਸਰ ਸ਼ਰਨਜੀਤ ਕੌਰ, ਹਰਦੀਪ ਕੌਰ ਤੇ ਸਟੈਨੋ ਕਲਾਸ ਦੇ ਵਿਦਿਆਰਥੀਆਂ ਨੇ ਸਹਿਯੋਗ ਦਿੱਤਾ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।