ਜੇ. ਜੀ. ਐਨ. ਡੀ. ਪੀ. ਐਸ. ਓ. ਯੂ. ਅਤੇ ਨਵਜੀਵਨੀ ਇੰਸਟੀਚਿਊਟ ਵਿਚਕਾਰ MoU

ਪਟਿਆਲਾ 9 ਅਕਤੂਬਰ, ਅਨੁਰਾਗ ਸ਼ਰਮਾ

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ, ਪਟਿਆਲਾ ਨੇ ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਐਂਡ ਰਿਸਰਚ, ਪਟਿਆਲਾ ਨਾਲ ਇੱਕ ਸਹਿਮਤੀ ਪੱਤਰ (MoU) ’ਤੇ ਹਸਤਾਖਰ ਕੀਤੇ ਗਏ। ਇਹ ਸਮਝੌਤਾ ਮਾਨਯੋਗ ਉਪ-ਕੁਲਪਤੀ ਪ੍ਰੋ. (ਡਾ.) ਰਤਨ ਸਿੰਘ ਦੀ ਯੋਗ ਅਗਵਾਈ ਹੇਠ ਕੀਤਾ ਗਿਆ। ਇਸ ਸਮਝੌਤੇ ਦਾ ਮੁੱਖ ਉਦੇਸ਼ ਦਿਵਿਆਂਗ ਬੱਚਿਆਂ ਨੂੰ ਸਿੱਖਿਆ ਦੇ ਬਿਹਤਰ ਮੌਕੇ ਪ੍ਰਦਾਨ ਕਰਨਾ ਅਤੇ ਉਨ੍ਹਾਂ ਦੇ ਸਰਵਪੱਖੀ ਵਿਕਾਸ ਵਿੱਚ ਸਹਾਇਤਾ ਕਰਨਾ ਹੈ। ਇਸ ਦੇ ਨਾਲ ਹੀ ਅਧਿਆਪਕਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ, ਤਾਂ ਜੋ ਉਹ ਇਨ੍ਹਾਂ ਬੱਚਿਆਂ ਨੂੰ ਵਧੀਆ ਢੰਗ ਨਾਲ ਪੜ੍ਹਾ ਸਕਣ ਅਤੇ ਉਨ੍ਹਾਂ ਦੀਆਂ ਲੋੜਾਂ ਨੂੰ ਸਮਝ ਸਕਣ। ਯੂਨੀਵਰਸਿਟੀ ਵੱਲੋਂ ਇਸ ਸਹਿਮਤੀ ਪੱਤਰ  (MoU) ’ਤੇ ਰਜਿਸਟਰਾਰ ਡਾ. ਬਲਜੀਤ  ਸਿੰਘ ਖਹਿਰਾ ਅਤੇ ਪਲੈਨਿੰਗ ਅਤੇ ਡਵੈਲਪਮੈਂਟ ਡਿਵੀਜ਼ਨ ਦੇ ਮੁਖੀ ਡਾ. ਕਰਨ ਸੁਖੀਜਾ ਨੇ ਹਸਤਾਖਰ ਕੀਤੇ। ਇਸ ਮੌਕੇ ਡਾ. ਕਵਿਤਾ ਸਹਾਰਨ ਅਤੇ ਡਾ. ਗੁਰਜੀਤ ਕੌਰ ਨੇ ਸੰਬੰਧਿਤ ਨੋਡਲ ਅਫਸਰ ਦੇ ਤੌਰ ਤੇ ਹਸਤਾਖਰ ਕੀਤੇ। ਇਸ ਸਮੇਂ ਡਿਫਰੈਂਟਲੀ ਏਬਲ ਸਕੀਮ ਦੇ ਨੋਡਲ ਅਫ਼ਸਰ ਡਾ. ਸਰਵਰਿੰਦਰ ਸਿੰਘ ਵੀ ਮੌਜੂਦ ਸਨ।

ਨਵਜੀਵਨੀ ਇੰਸਟੀਚਿਊਟ ਵੱਲੋਂ ਡਾਇਰੈਕਟਰ ਸਰਬਜੀਤ ਕੌਰ ਸੰਧੂ, ਪ੍ਰਿੰਸੀਪਲ, ਨਵਜੀਵਨੀ ਸਕੂਲ ਆਫ ਸਪੈਸ਼ਲ ਐਜੂਕੇਸ਼ਨ, ਸਵਿਤਾ ਕੌਸ਼ਲ, ਇੰਸਟੀਚਿਊਟ ਦੇ ਪ੍ਰਿੰਸੀਪਲ ਮਨਦੀਪ ਸਿੰਘ ਨੇ ਇਸ ਸਮਝੌਤੇ ਪੱਤਰ ਉੱਤੇ ਦਸਤਖਤ ਕੀਤੇ ਅਤੇ ਇਸ ਮੌਕੇ ਤੇ ਕੈਪਟਨ ਇਮਾਨਜੀਤ ਸਿੰਘ ਟਿਵਾਣਾ ਵੀ ਮੌਜੂਦ ਸਨ।

ਇਸ ਸਾਂਝੇ ਉਪਰਾਲੇ ਨਾਲ ਦਿਵਿਆਂਗ ਬੱਚਿਆਂ ਨੂੰ ਸਿੱਖਿਆ, ਵਿਕਾਸ ਅਤੇ ਸਮਾਜ ਵਿੱਚ ਬਰਾਬਰ ਦੀ ਭਾਗੀਦਾਰੀ ਦੇ ਵਧੇਰੇ ਮੌਕੇ ਮਿਲਣਗੇ। ਇਹ ਪਹਿਲ ਯੂਨੀਵਰਸਿਟੀ ਦੇ ਇਸ ਉਦੇਸ਼ ਨੂੰ ਮਜ਼ਬੂਤ ਕਰਦੀ ਹੈ ਕਿ ਹਰ ਬੱਚੇ ਨੂੰ ਬਿਨਾਂ ਕਿਸੇ ਭੇਦਭਾਵ ਦੇ ਸਿੱਖਿਆ ਅਤੇ ਅੱਗੇ ਵਧਣ ਦੇ ਬਰਾਬਰ ਮੌਕੇ ਮਿਲਣ।

Related Post