ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼
ਪੰਜਾਬ ਖੇਡ ਯੂਨੀਵਰਸਿਟੀ ਵੱਲੋਂ ਬਜ਼ੁਰਗਾਂ ਦੀ ਤੰਦਰੁਸਤੀ ਲਈ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਆਗਾਜ਼

-ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ ਉਦਘਾਟਨ, ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਅਗਵਾਈ ਦੀ ਸ਼ਲਾਘਾ
ਪਟਿਆਲਾ, 21 ਸਤੰਬਰ: ਸਵੀਤਾ ਸ਼ਰਮਾ
ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ, ਪਟਿਆਲਾ ਵੱਲੋਂ ਬਜ਼ੁਰਗਾਂ ਦੀ ਸਿਹਤਮੰਦ ਜੀਵਨ ਪੱਧਤੀ ਨੂੰ ਸਮਰਪਿਤ 10-ਰੋਜ਼ਾ ਵਿਸ਼ੇਸ਼ ਕੈਂਪ ਦਾ ਅੱਜ ਆਗਾਜ਼ ਹੋਇਆ।
ਇਸ ਕੈਂਪ ਦਾ ਰਸਮੀ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੀ ਹਾਜ਼ਰ ਸਨ।
ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਸਵਾਗਤ ਕਰਦਿਆਂ ਵਾਈਸ ਚਾਂਸਲਰ ਡਾ. ਗਿੱਲ ਨੇ ਕਿਹਾ ਕਿ ਬਜ਼ੁਰਗਾਂ ਦੀ ਤੰਦਰੁਸਤੀ ਵੱਲ ਧਿਆਨ ਦੇਣਾ ਸਾਡਾ ਮੁੱਢਲਾ ਫਰਜ਼ ਹੈ। ਬਜ਼ੁਰਗ ਸਾਡਾ ਅਸਲੀ ਸਰਮਾਇਆ ਹਨ, ਜਿਨ੍ਹਾਂ ਦੇ ਮਾਰਗ-ਦਰਸ਼ਨ ਸਦਕਾ ਅਸੀਂ ਆਪਣਾ ਜੀਵਨ ਸਹੀ ਢੰਗ ਨਾਲ ਜਿਉਣ ਦੇ ਕਾਬਲ ਬਣਦੇ ਹਾਂ।
ਆਪਣੇ ਸੰਬੋਧਨ ਵਿੱਚ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਹ ਬੜੇ ਅਫਸੋਸ ਦੀ ਗੱਲ ਹੈ ਕਿ ਅੱਜ ਦੇ ਸਮੇਂ ਵਿੱਚ ਸਾਡੇ ਬਜ਼ੁਰਗ ਇਕੱਲਤਾ ਅਤੇ ਨਿਰਾਦਰ ਦਾ ਸ਼ਿਕਾਰ ਹੋ ਰਹੇ ਹਨ। ਜ਼ਿਆਦਾਤਰ ਘਰਾਂ ਵਿੱਚ ਔਲਾਦ ਬੁਢਾਪੇ ਸਮੇਂ ਆਪਣੇ ਮਾਂ-ਬਾਪ ਤੋਂ ਕਿਨਾਰਾ ਕਰਨ ਲੱਗ ਪਈ ਹੈ। ਉਨ੍ਹਾਂ ਕਿਹਾ, “ਮੈਂ ਖੇਡ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਗਿੱਲ ਨੂੰ ਇਸ ਨੇਕ ਉਪਰਾਲੇ ਲਈ ਵਧਾਈ ਦਿੰਦਾ ਹਾਂ ਅਤੇ ਧੰਨਵਾਦ ਵੀ ਕਰਦਾ ਹਾਂ ਕਿ ਉਨ੍ਹਾਂ ਨੇ ਬਜ਼ੁਰਗਾਂ ਦੇ ਸਿਹਤਮੰਦ ਜੀਵਨ ਵੱਲ ਧਿਆਨ ਦਿੱਤਾ ਹੈ ਅਤੇ ਸਮਾਜ ਵਿੱਚ ਇਹ ਸੁਨੇਹਾ ਦਿੱਤਾ ਹੈ ਕਿ ਬਜ਼ੁਰਗਾਂ ਦਾ ਅਸਲੀ ਮਾਇਨੇ ਕੀ ਹਨ।”
ਵਾਈਸ ਚਾਂਸਲਰ ਡਾ. ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿੱਚ 110 ਦੀ ਗਿਣਤੀ ਵਿੱਚ ਬਜ਼ੁਰਗ ਭਾਗ ਲੈ ਰਹੇ ਹਨ। ਆਉਣ ਵਾਲੇ 10 ਦਿਨਾਂ ਦੌਰਾਨ ਵੱਖ-ਵੱਖ ਵਿਸ਼ਿਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਨੂੰ ਰੋਜ਼ਾਨਾ ਦੀਆਂ ਆਮ ਬਿਮਾਰੀਆਂ ਜਿਵੇਂ ਡਾਇਲਸਿਸ, ਬਲੱਡ ਪ੍ਰੈਸ਼ਰ, ਸ਼ੂਗਰ, ਕਿਸੇ ਵੀ ਤਰ੍ਹਾਂ ਦੀ ਸਰਜਰੀ ਆਦਿ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਸੁਵਿਧਾ ਅਤੇ ਲੋੜ ਅਨੁਸਾਰ ਖਾਣ-ਪੀਣ ਦੀਆਂ ਆਦਤਾਂ ਨੂੰ ਨਿਰਧਾਰਤ ਕਰਨ ਸਬੰਧੀ ਜਾਗਰੂਕ ਕੀਤਾ ਜਾਵੇਗਾ।
ਉਨ੍ਹਾਂ ਹੋਰ ਦੱਸਿਆ ਕਿ ਇਸ ਤੋਂ ਇਲਾਵਾ ਬਜ਼ੁਰਗਾਂ ਦੇ ਮਾਨਸਿਕ ਤਣਾਅ ਅਤੇ ਇਕੱਲੇਪਣ ਨੂੰ ਘੱਟ ਕਰਨ ਲਈ ਕੌਂਸਲਰਾਂ ਦੀ ਟੀਮ ਦੁਆਰਾ ਉਨ੍ਹਾਂ ਦੀ ਲੋੜੀਂਦੀ ਕੌਂਸਲਿੰਗ ਕਰਕੇ ਖੇਡਾਂ ਦੀਆਂ ਰਚਨਾਤਮਕ ਕਿਰਿਆਵਾਂ ਵੀ ਕਰਵਾਈਆਂ ਜਾਣਗੀਆਂ। ਯੂਨੀਵਰਸਿਟੀ ਦੀਆਂ ਬੱਸਾਂ ਰਾਹੀਂ ਉਨ੍ਹਾਂ ਦੇ ਆਉਣ-ਜਾਣ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਨੂੰ ਯਕੀਨੀ ਬਣਾਇਆ ਜਾ ਸਕੇ।

Related Post