ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 18 ਕੇਸ ਦਰਜ, 19 ਜਣੇ ਕਾਬੂ, ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ
ਪਟਿਆਲਾ ਪੁਲਿਸ ਵੱਲੋਂ ਜ਼ਿਲ੍ਹੇ ‘ਚ 20 ਹਾਟ-ਸਪਾਟਸ ’ਤੇ ਕਾਸੋ, ਐਸ ਐਸ ਪੀ ਨੇ ਕੀਤੀ ਅਗਵਾਈ
ਨਸ਼ਾ ਤਸਕਰਾਂ ਤੇ ਸਮਾਜ ਵਿਰੋਧੀ ਅਨਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ- ਹਰਮਨਦੀਪ ਹਾਂਸ
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 18 ਕੇਸ ਦਰਜ, 19 ਜਣੇ ਕਾਬੂ, ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 18 ਕੇਸ ਦਰਜ, 19 ਜਣੇ ਕਾਬੂ, ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ
ਨਸ਼ਾ ਤਸਕਰੀ ਵਿਰੁੱਧ ਕਾਰਵਾਈ ਦੌਰਾਨ 18 ਕੇਸ ਦਰਜ, 19 ਜਣੇ ਕਾਬੂ, ਵੱਖ-ਵੱਖ ਨਸ਼ੀਲੇ ਪਦਾਰਥ ਬਰਾਮਦ

ਪਟਿਆਲਾ, 24 ਅਕਤੂਬਰ: ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ 20 ਹਾਟ-ਸਪਾਟਸ ’ਤੇ ਕਾਸੋ ਉਪਰੇਸ਼ਨ ਚਲਾਇਆ। ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਇਸ ਉਪਰੇਸ਼ਨ ਦੀ ਖੁਦ ਅਗਵਾਈ ਕੀਤੀ। ਇਸ ਦੌਰਾਨ ਐਸ ਪੀ (ਸਿਟੀ) ਮੋਹਿਤ ਅਗਰਵਾਲ, ਐਸ ਪੀ ਜਾਂਚ ਰਜੇਸ਼ ਛਿੱਬੜ, ਐਸ ਪੀ ਟ੍ਰੈਫਿਕ ਤੇ ਉਪਰੇਸ਼ਨ ਅਸ਼ੋਕ ਕੁਮਾਰ, ਐਸ ਪੀ ਰਾਜਪੁਰਾ ਬਿਕਰਮਜੀਤ ਸਿੰਘ ਬਰਾੜ ਅਤੇ ਡੀਐਸਪੀਜ ਨੇ ਵੀ ਵਿਸ਼ੇਸ਼ ਅਗਵਾਈ ਕੀਤੀ।
ਪੁਲਿਸ ਨੇ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਸਾਰੇ ਹਾਟ-ਸਪਾਟਸ ’ਤੇ ਕੀਤੇ ਕੋਰਡਨ ਐਂਡ ਸਰਚ ਆਪ੍ਰੇਸ਼ਨ (ਕਾਸੋ) ਦੌਰਾਨ ਐਨ.ਡੀ.ਪੀ.ਐੱਸ. ਐਕਟ ਤਹਿਤ 18 ਮੁਕੱਦਮੇ ਦਰਜ ਕਰਕੇ 19 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਤਰ੍ਹਾਂ ਦੇ ਨਸ਼ੀਲੇ ਪਦਾਰਥ ਬਰਾਮਦ ਕੀਤੇ।
ਐਸ ਐਸ ਪੀ ਨੇ ਦੱਸਿਆ ਕਿ ਪੰਜਾਬ ਦੇ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਲਾਅ ਐਂਡ ਆਰਡਰ ਅਤੇ ਪਟਿਆਲਾ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਕੁਲਦੀਪ ਸਿੰਘ ਚਹਿਲ, ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਇਹ ਮੁਹਿੰਮ ਚਲਾਈ ਗਈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਅਜਿਹੇ ਸਰਚ ਆਪ੍ਰੇਸ਼ਨ ਲਗਾਤਾਰ ਜਾਰੀ ਰਹਿਣਗੇ ਅਤੇ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ।
ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਨੇ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਦੌਰਾਨ ਕੁੱਲ 20 ਕਿੱਲੋ ਭੁੱਕੀ, 5.25 ਗ੍ਰਾਮ ਪਾਉਡਰ, 197 ਨਸ਼ੀਲੀਆਂ ਗੋਲੀਆਂ ਅਤੇ ਨਜ਼ਾਇਜ ਸ਼ਰਾਬ ਦੀਆਂ 8 ਬੋਤਲਾਂ ਬਰਾਮਦ ਕੀਤੀਆਂ ਗਈਆਂ।
ਹਰਮਨਦੀਪ ਹਾਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੇ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਉਦੇਸ਼ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਉਣਾ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕਰਨਾ ਹੈ।
ਐਸ ਪੀ ਸਿਟੀ ਮੋਹਿਤ ਅਗਰਵਾਲ ਨੇ ਦੱਸਿਆ ਕਿ ਸਾਰੀਆਂ ਸਬ ਡਵੀਜ਼ਨਾਂ ਵਿੱਚ ਪੁਲਿਸ ਟੀਮਾਂ ਨੇ ਨਸ਼ਿਆਂ ਦੇ ਹਾਟ-ਸਪਾਟਸ ’ਤੇ ਭਾਰੀ ਪੁਲਿਸ ਫੋਰਸ ਨਾਲ ਸਰਚ ਆਪ੍ਰੇਸ਼ਨ ਚਲਾਇਆ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।