ਜ਼ੋਨ ਪਟਿਆਲਾ-2 ਦੇ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਆਰਮੀ ਅਤੇ ਬੁੱਢਾ ਦਲ ਸਕੂਲ ਅਵੱਲ
ਪਟਿਆਲਾ (ਅਨੁਰਾਗ ਸ਼ਰਮਾ

)-ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਸ਼ਾਲੂ ਮਹਿਰਾ, ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਸ੍ਰੀ ਦਲਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) , ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2), ਸ੍ਰੀ ਬਲਕਾਰ ਸਿੰਘ (ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਸਤਵਿੰਦਰ ਸਿੰਘ (ਕ੍ਰਿਕਟ ਇੰਚਾਰਜ, ਪਟਿਆਲਾ-2) ਦੀ ਅਗਵਾਈ ਵਿੱਚ ਜ਼ੋਨ ਪਟਿਆਲਾ-2 ਦਾ ਜ਼ੋਨਲ ਕ੍ਰਿਕਟ ਟੂਰਨਾਮੈਂਟ ਬੁੱਢਾ ਦਲ ਸਪੋਰਟਸ ਕੰਪਲੈਕਸ ਪਟਿਆਲਾ ਵਿਖੇ ਕਰਵਾਇਆ ਜਾ ਰਿਹਾ ਹੈ। ਟੂਰਨਾਮੈਂਟ ਦੇ ਸਾਰੇ ਮੈਚ ਬਹੁਤ ਹੀ ਰੋਮਾਂਚਕ ਰਹੇ। ਅੰਡਰ-14 ਲੜਕਿਆਂ ਦੇ ਟੂਰਨਾਮੈਂਟ ਵਿੱਚ ਆਰਮੀ ਪਬਲਿਕ ਸਕੂਲ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ, ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਦੂਜਾ ਅਤੇ ਬੁੱਢਾ ਦਲ ਪਬਲਿਕ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਟੂਰਨਾਮੈਂਟ ਵਿੱਚ ਬੁੱਢਾ ਦਲ ਪਬਲਿਕ ਸਕੂਲ ਨੇ ਪਹਿਲਾ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਦੂਜਾ ਅਤੇ ਗੁਰੂ ਨਾਨਕ ਫਾਊਂਡੇਸ਼ਨ ਪਬਲਿਕ ਸਕੂਲ ਤੀਜਾ ਸਥਾਨ ਹਾਸਲ ਕੀਤਾ। ਸ੍ਰੀ ਬਲਵਿੰਦਰ ਸਿੰਘ ਜੱਸਲ (ਜ਼ੋਨਲ ਸਕੱਤਰ) ਨੇ ਦੱਸਿਆ ਕਿ ਇਸ ਵਾਰ ਜ਼ੋਨਲ ਕ੍ਰਿਕਟ ਟੂਰਨਾਮੈਂਟ ਵਿੱਚ ਹਰ ਉਮਰ ਵਰਗ ਵਿੱਚ ਵੱਡੀ ਗਿਣਤੀ ਵਿੱਚ ਟੀਮਾਂ ਨੇ ਭਾਗ ਲਿਆ ਅਤੇ ਲਾਜ਼ਵਾਬ ਖੇਡ ਦਾ ਪ੍ਰਦਰਸ਼ਨ ਕੀਤਾ। ਇਸ ਮੌਕੇ ਸ੍ਰੀਮਤੀ ਯਾਦਵਿੰਦਰ ਕੌਰ, ਸ੍ਰੀਮਤੀ ਮਮਤਾ ਰਾਣੀ, ਸ੍ਰੀ ਪਰਵੀਨ ਕੁਮਾਰ, ਸ੍ਰੀਮਤੀ ਜ਼ਾਹਿਦਾ ਕੁਰੈਸ਼ੀ, ਸ੍ਰੀਮਤੀ ਸੰਦੀਪ ਕੌਰ, ਸ੍ਰੀ ਹਰਦੇਵ ਸਿੰਘ ਅਤੇ ਸ੍ਰੀ ਮਨਪ੍ਰੀਤ ਸਿੰਘ (ਪ੍ਰੈਸ ਇੰਚਾਰਜ) ਮੌਜੂਦ ਸਨ।

