ਪੀਐੱਸਪੀਸੀਐੱਲ ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਪੀਐੱਸਪੀਸੀਐੱਲ ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

ਪੀਐੱਸਪੀਸੀਐੱਲ ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ
ਪੀਐੱਸਪੀਸੀਐੱਲ ਵੱਲੋਂ ਪਟਿਆਲਾ ਵਿਖੇ ਮਾਸਿਕ ਇਨੋਵੇਸ਼ਨ ਮੁਕਾਬਲੇ ਦੇ ਜੇਤੂਆਂ ਦਾ ਸਨਮਾਨ

 

ਪਟਿਆਲਾ, 24 ਅਕਤੂਬਰ, 2026: ਅਨੁਰਾਗ ਸ਼ਰਮਾ

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐੱਸਪੀਸੀਐੱਲ) ਵੱਲੋਂ ਆਪਣੇ ਮਾਸਿਕ ਇਨੋਵੇਸ਼ਨ ਮੁਕਾਬਲੇ ਅਕਤੂਬਰ 2026 ਦੇ ਜੇਤੂਆਂ ਨੂੰ ਸਨਮਾਨਿਤ ਕਰਨ ਲਈ ਇਨਾਮ ਵੰਡ ਸਮਾਰੋਹ ਪੀਐੱਸਈਬੀ ਅਫ਼ਸਰਜ਼ ਕਲੱਬ, ਪਾਵਰ ਕਲੋਨੀ-1, ਮਾਡਲ ਟਾਊਨ, ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਸਮਾਰੋਹ ਦਾ ਉਦੇਸ਼ ਪੀਐੱਸਪੀਸੀਐੱਲ ਦੇ ਕੰਮਕਾਜ ਅਤੇ ਕਾਰਜਕੁਸ਼ਲਤਾ ਨੂੰ ਹੋਰ ਬਿਹਤਰ ਬਣਾਉਣ ਲਈ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਨੂੰ ਉਤਸ਼ਾਹਿਤ ਕਰਨਾ ਸੀ।

 

ਇਸ ਮੌਕੇ ਸ. ਤਰੁਨਪ੍ਰੀਤ ਸਿੰਘ ਸੌਂਦ, ਬਿਜਲੀ ਮੰਤਰੀ, ਪੰਜਾਬ ਅਤੇ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ (ਸੀਐੱਮਡੀ), ਪੀਐੱਸਪੀਸੀਐੱਲ/ਪੀਐੱਸਟੀਸੀਐੱਲ, ਨੇ ਸ਼ਿਰਕਤ ਕੀਤੀ ਅਤੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਸਥਾ ਵਿੱਚ ਨਵੀਨਤਾ ਨੂੰ ਉਤਸ਼ਾਹਿਤ ਕਰਨ ਲਈ ਉਨ੍ਹਾਂ ਦੇ ਯੋਗਦਾਨ ਵਾਸਤੇ ਪ੍ਰੇਰਿਤ ਕੀਤਾ।

 

ਇਹ ਮੁਕਾਬਲਾ ਪੀਐੱਸਪੀਸੀਐੱਲ, ਦੇ  ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਨਵੀਨਤਮ ਵਿਚਾਰਾਂ, ਵਿਹਾਰਕ ਸੁਝਾਵਾਂ ਅਤੇ ਹੱਲਾਂ ਨੂੰ ਸਾਂਝਾ ਕਰਨ ਲਈ ਇੱਕ ਮੰਚ ਪ੍ਰਦਾਨ ਕਰਦਾ ਹੈ, ਜਿਸ ਦਾ ਉਦੇਸ਼ ਕਾਰਜਕੁਸ਼ਲਤਾ ਵਿੱਚ ਵਾਧਾ ਕਰਨਾ, ਖਪਤਕਾਰ ਸੇਵਾਵਾਂ ਨੂੰ ਬਿਹਤਰ ਬਣਾਉਣਾ, ਪਾਰਦਰਸ਼ਤਾ ਨੂੰ ਮਜ਼ਬੂਤ ਕਰਨਾ ਅਤੇ ਬਿਜਲੀ ਖੇਤਰ ਦੀਆਂ ਗਤੀਵਿਧੀਆਂ ਦੇ ਪ੍ਰਬੰਧਨ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਹੈ।

 

ਮੁਕਾਬਲੇ ਦੇ ਜੇਤੂਆਂ ਨੂੰ ਉਨ੍ਹਾਂ ਦੇ ਨਵੀਨਤਮ ਯੋਗਦਾਨ ਅਤੇ ਕੀਮਤੀ ਸੁਝਾਵਾਂ ਲਈ ਪੀਐੱਸਪੀਸੀਐੱਲ ਮੈਨੇਜਮੈਂਟ ਵੱਲੋਂ ਸਨਮਾਨਿਤ ਕੀਤਾ ਗਿਆ। ਇਹ ਪਹਿਲਕਦਮੀ ਰਚਨਾਤਮਕ ਸੋਚ,ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਰਗਰਮ ਭਾਗੀਦਾਰੀ ਅਤੇ ਕੰਮਕਾਜ ਵਿੱਚ ਨਿਰੰਤਰ ਸੁਧਾਰ ਲਈ ਪੀਐੱਸਪੀਸੀਐੱਲ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

