ਡਰੋਨ ਸ਼ੋਅ ਪੇਸ਼ਕਾਰੀ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੇਗੀ

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 9 ਤੋਂ 13 ਸਤੰਬਰ ਤੱਕ ਪਾਤੜਾਂ, ਪਟਿਆਲਾ, ਰਾਜਪੁਰਾ ਤੇ ਨਾਭਾ ’ਚ ਹੋਣਗੇ 5 ਵਿਸ਼ੇਸ਼ ਡਰੋਨ ਸ਼ੋਅ

-ਡਿਪਟੀ ਕਮਿਸ਼ਨਰ ਵੱਲੋਂ 500 ਡਰੋਨਾਂ ਦੇ ਅਲੌਕਿਕ ਨਜ਼ਾਰੇ ਦੇ ਗਵਾਹ ਬਣਨ ਲਈ ਜ਼ਿਲ੍ਹਾ ਵਾਸੀਆਂ ਨੂੰ ਸੱਦਾ

ਡਰੋਨ ਸ਼ੋਅ ਪੇਸ਼ਕਾਰੀ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੇਗੀ

ਡਰੋਨ ਸ਼ੋਅ ਪੇਸ਼ਕਾਰੀ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੇਗੀ
ਡਰੋਨ ਸ਼ੋਅ ਪੇਸ਼ਕਾਰੀ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੇਗੀ

ਪਟਿਆਲਾ, 8 ਸਤੰਬਰ: ਅਨੁਰਾਗ ਸ਼ਰਮਾ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜ਼ਿਲ੍ਹਾ ਪਟਿਆਲਾ ਵਾਸੀਆਂ ਨੂੰ ਆਧੁਨਿਕ ਤਕਨਾਲੋਜੀ ਅਤੇ ਅਧਿਆਤਮਿਕਤਾ ਦੇ ਸੁਮੇਲ ਦਾ ਵਿਲੱਖਣ ਅਨੁਭਵ ਦੇਣ ਲਈ 500 ਡਰੋਨਾਂ ਦੇ ਵਿਸ਼ੇਸ਼ ਸ਼ੋਅ ਕਰਵਾਏ ਜਾਣਗੇ। ਪੰਜ ਦਿਨਾਂ ਤੱਕ ਚੱਲਣ ਵਾਲੀ ਇਸ ਲੜੀ ਦੌਰਾਨ ਅਸਮਾਨ ਵਿੱਚ ਰੌਸ਼ਨੀਆਂ ਰਾਹੀਂ ਗੁਰੂ ਜੀ ਦੇ ਜੀਵਨ ਅਤੇ ਉਨ੍ਹਾਂ ਦੇ ਸਰਬੱਤ ਦੇ ਭਲੇ ਵਾਲੇ ਸੰਦੇਸ਼ ਦੀ ਝਲਕ ਪੇਸ਼ ਕੀਤੀ ਜਾਵੇਗੀ।
ਇਹ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਹਿਲਾ ਸ਼ੋਅ 9 ਸਤੰਬਰ ਨੂੰ ਅਨਾਜ ਪਾਤੜਾਂ, ਦੂਜਾ 10 ਸਤੰਬਰ ਨੂੰ ਪਟਿਆਲਾ ਦਿਹਾਤੀ ਹਲਕੇ ਦਾ ਅਨਾਜ ਮੰਡੀ ਸਰਹਿੰਦ ਰੋਡ ਵਿਖੇ, ਤੀਜਾ 11 ਸਤੰਬਰ ਨੂੰ ਪਟਿਆਲਾ ਸ਼ਹਿਰੀ ਹਲਕੇ ਦਾ ਪੋਲੋ ਗਰਾਊਂਡ ਵਿਖੇ, ਚੌਥਾ 12 ਸਤੰਬਰ ਨੂੰ ਸਰਕਾਰੀ ਰਿਪੁਦਮਨ ਕਾਲਜ ਨਾਭਾ ਦੇ ਸਟੇਡੀਅਮ ਵਿਖੇ ਅਤੇ 13 ਸਤੰਬਰ ਨੂੰ ਪੰਜਵਾਂ ਸ਼ੋਅ ਰਾਜਪੁਰਾ ਦੀ ਅਨਾਜ ਮੰਡੀ ਵਿਖੇ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੈਂਕੜੇ ਡਰੋਨਾਂ ਦੀ ਤਾਲਮੇਲਬੱਧ ਉਡਾਣ ਰਾਹੀਂ ਆਕਾਸ਼ ਵਿੱਚ ਬਣਨ ਵਾਲੀਆਂ ਵੱਖ-ਵੱਖ ਆਕ੍ਰਿਤੀਆਂ ਅਤੇ ਰੌਸ਼ਨੀ ਦੇ ਰੰਗਾਂ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਰਾਬਰੀ, ਮਨੁੱਖਤਾ, ਸਾਂਝੀਵਾਲਤਾ ਅਤੇ ਸਮਾਜਿਕ ਏਕਤਾ ਦੀ ਵਿਚਾਰਧਾਰਾ ਨੂੰ ਦਰਸ਼ਕਾਂ ਤੱਕ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਇਹ ਪੇਸ਼ਕਾਰੀ ਖ਼ਾਸ ਕਰਕੇ ਨੌਜਵਾਨਾਂ ਨੂੰ ਗੁਰੂ ਜੀ ਦੇ ਮਹਾਨ ਜੀਵਨ ਅਤੇ ਸੰਦੇਸ਼ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਮਾਧਿਅਮ ਬਣੇਗੀ।
ਡਾ. ਹਿਮਾਂਸ਼ੂ ਅਗਰਵਾਲ ਨੇ ਡਰੋਨਾਂ ਦੇ ਅਲੌਕਿਕ ਨਜ਼ਾਰੇ ਦੇ ਗਵਾਹ ਬਣਨ ਲਈ ਸਾਰੇ ਜ਼ਿਲ੍ਹਾ ਵਾਸੀਆਂ ਨੂੰ ਸੱਦਾ ਦਿੰਦਿਆ ਕਿਹਾ ਕਿ ਉਹ ਪਰਿਵਾਰਾਂ ਸਮੇਤ ਇਨ੍ਹਾਂ ਸ਼ੋਅਜ਼ ਦਾ ਹਿੱਸਾ ਬਣਨ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਸਾਂਝੀਆਂ ਕਰਨ।
ਇਸ ਮੌਕੇ ਇਨ੍ਹਾਂ ਸਮਾਗਮਾਂ ਦੇ ਨੋਡਲ ਅਫ਼ਸਰ ਏਡੀਸੀ ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ ਨੇ ਕਿਹਾ ਕਿ ਸਮਾਗਮਾਂ ਦੌਰਾਨ ਲੋਕਾਂ ਦੀ ਆਮਦ ਨੂੰ ਧਿਆਨ ਵਿੱਚ ਰੱਖਦਿਆਂ ਪ੍ਰਸ਼ਾਸਨ ਵੱਲੋਂ ਸਬੰਧਤ ਐਸ ਡੀ ਐਮਜ ਦੀ ਨਿਗਰਾਨੀ ਹੇਠ ਆਵਾਜਾਈ, ਸੁਰੱਖਿਆ, ਪਾਰਕਿੰਗ, ਬਿਜਲੀ, ਪਾਣੀ, ਸਫ਼ਾਈ ਅਤੇ ਬੈਠਣ ਸਮੇਤ ਲੋੜੀਂਦੀਆਂ ਵਿਵਸਥਾਵਾਂ ਨੂੰ ਸੁਚਾਰੂ ਬਣਾਇਆ ਜਾ ਰਿਹਾ ਹੈ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।