ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ

ਹੀਰੋ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ (ਹਾਕੀ) 2026 ਦਾ ਟਰਾਫ਼ੀ ਟੂਰ ਪਟਿਆਲਾ ਪਹੁੰਚਿਆ
ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ
ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ
ਪੋਲੋ ਗਰਾਊਂਡ ਦੀ ਹਾਕੀ ਟੀਮ ਨੇ ਪੰਜਾਬ ਸਪੋਰਟਸ ਯੂਨੀਵਰਸਿਟੀ ਦੀ ਟੀਮ ਨੂੰ 1-0 ਨਾਲ ਹਰਾਇਆ

ਪਟਿਆਲਾ, 19 ਅਕਤੂਬਰ: ਅਨੁਰਾਗ ਸ਼ਰਮਾ
ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੀਰੋ ਮੈਨਜ਼ ਏਸ਼ੀਅਨ ਚੈਂਪੀਅਨਜ਼ ਟਰਾਫ਼ੀ (ਹਾਕੀ) 2026 ਦਾ ਟਰਾਫ਼ੀ ਟੂਰ ਬੀਤੇ ਦਿਨ 18 ਅਕਤੂਬਰ ਨੂੰ ਪਟਿਆਲਾ ਪਹੁੰਚਿਆ। ਇਸ ਮੌਕੇ ਟਰਾਫ਼ੀ ਦਾ ਸਵਾਗਤ ਕੀਤਾ ਗਿਆ ਅਤੇ ਹਾਕੀ ਦੀ ਖੇਡ ਦਾ ਪ੍ਰਦਰਸ਼ਨ ਵੀ ਕਰਵਾਇਆ ਗਿਆ।
ਇਸ ਮੌਕੇ ਦ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ, ਉਲੰਪੀਅਨ ਅਤੇ ਅਰਜੁਨਾ ਐਵਾਰਡੀ (ਹਾਕੀ) ਡਾ. ਰੂਪਾ ਸੈਣੀ, ਯੂਨੀਵਰਸਿਟੀ ਦੇ ਡਾਇਰੈਕਟਰ ਡਾ. ਅਮਰਪ੍ਰੀਤ ਸਿੰਘ ਅਤੇ ਫਿਜ਼ੀਕਲ ਕਾਲਜ ਦੀ ਪ੍ਰਿੰਸੀਪਲ ਸ੍ਰੀਮਤੀ ਹਰਮਨਪ੍ਰੀਤ ਕੌਰ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਇਸ ਦੌਰਾਨ ਪੋਲੋ ਗਰਾਊਂਡ, ਪਟਿਆਲਾ ਵਿਖੇ ਪੋਲੋ ਗਰਾਊਂਡ ਦੀ ਹਾਕੀ ਟੀਮ ਅਤੇ ਦ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ, ਪਟਿਆਲਾ ਦੀ ਹਾਕੀ ਟੀਮ ਵਿਚਕਾਰ ਮੈਚ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪੋਲੋ ਗਰਾਊਂਡ, ਪਟਿਆਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਯੂਨੀਵਰਸਿਟੀ ਦੀ ਟੀਮ ਨੂੰ 1-0 ਦੇ ਫ਼ਰਕ ਨਾਲ ਹਰਾਇਆ।
ਇਸ ਟਰਾਫ਼ੀ ਟੂਰ ਦਾ ਉਦੇਸ਼ ਹਾਕੀ ਦੀ ਖੇਡ ਨੂੰ ਉਤਸ਼ਾਹਿਤ ਕਰਨਾ ਅਤੇ ਨੌਜਵਾਨਾਂ ਵਿੱਚ ਖੇਡਾਂ ਪ੍ਰਤੀ ਦਿਲਚਸਪੀ ਵਧਾਉਣਾ ਹੈ।

Related Post