ਜੇਲ੍ਹ ਤੋਂ ਹੀ ਚਲਾਉਣਗੇ ਅਰਵਿੰਦ ਕੇਜਰੀਵਾਲ ਦਿੱਲੀ ਸਰਕਾਰ, ਪਹਿਲਾ ਹੁਕਮ ਜਾਰੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਵੱਲੋਂ ਇਹ ਗੱਲ ਪਹਿਲਾ ਹੀ ਸਾਫ਼ ਹੋ ਗਈ ਸੀ ਕਿ ਅਰਵਿੰਦ ਕੇਜਰੀਵਾਲ ਜੇਕਰ ਜੇਲ੍ਹ ਜਾਉਂਦੇ ਨੇ ਤਾਂ ਉਹ ਜੇਲ੍ਹ ਵਿਚੋ ਹੀ ਸਰਕਾਰ ਚਲਾਉਣਗੇ। ਆਪਣੀ ਇਸ ਗੱਲ ‘ਤੇ ਖਰਾ ਉਤਰਦਿਆਂ ਅਰਵਿੰਦ ਅਰਵਿੰਦ ਕੇਜਰੀਵਾਲ ਨੇ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਜਾਰੀ ਕੀਤਾ ਕਰ ਦਿੱਤਾ ਹੈ। ਉਨ੍ਹਾਂ ਨੇ ਪਹਿਲਾ ਹੁਕਮ ਜਾਰੀ ਕਰਦਿਆਂ ਦਿੱਲੀ ਦੇ ਜੱਲ ਮੰਤਰੀ ਆਤਿਸ਼ੀ ਨੂੰ ਹਦਾਇਤ ਕੀਤੀ ਕਿ ਦਿੱਲੀ ਦੇ ਲੋਕਾਂ ਨੂੰ ਗਰਮੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣੀ ਚਾਹੀਦੀ। ਉਨ੍ਹਾਂ ਨੋਟ ਵਿੱਚ ਲਿਖਿਆ ਕਿ ਜਿੱਥੇ ਪਾਣੀ ਦੀ ਕਮੀ ਹੈ, ਉੱਥੇ ਟੈਂਕਰਾਂ ਦਾ ਪ੍ਰਬੰਧ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਈ.ਡੀ ਨੇ ਕਥਿਤ ਸ਼ਰਾਬ ਘੋਟਾਲੇ ਮਾਮਲੇ ਵਿਚ ਕੇਜਰੀਵਾਲ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਕੇਜਰੀਵਾਲ ਨੂੰ 28 ਮਾਰਚ ਤੱਕ ਈ.ਡੀ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। ਹੁਣ ਦੇਖਣਾ ਹੋਵੇਗਾ ਕਿ ਅਗਲੀ ਪੇਸ਼ੀ ਵਿਚ ਕੇਜਰੀਵਾਲ ਨੂੰ ਕੋਈ ਰਾਹਤ ਮਿਲਦੀ ਹੈ ਜਾਂ ਨਹੀਂ।

Related Post