ਬਿਜਲੀ ਮੰਤਰੀ ਪੰਜਾਬ ਵੱਲੋ ਪੀਐੱਸਪੀਸੀਐੱਲ, ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਦੀਆਂ ਵਧਦੀਆਂ ਬਿਜਲੀ ਲੋੜਾਂ ਨੂੰ ਪੂਰਾ ਕਰਨ ਲਈ ਕਾਰਪੋਰੇਸ਼ਨ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਸਮਰਪਿਤ ਯਤਨਾਂ ਦੀ ਪ੍ਰਸ਼ੰਸਾ ਕੀਤੀ। ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਨੇ ਸਾਰਿਆਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਸਮਰਪਣ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਿਕਾਸ ਅਤੇ ਖ਼ੁਸ਼ਹਾਲੀ ਵਿੱਚ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਭੂਮਿਕਾ ਬੇਹੱਦ ਮਹੱਤਵਪੂਰਨ ਹੈ।

 

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਅਤੇ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੀ ਸਮੂਹਿਕ ਵਚਨਬੱਧਤਾ ਤੇ ਸਖ਼ਤ ਮਿਹਨਤ ਸਦਕਾ ਕਾਰਪੋਰੇਸ਼ਨ ਨੇ ਲਗਭਗ 17,500 ਮੈਗਾਵਾਟ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਖੇਤੀਬਾੜੀ ਖਪਤਕਾਰਾਂ ਨੂੰ ਨਿਰਧਾਰਤ ਅੱਠ ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਅਤੇ ਲੋੜ ਅਨੁਸਾਰ 12 ਤੋਂ 15 ਘੰਟਿਆਂ ਤੱਕ ਵਾਧੂ ਸਪਲਾਈ ਵੀ ਦਿੱਤੀ। ਇਸ ਦੇ ਨਾਲ ਹੀ ਘਰੇਲੂ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਈ ਗਈ।

 

ਉਨ੍ਹਾਂ ਨੇ ਅੱਗੇ ਕਿਹਾ ਕਿ ਐਲ ਨੀਨੋ ਦੇ ਪ੍ਰਭਾਵ ਅਤੇ ਕੇਂਦਰੀ ਖੇਤਰ ਤੋਂ ਕੋਲੇ ਦੀ ਉਪਲਬਧਤਾ ਵਿੱਚ ਆ ਰਹੀਆਂ ਰੁਕਾਵਟਾਂ ਵਰਗੀਆਂ ਚੁਣੌਤੀਆਂ ਦੇ ਬਾਵਜੂਦ ਪੀਐੱਸਪੀਸੀਐੱਲ ਨੇ ਪ੍ਰਭਾਵਸ਼ਾਲੀ ਯੋਜਨਾਬੰਦੀ ਅਤੇ ਆਪਣੇ ਕਰਮਚਾਰੀਆਂ ਦੇ ਸਮਰਪਿਤ ਯਤਨਾਂ ਸਦਕਾ ਸੂਬੇ ਦੀ ਬਿਜਲੀ ਸਪਲਾਈ ਨੂੰ ਸਫ਼ਲਤਾਪੂਰਵਕ ਸੰਭਾਲਿਆ। ਉਨ੍ਹਾਂ ਨੇ ਪੰਜਾਬ ਦੇ ਬਿਜਲੀ ਖੇਤਰ ਨੂੰ ਮਜ਼ਬੂਤ ਕਰਨ ਵਿੱਚ ਕਰਮਚਾਰੀਆਂ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਨਵੀਨਤਮ ਵਿਚਾਰਾਂ ਅਤੇ ਉਸਾਰੂ ਸੁਝਾਵਾਂ ਰਾਹੀਂ ਸੰਸਥਾ ਦੀ ਕਾਰਜਕੁਸ਼ਲਤਾ ਵਧਾਉਣ ਅਤੇ ਪੰਜਾਬ ਦੇ ਲੋਕਾਂ ਨੂੰ ਹੋਰ ਬਿਹਤਰ ਤੇ ਭਰੋਸੇਯੋਗ ਬਿਜਲੀ ਸੇਵਾਵਾਂ ਪ੍ਰਦਾਨ ਕਰਨ ਲਈ ਨਿਰੰਤਰ ਸਮਰਪਣ ਨਾਲ ਕੰਮ ਕਰਦੇ ਰਹਿਣ ਵਾਸਤੇ ਪ੍ਰੇਰਿਤ ਕੀਤਾ।

