ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ – ਡਾ. ਬ੍ਰਿਜੇਸ਼ ਸਿੰਘ

ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ - ਡਾ. ਬ੍ਰਿਜੇਸ਼ ਸਿੰਘ
ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ - ਡਾ. ਬ੍ਰਿਜੇਸ਼ ਸਿੰਘ

ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ – ਡਾ. ਬ੍ਰਿਜੇਸ਼ ਸਿੰਘ

ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ - ਡਾ. ਬ੍ਰਿਜੇਸ਼ ਸਿੰਘ
ਦਿਲ ਨੂੰ ਤੰਦਰੁਸਤ ਰੱਖਣ ਲਈ ਸਰੀਰਕ ਕਸਰਤ ਜ਼ਰੂਰੀ – ਡਾ. ਬ੍ਰਿਜੇਸ਼ ਸਿੰਘ

(ਕਾਲੋਮਾਜਰਾ 30 ਸਤੰਬਰ 2026) ਅਨੁਰਾਗ ਸ਼ਰਮਾ

ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਯੋਗ ਅਗਵਾਈ ਹੇਠ ਬਲਾਕ ਕਾਲੋਮਾਜਰਾ ਦੇ ਅਧੀਨ ਆਉਂਦੇ ਆਯੂਸ਼ਮਾਨ ਆਰੋਗਿਆ ਕੇਂਦਰਾਂ `ਚ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫਸਰ ਡਾ. ਬ੍ਰਿਜੇਸ਼ ਸਿੰਘ ਨੇ ਦੱਸਇਆ ਕਿ ਦਿਲ ਦੀਆਂ ਬਿਮਾਰੀਆਂ ਤੋਂ ਬਚਣ ਲਈ ਸਰੀਰਕ ਕਸਰਤ, ਯੋਗ ਅਭਿਆਸ, ਪੌਸ਼ਟਿਕ ਅਹਾਰ, ਕੱਦ `ਤੇ ਉਮਰ ਦੇ ਅਨੁਸਾਰ ਸਹੀ ਸਰੀਰਕ ਭਾਰ, ਮਾਨਸਿਕ ਤਨਾਅ ਘੱਟ ਅਤੇ ਨਸ਼ਿਆਂ ਤੋਂ ਪਰਹੇਜ ਕਰਨਾ ਚਾਹੀਦਾ ਹੈ।  ਦਿਲ ਮਨੁੱਖੀ ਸਰੀਰ  ਦੇ ਸਭ ਤੋਂ ਅਹਿਮ ਅੰਗਾਂ ਵਿੱਚੋਂ ਇੱਕ ਹੈ ।  ਜੇਕਰ ਦਿਲ ਆਪਣਾ ਕੰਮ ਕਰਣਾ ਬੰਦ ਕਰ ਦੇ ਤਾਂ ਵਿਅਕਤੀ ਦੀ ਮੌਤ ਹੋ ਜਾਂਦੀ ਹੈ । ਅਜੋਕੇ ਸਮੇਂ ਵਿੱਚ ਲਗਾਤਾਰ ਨਵੀਂ ਬਿਮਾਰੀਆਂ ਅਤੇ ਸਾਡੀ ਮਾੜੀ ਖੁਰਾਕ ਦੇ ਕਾਰਨ ਸਰੀਰਕ ਸਿਹਤ `ਤੇ ਖਾਫ਼ੀ ਮਾੜਾ ਪ੍ਰਭਾਵ ਪੈ ਰਿਹਾ ਹੈ ਜਿਸਦੇ ਨਾਲ ਦਿੱਲ ਦੀ ਬਿਮਾਰੀਆਂ ਹੋਣ ਦਾ ਖ਼ਦਸ਼ਾ ਵੱਧ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦੁਰੁਸਤ ਰੱਖਣ ਲਈ ਘੱਟੋ- ਘੱਟ ਰੋਜ਼ਾਨਾ 30 ਮਿੰਟ ਦੀ ਕਸਰਤ ਕਰਣੀ ਚਾਹੀਦੀ ਹੈ।ਇਸ ਦੇ ਨਾਲ ਹੀ ਤੇਲ ਅਤੇ ਫੈਟ ਯੁਕਤ ਖਾਦ ਪਦਾਰਥਾਂ ਦਾ ਸਵੇਨ ਨਹੀਂ ਕਰਨਾ ਚਾਹੀਦੀ ਹੈ। ਬਲਾਕ ਐਕਸਟੇਂਸ਼ਨ ਐਜੂਕੇਟਰ ਮੋਨਿਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਦੌਰਾਨ ਬਲਾਕ ਕਾਲੋਮਾਜਰਾ ਅਧੀਨ ਆਉਦੇਂ ਆਯੂਸ਼ਮਾਨ ਆਰੋਗਿਆ ਕੇਂਦਰ ਮਿਰਜ਼ਾਪੁਰ, ਪੀਹਰ ਕਲਾਂ ਅਤੇ ਖਰੋਲਾ ਵਿਖੇ ਸੀ.ਐਚ.ਓ ਵੱਲੋਂ ਮਰੀਜ਼ਾਂ ਅਤੇ ਆਮ ਲੋਕਾਂ ਨੂੰ ਸਿਹਤਮੰਦ ਦਿਲ ਕਿਵੇਂ ਰੱਖੀਏ ਸੰਬੰਧੀ ਦੱਸਿਆ ਗਿਆ।
ਇਸ ਮੌਕੇ ਸੀ.ਐਚ.ਓ ਵੱਲੋਂ ਦਿੱਲ ਨੂੰ ਤੰਦੁਰੁਸਤ ਰੱਖਣ ਦੇ ਨਾਲ-ਨਾਲ ਦਿੱਲ ਦੇ ਰੋਗ ਦੇ ਖਤਰੇ ਨੂੰ ਘੱਟ ਕਰਨ ਸੰਬੰਧੀ ਪ੍ਰੇਰਿਤ ਅਤੇ ਜਾਗਰੁਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦਿੱਲ ਦੀਆਂ ਸਮਸਿਆਵਾਂ ਨੂੰ ਘੱਟ ਕਰਣ ਲਈ ਲੋਕਾਂ ਵਿੱਚ ਜਾਗਰੂਕਤਾ ਨੂੰ ਵਧਾਉਣਾ ਸਮੇਂ ਦੀ ਮੁੱਖ ਲੋੜ ਹੈ। ਇਸ ਮੌਕੇ ਉਨ੍ਹਾਂ ਵੱਲੋ ਆਮ ਲੋਕਾਂ ਅਤੇ ਮਰੀਜ਼ਾ ਦੀ ਸਿਹਤ ਜਾਂਚ ਕੀਤੀ ਗਈ ਜਿਸ ਤਹਿਤ ਉਨ੍ਹਾਂ ਦਾ ਬੀ.ਪੀ, ਸ਼ੂਗਰ ਅਤੇ ਭਾਰ ਆਦਿ ਚੀਜ਼ਾਂ ਵੇਖਿਆ ਗਇਆਂ। ਉਨ੍ਹਾਂ ਲੋਕਾਂ ਨੂੰ ਸਿਹਤਮੰਦ ਖੁਰਾਕ ਅਤੇ ਸਰੀਰਕ ਕਸਰਤ ਸੰਬੰਧੀ ਵੀ ਜਾਣਕਾਰੀ ਦਿੱਤੀ।

Related Post

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।