ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ: ਯਾਦਵਿੰਦਰ ਸਿੰਘ ਗੋਲਡੀ
ਪਿੰਡ ਚਪੜ ਤੇ ਲੌਟ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੀਟਿੰਗਾਂ ਕਰਵਾਈਆਂ


ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ ਭਗਵੰਤ ਮਾਨ ਸਰਕਾਰ
ਪਟਿਆਲਾ, 9 ਅਕਤੂਬਰ: ਅਨੁਰਾਗ ਸ਼ਰਮਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਭਰ ਦੇ ਪਿੰਡਾਂ ਅਤੇ ਵਾਰਡਾਂ ਵਿੱਚ ਨਸ਼ਿਆਂ ਖ਼ਿਲਾਫ਼ ਲੋਕਾਂ ਨੂੰ ਲਾਮਬੰਦ ਕਰਨ ਲਈ ਇਕਜੁੱਟਤਾ ਪ੍ਰੋਗਰਾਮ ਲਗਾਤਾਰ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਟਿਆਲਾ ਜ਼ਿਲ੍ਹੇ ਦੇ ਘਨੌਰ ਹਲਕੇ ਦੇ ਪਿੰਡ ਚਪੜ ਅਤੇ ਪਟਿਆਲਾ ਦਿਹਾਤੀ ਹਲਕੇ ਦੇ ਪਿੰਡ ਲੌਟ ਵਿਖੇ ਜ਼ਿਲ੍ਹਾ ਪ੍ਰਧਾਨ ਸ. ਯਾਦਵਿੰਦਰ ਸਿੰਘ ਗੋਲਡੀ ਦੀ ਅਗਵਾਈ ਹੇਠ ਜਾਗਰੂਕਤਾ ਮੀਟਿੰਗਾਂ ਕੀਤੀਆਂ ਗਈਆਂ।
ਇਸ ਮੌਕੇ ਯਾਦਵਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨਸ਼ਾ ਛੱਡਣ ਦੇ ਚਾਹਵਾਨਾਂ ਦਾ ਮੁਫ਼ਤ ਇਲਾਜ ਕਰਵਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਗਰਾਮਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਤਸਕਰੀ ਵਿਰੁੱਧ ਇਕਜੁੱਟ ਹੋਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਲੋਕ ਨਸ਼ਾ ਤਸਕਰਾਂ ਸਬੰਧੀ ਜਾਣਕਾਰੀ ਟੋਲ ਫਰੀ ਨੰਬਰ 97791-00200 ਅਤੇ ਨਸ਼ਾ ਮੁਕਤੀ ਐਪ (ਐਨ.ਐਨ.ਐਮ.) ਰਾਹੀਂ ਵੀ ਸਾਂਝੀ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਇਕਜੁੱਟਤਾ ਪ੍ਰੋਗਰਾਮਾਂ ਦੌਰਾਨ ਪਿੰਡ ਵਾਸੀਆਂ ਨੂੰ ਨਸ਼ਿਆਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਕਾਰਵਾਈਆਂ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਨਸ਼ਾ ਤਸਕਰੀ ਸਬੰਧੀ ਸੂਚਨਾ ਦੇਣ ਲਈ ਐਪ ਦੀ ਵਰਤੋਂ ਬਾਰੇ ਵੀ ਸਮਝਾਇਆ ਜਾ ਰਿਹਾ ਹੈ। ਇਨ੍ਹਾਂ ਮੀਟਿੰਗਾਂ ਵਿੱਚ ਸਿਹਤ ਵਿਭਾਗ ਦੇ ਡਾਕਟਰਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ।
ਉਨ੍ਹਾਂ ਕਿਹਾ ਕਿ ਪਿੰਡ ਚਪੜ ਅਤੇ ਲੌਟ ਵਿਖੇ ਇਨ੍ਹਾਂ ਪ੍ਰੋਗਰਾਮਾਂ ਨੂੰ ਪਿੰਡ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਹੈ। ਪਿੰਡ ਵਾਸੀਆਂ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮੁਹਿੰਮ ਵਿੱਚ ਆਪਣਾ ਯੋਗਦਾਨ ਪਾਉਣ ਦਾ ਭਰੋਸਾ ਦਿੰਦਿਆਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਜਸਵਿੰਦਰ ਸਿੰਘ ਆਕੜੀ, ਹਲਕਾ ਕੋਆਰਡੀਨੇਟਰ ਘਨੌਰ, ਰਾਜੇਸ਼ ਕੁਮਾਰ ਰਾਜਪੁਰਾ, ਭੁਪਿੰਦਰ ਸਿੰਘ, ਹਲਕਾ ਨਾਭਾ, ਪ੍ਰਿਤਪਾਲ ਸਿੰਘ, ਹਲਕਾ ਪਟਿਆਲਾ ਦਿਹਾਤੀ, ਗੈਰੀ ਗੌਤਮ, ਪ੍ਰਿੰਸ ਤਿਆਗੀ, ਬਲਜਿੰਦਰ ਸਰਾਓ, ਰਣਜੀਤ ਵਿਰਕ, ਪਵਨ ਕੁਮਾਰ ਅਤੇ ਹੋਰ ਵਲੰਟੀਅਰ ਵੀ ਹਾਜ਼ਰ ਸਨ।