ਸਮਾਗਮ ਨੂੰ ਸੰਬੋਧਨ ਕਰਦਿਆਂ ਇੰਜੀ. ਗੁਰਕਿਰਤ ਕਿਰਪਾਲ ਸਿੰਘ, ਆਈ.ਏ.ਐੱਸ., ਸੀਐੱਮਡੀ, ਪੀਐੱਸਪੀਸੀਐੱਲ, ਨੇ ਸੰਸਥਾ ਨੂੰ ਵਧੇਰੇ ਕੁਸ਼ਲ, ਜਵਾਬਦੇਹ ਅਤੇ ਖਪਤਕਾਰ-ਪੱਖੀ ਬਣਾਉਣ ਵਿੱਚ ਨਵੀਨਤਾ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਮਾਸਿਕ ਇਨੋਵੇਸ਼ਨ ਮੁਕਾਬਲੇ ਦੀ ਸ਼ੁਰੂਆਤ ਪੀਐੱਸਪੀਸੀਐੱਲ ਦੇ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੇਂ ਵਿਚਾਰਾਂ ਅਤੇ ਵਿਹਾਰਕ ਸੁਝਾਵਾਂ ਨੂੰ ਉਤਸ਼ਾਹਿਤ ਕਰਨ, ਉਨ੍ਹਾਂ ਦੀ ਸਿਰਜਣਾਤਮਕਤਾ ਨੂੰ ਮਾਨਤਾ ਦੇਣ ਅਤੇ ਸੰਸਥਾ ਦੇ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੇ ਉਦੇਸ਼ ਨਾਲ ਕੀਤੀ ਗਈ ਹੈ।

 

ਉਨ੍ਹਾਂ ਅੱਗੇ ਕਿਹਾ ਕਿ ਅਧਿਕਾਰੀਆ ਅਤੇ ਕਰਮਚਾਰੀਆਂ ਦੇ ਨਵੀਨਤਮ ਯੋਗਦਾਨ ਲਈ ਉਨ੍ਹਾਂ ਨੂੰ ਸਨਮਾਨਿਤ ਕਰਨਾ ਪੀਐੱਸਪੀਸੀਐੱਲ ਮੈਨੇਜਮੈਂਟ ਦੀ ਯੋਗਤਾ ਨੂੰ ਮਾਨਤਾ ਦੇਣ, ਕਰਮਚਾਰੀਆਂ ਦੀ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਅਤੇ ਅਜਿਹਾ ਮਾਹੌਲ ਸਿਰਜਣ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ, ਜਿੱਥੇ ਲਾਭਦਾਇਕ ਵਿਚਾਰਾਂ ਨੂੰ ਅਮਲੀ ਰੂਪ ਦੇ ਕੇ ਕਾਰਪੋਰੇਸ਼ਨ ਅਤੇ ਇਸ ਦੇ ਖਪਤਕਾਰਾਂ ਦੇ ਹਿੱਤ ਵਿੱਚ ਸੁਧਾਰ ਲਿਆਂਦਾ ਜਾ ਸਕੇ।

 

ਇਸ ਸਮਾਰੋਹ ਵਿੱਚ ਪੀਐੱਸਪੀਸੀਐੱਲ ਅਤੇ ਪੀਐੱਸਟੀਸੀਐੱਲ ਦੇ ਸੀਨੀਅਰ ਅਧਿਕਾਰੀਆਂ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਵਿੱਚ ਇੰਜੀ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਜਨਰੇਸ਼ਨ, ਪੀਐੱਸਪੀਸੀਐੱਲ; ਇੰਜੀ. ਇੰਦਰਪਾਲ ਸਿੰਘ, ਡਾਇਰੈਕਟਰ ਡਿਸਟ੍ਰੀਬਿਊਸ਼ਨ, ਪੀਐੱਸਪੀਸੀਐੱਲ; ਇੰਜੀ. ਹਰਸ਼ਚਰਨ ਕੌਰ ਤ੍ਰੇਹਨ ਡਾਇਰੈਕਟਰ ਕਮਰਸ਼ੀਅਲ, ਪੀਐੱਸਪੀਸੀਐੱਲ; ਸੀ.ਏ. ਵਿਨੋਦ ਬਾਂਸਲ, ਡਾਇਰੈਕਟਰ ਫਾਇਨਾਂਸ, ਪੀਐੱਸਟੀਸੀਐੱਲ ਅਤੇ ਇੰਜੀ. ਸੰਜੀਵ ਸੂਦ, ਡਾਇਰੈਕਟਰ ਟੈਕਨੀਕਲ, ਪੀਐੱਸਟੀਸੀਐੱਲ ਸ਼ਾਮਲ ਸਨ।

ਮਾਸਿਕ ਇਨੋਵੇਸ਼ਨ ਮੁਕਾਬਲਾ ਨਵੀਨਤਾ ਦੇ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ, ਯੋਗਤਾ ਨੂੰ ਮਾਨਤਾ ਦੇਣ ਅਤੇ ਪੀਐੱਸਪੀਸੀਐੱਲ ਤੇ ਪੰਜਾਬ ਦੇ ਬਿਜਲੀ ਖੇਤਰ ਦੇ ਨਿਰੰਤਰ ਵਿਕਾਸ ਲਈ ਕਰਮਚਾਰੀਆਂ ਦੇ ਸਾਰਥਕ ਯੋਗਦਾਨ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।