


ਪਟਿਆਲਾ ,ਸਤੰਬਰ 8 : ਅਨੁਰਾਗ ਸ਼ਰਮਾ
ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਜੱਸਲ ਜੋਨਲ ਸਕੱਤਰ ਪਟਿਆਲਾ-2 ਪੀਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਲਟੀਪਰਪਜ਼ ਪਾਸੀ ਰੋਡ ਪਟਿਆਲਾ ਵਿਖੇ ਪਹੁੰਚ ਕੇ ਪ੍ਰਿੰਸੀਪਲ ਵਿਜੈ ਕਪੂਰ ਜੀ ਨੂੰ ਪੰਜਾਬ ਸਰਕਾਰ ਵੱਲੋਂ ਮਿਲੇ ਸਟੇਟ ਅਵਾਰਡ ਲਈ ਵਧਾਈਆਂ ਦਿੱਤੀਆਂ ਅਤੇ ਬੁੱਕੇ ਦੇ ਕੇ ਸਨਮਾਨਿਤ ਵੀ ਕੀਤਾ ਗਿਆ।ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ ਦਲਜੀਤ ਸਿੰਘ ਨੇ ਦੱਸਿਆ ਕੀ ਇਹ ਪਟਿਆਲੇ ਜ਼ਿਲ੍ਹੇ ਲਈ ਬੜੀ ਮਾਣ ਵਾਲੀ ਗੱਲ ਹੈ ਕੀ ਪ੍ਰਿੰਸੀਪਲ ਵਿਜੈ ਕਪੂਰ ਨੇ ਜ਼ਿਲ੍ਹੇ ਦਾ ਨਾਮ ਸਟੇਟ ਪੱਧਰ ਤੇ ਚਮਕਾਇਆ ਹੈ। ਇਹ ਬਹੁਤ ਹੀ ਮਿਹਨਤੀ ਪ੍ਰਿੰਸੀਪਲ ਹਨ। ਸਟੇਟ ਅਵਾਰਡੀ ਪ੍ਰਿੰਸੀਪਲ ਵਿਜੇ ਕਪੂਰ ਨੇ ਦੱਸਿਆ ਕਿ ਉਨ੍ਹਾ ਦੇ ਸਕੂਲ ਦੇ ਖਿਡਾਰੀਆਂ ਨੇ ਸਕੂਲ ਦਾ ਨਾਮ ਸਟੇਟ ਪੱਧਰ/ਰਾਸ਼ਟਰੀ ਪੱਧਰ ਤੇ ਬਹੁਤ ਵਾਰ ਚਮਕਾਇਆ ਹੈ।ਇਸ ਮੌਕੇ ਤੇ ਸਮੂਹ ਸਟਾਫ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜਰ ਸਨ।