ਪੰਜਾਬ ਭਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸੰਪੂਰਨ ਹੜਤਾਲ, ਰਾਜਿੰਦਰਾ ਹਸਪਤਾਲ ਪਟਿਆਲਾ OPD ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ

ਪਟਿਆਲਾ 27 ਅਗਸਤ, ਅਨੁਰਾਗ ਸ਼ਰਮਾ,
ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ ਪੰਜਾਬ (UNAP)

ਪੰਜਾਬ ਭਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸੰਪੂਰਨ ਹੜਤਾਲ, ਰਾਜਿੰਦਰਾ ਹਸਪਤਾਲ ਪਟਿਆਲਾ OPD ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ

ਪੰਜਾਬ ਭਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸੰਪੂਰਨ ਹੜਤਾਲ, ਰਾਜਿੰਦਰਾ ਹਸਪਤਾਲ ਪਟਿਆਲਾ OPD ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ
ਪੰਜਾਬ ਭਰ ਵਿੱਚ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਸੰਪੂਰਨ ਹੜਤਾਲ, ਰਾਜਿੰਦਰਾ ਹਸਪਤਾਲ ਪਟਿਆਲਾ OPD ਬਾਹਰ ਜ਼ੋਰਦਾਰ ਰੋਸ ਮੁਜ਼ਾਹਰਾ

ਅੱਜ 27 ਅਗਸਤ ਨੂੰ ਪੰਜਾਬ ਦੇ ਸਮੂਹ ਮੁਲਾਜ਼ਮਾਂ, ਪੈਨਸ਼ਨਰਾਂ, ਕੱਚੇ, ਕੰਟਰੈਕਟ, ਆਊਟਸੋਰਸ ਮੁਲਾਜ਼ਮਾਂ ਦੀਆਂ ਹੱਕੀ ਮੰਗਾਂ ਦੇ ਸਮਰਥਨ ਵਿੱਚ ਯੂਨਾਈਟਿਡ ਨਰਸਿਜ਼ ਐਸੋਸੀਏਸ਼ਨ ਆਫ ਪੰਜਾਬ (UNAP) ਵੱਲੋਂ ਸੂਬਾ ਪੱਧਰੀ ਸੰਘਰਸ਼ ਦਾ ਪੂਰਨ ਸਮਰਥਨ ਕਰਦਿਆਂ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਬਾਕੀ ਸਾਰੀਆਂ ਸੇਵਾਵਾਂ ਸੰਪੂਰਨ ਤੌਰ ਤੇ ਬੰਦ ਰੱਖੀਆਂ ਗਈਆਂ।

ਪਟਿਆਲਾ ਵਿਖੇ ਰਾਜਿੰਦਰਾ ਹਸਪਤਾਲ ਦੀ OPD ਦੇ ਬਾਹਰ ਮੁਲਾਜ਼ਮਾਂ ਦੀਆਂ ਵੱਖ-ਵੱਖ ਜਥੇਬੰਦੀਆਂ ਨਾਲ ਸਾਂਝੇ ਤੌਰ ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਖਿਲਾਫ਼ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ ਗਿਆ।

ਇਸ ਤੋਂ ਬਾਅਦ ਸਾਰੀਆਂ ਯੂਨੀਅਨਾਂ ਦੇ ਸਾਂਝੇ ਰੂਪ ਵਿੱਚ ਰੈਲੀ ਕੱਢ ਕੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜੀ ਦੇ ਘਰ ਦੇ ਬਾਹਰ ਅਤੇ ਉਪਰੰਤ MLA ਅਜੀਤਪਾਲ ਸਿੰਘ ਕੋਹਲੀ ਜੀ ਦੇ ਘਰ ਦੇ ਬਾਹਰ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਇਸ ਮੌਕੇ ਸਰਕਾਰ ਨੂੰ ਸਪੱਸ਼ਟ ਸੰਦੇਸ਼ ਦਿੱਤਾ ਗਿਆ ਕਿ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ – ਪੁਰਾਣੀ ਪੈਨਸ਼ਨ ਬਹਾਲੀ, ਕੱਚੇ ਮੁਲਾਜ਼ਮ ਪੱਕੇ ਕਰਨਾ, 17 ਜੁਲਾਈ 2020 ਤੋਂ ਬਾਅਦ ਭਰਤੀ ਮੁਲਾਜ਼ਮਾਂ ਦੇ ਤਨਖਾਹ ਸਕੇਲ, ACP ਸਕੀਮ, 18% ਲੰਬਿਤ DA ਅਤੇ ਪੈਨਸ਼ਨਰਾਂ ਦੇ ਲਾਭ ਜਲਦ ਤੋਂ ਜਲਦ ਪੂਰੇ ਕੀਤੇ ਜਾਣ, ਨਹੀਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।

Related Post