ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਫਤਿਹ ਰੈਲੀ ਰਾਹੀਂ ਪਰਨੀਤ ਕੌਰ ਦੀ ਜਿੱਤ ‘ਤੇ ਲਗਾਈ ਮੋਹਰ: ਵਿਨੀਤ ਸਹਿਗਲ ਬਿੰਨੀ ਵੱਡੀ ਗਿਣਤੀ ਵਿੱਚ ਪਹੁੰਚੇ ਪਟਿਆਲਾ ਵਾਸੀਆਂ ਨੇ ਵੀ ਮੋਦੀ ਅਤੇ ਪਰਨੀਤ ਕੌਰ ਦੇ ਹੱਕ ਵਿੱਚ ਭਰੀ ਹੁੰਕਾਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਟਿਆਲਾ ਵਿੱਚ ਫਤਿਹ ਰੈਲੀ ਰਾਹੀਂ ਪਰਨੀਤ ਕੌਰ ਦੀ ਜਿੱਤ ‘ਤੇ ਲਗਾਈ ਮੋਹਰ: ਵਿਨੀਤ ਸਹਿਗਲ ਬਿੰਨੀ
ਵੱਡੀ ਗਿਣਤੀ ਵਿੱਚ ਪਹੁੰਚੇ ਪਟਿਆਲਾ ਵਾਸੀਆਂ ਨੇ ਵੀ ਮੋਦੀ ਅਤੇ ਪਰਨੀਤ ਕੌਰ ਦੇ ਹੱਕ ਵਿੱਚ ਭਰੀ ਹੁੰਕਾਰ
ਪਟਿਆਲਾ-
ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਮਹਾਰਾਣੀ ਪ੍ਰਨੀਤ ਕੌਰ ਦੇ ਹੱਕ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਵੱਲੋਂ ਕੀਤੀ ਫਤਿਹ ਰੈਲੀ ਨੇ ਪਰਨੀਤ ਕੌਰ ਦੀ ਜਿੱਤ ਤੇ ਮੋਹਰ ਲਗਾ ਦਿੱਤੀ ਹੈ। ਇਸ ਗੱਲ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਪਟਿਆਲਾ ਸ਼ਹਿਰੀ ਦੇ ਸੀਨੀਅਰ ਆਗੂ ਵਿਨੀਤ ਸਹਿਗਲ ਬਿੰਨੀ ਨੇ ਕੀਤਾ ਹੈ। ਉਹਨਾਂ ਕਿਹਾ ਕਿ ਫਤਿਹ ਰੈਲੀ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਟਿਆਲਵੀਆਂ ਨੇ ਪਹੁੰਚ ਕੇ ਮੋਦੀ ਅਤੇ ਪਰਨੀਤ ਕੌਰ ਦੇ ਹੱਕ ਵਿੱਚ ਹੁੰਕਾਰ ਭਰੀ।
ਵਿਨੀਤ ਸਹਿਗਲ ਬਿੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਲੰਘੇ ਦਿਨ ਕੇਂਦਰ ਸਰਕਾਰ ਵੱਲੋਂ ਪਿਛਲੇ 10 ਸਾਲਾਂ ਵਿੱਚ ਲੋਕ ਹਿੱਤ ਵਿੱਚ ਕੀਤੇ ਗਏ ਕੰਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਹੈ। ਇਸ ਦੇ ਨਾਲ ਹੀ ਭਵਿੱਖ ਵਿੱਚ ਕੀਤੇ ਜਾਣ ਵਾਲੇ ਕੰਮਾਂ ਬਾਰੇ ਸਾਰਿਆਂ ਨੂੰ ਸੂਚਿਤ ਕਰਕੇ ਆਪਣੀ ਦੂਰ ਅੰਦੇਸ਼ੀ ਸੋਚ ਦਾ ਸੁਨੇਹਾ ਦਿੱਤਾ ਹੈ।
ਵਿਨੀਤ ਸਹਿਗਲ ਬਿੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਿਸ ਤਰ੍ਹਾਂ ਆਪਣੀਆਂ ਦੋ ਦਹਾਕੇ ਪੁਰਾਣੀਆਂ ਯਾਦਾਂ ਨੂੰ ਯਾਦ ਕੀਤਾ ਹੈ ਉਸ ਤੋਂ ਪ੍ਰਧਾਨ ਮੰਤਰੀ ਦੀ ਸਾਦਗੀ ਦਾ ਪਤਾ ਲੱਗਦਾ ਹੈ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਲੋਕਾਂ ਦੇ ਵਿੱਚ ਰਹਿਣ ਵਾਲੇ ਨੇਤਾ ਪਰਨੀਤ ਕੌਰ ਅਤੇ ਲੋਕ ਹਿੱਤ ਵਿੱਚ ਕੰਮ ਕਰਨ ਵਾਲੀ ਪਾਰਟੀ ਭਾਰਤੀ ਜਨਤਾ ਪਾਰਟੀ ਨੂੰ ਵੱਧ ਤੋਂ ਵੱਧ ਵੋਟਾਂ ਪਾ ਕੇ ਕਾਮਯਾਬ ਕਰਨਾ ਚਾਹੀਦਾ ਹੈ। ਤਾਂ ਜੋ ਭਾਜਪਾ ਦੇਸ਼ ਦੀ ਸੱਤਾ ਵਿੱਚ ਤੀਜੀ ਵਾਰ ਕਾਬਜ਼ ਹੋ ਕੇ ਲੋਕ ਹਿੱਤ ਵਿੱਚ ਕੰਮ ਕਰ ਸਕੇ।

Related Post

Leave a Reply

Your email address will not be published. Required fields are marked *