ਪਟਿਆਲਾ ’ਚ ਐਨ ਕੇ ਸ਼ਰਮਾ ਦੇ ਹੱਕ ’ਚ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਰੈਲੀ 27 ਮਈ ਨੂੰ: ਰੱਖੜਾ, ਬਿੱਟੂ ਚੱਠਾ, ਬਜਾਜ, ਰਾਠੀ

ਪਟਿਆਲਾ ’ਚ ਐਨ ਕੇ ਸ਼ਰਮਾ ਦੇ ਹੱਕ ’ਚ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਰੈਲੀ 27 ਮਈ ਨੂੰ: ਰੱਖੜਾ, ਬਿੱਟੂ ਚੱਠਾ, ਬਜਾਜ, ਰਾਠੀ

ਪਟਿਆਲਾ, 23 ਮਈ: ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ, ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸ਼ਹਿਰੀ ਇੰਚਾਰਜ ਅਮਰਿੰਦਰ ਸਿੰਘ ਬਜਾਜ ਤੇ ਸ਼ਹਿਰੀ ਪ੍ਰਧਾਨ ਅਮਿਤ ਰਾਠੀ ਨੇ ਦੱਸਿਆ ਕਿ ਪਟਿਆਲਾ ਪਾਰਲੀਮਾਨੀ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਐਨ ਕੇ ਸ਼ਰਮਾ ਦੇ ਹੱਕ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ 27 ਮਈ ਨੂੰ ਪਟਿਆਲਾ ਦੇ ਵੀਰ ਹਕੀਕਤ ਰਾਏ ਗਰਾਉਂਡ ਪਟਿਆਲਾ ਵਿਖੇ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ।
ਇਹਨਾਂ ਆਗੂਆਂ ਨੇ ਦੱਸਿਆ ਕਿ ਰੈਲੀ ਨੂੰ ਲੈ ਕੇ ਪਟਿਆਲਾ ਜ਼ਿਲ੍ਹੇ ਦੇ ਲੋਕਾਂ ਵਿਚ ਵੱਡਾ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਲੋਕ ਆਪ ਮੁਹਾਰੇ ਰੈਲੀ ਵਿਚ ਪਹੁੰਚਣ ਵਾਸਤੇ ਤਿਆਰ ਹਨ। ਉਹਨਾਂ ਕਿਹਾ ਕਿ ਵਿਸ਼ਾਲ ਰੈਲੀ ਪਟਿਆਲਾ ਵਿਚ ਐਨ ਕੇ ਸ਼ਰਮਾ ਦੀ ਜਿੱਤ ’ਤੇ ਮੋਹਰ ਲਗਾਏਗੀ। ਉਹਨਾਂ ਕਿਹਾ ਕਿ ਰੈਲੀ ਵਿਚ ਰਿਕਾਰਡ ਤੋੜ ਇਕੱਠ ਹੋਵੇਗਾ।

Related Post

Leave a Reply

Your email address will not be published. Required fields are marked *