ਮਿਤੀ 12-10-2026 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇੱਸੇਵਾਲ ਲੁਧਿਆਣਆ ਵਿਖੇ “ਬਿਜਲੀ ਦੀ ਬੱਚਤ ਕਿਉਂ ਤੇ ਕਿਵੇਂ ਕਰੀਏ”
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਵੱਲੋਂ ਜਾਗਰੂਕਤਾ ਸਮਾਗਮ ਆਯੋਜਿਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਊਰਜਾ ਬੱਚਤ ਬਾਰੇ ਜਾਣੂ ਕਰਵਾਇਆ ਗਿਆ। ਇਸ ਸਮਾਗਮ ਵਿੱਚ

ਪਟਿਆਲਾ 13 ਅਕਤੂਬਰ, ਅਨੁਰਾਗ ਸ਼ਰਮਾ
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਡੀ.ਐਸ.ਐਮ ਦਫਤਰ ਦੇ ਅਧਿਕਾਰੀ ਇੰਜ: ਸਲੀਮ ਮੁਹੰਮਦ (ਉਪ ਮੁੱਖ ਇੰਜ:/ਡੀ.ਐਸ.ਐਮ), ਇੰਜ:ਸ਼ਮੀ ਜਿੰਦਲ (ਵਧੀਕ ਨਿਗਰਾਨ ਇੰਜ/ਡੀ.ਐਸ.ਐਮ), ਇੰਜ: ਗਰੀਸ਼ ਕੁਮਾਰ ਮਹਾਜਨ (ਸਹਾਇਕ ਇੰਜੀਨੀਅਰ), ਇੰਜ: ਕਰਮਜੀਤ ਸਿੰਘ (ਏ.ਏ.ਈ) ਅਤੇ ਇੰਜ: ਅਮਰਜੀਤ ਸਿੰਘ (ਏ.ਏ.ਈ) ਨੇ ਹਿੱਸਾ ਲਿਆ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਬਿਜਲੀ ਦੀ ਸੰਜਮ ਨਾਲ ਵਰਤੋਂ ਕਰਨ ਲਈ ਵੱਖ-ਵੱਖ ਵਿਧੀਆਂ ਅਤੇ ਤਕਨੀਕਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੇ ਇਨ੍ਹਾਂ ਤਰੀਕਿਆਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਣਾਉਣ ਦਾ ਪ੍ਰਣ ਕੀਤਾ।
ਪੀ.ਐਸ.ਪੀ.ਸੀ.ਐਲ ਦੇ ਡੀ.ਐਸ.ਐਮ ਦਫਤਰ ਵੱਲੋਂ ਵਿਦਿਆਰਥੀਆਂ ਨੂੰ ਊਰਜਾ ਸੰਜਮਤਾ ਵਿਸ਼ੇ ਸਬੰਧੀ ਜਾਣਕਾਰੀ ਦਿੱਤੀ ਗਈ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਊਰਜਾ ਸੰਜਮਤਾ ਵਿਸ਼ੇ ਉੱਤੇ ਪੇਪਰ ਪੜ੍ਹੇ ਗਏ ਅਤੇ ਵਿਦਿਆਰਥੀਆਂ ਵੱਲੋਂ ਊਰਜਾ ਬੱਚਤ ਉੱਤੇ ਬਣਾਈਆਂ ਗਈਆਂ ਪੇਂਟਿੰਗਾਂ ਵੀ ਕਾਬਿਲ-ਏ-ਤਾਰੀਫ਼ ਸਨ।
ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਭੁਪਿੰਦਰ ਕੌਰ ਅਤੇ ਸਕੂਲ ਦੇ ਅਧਿਆਪਕ ਸ਼੍ਰੀਮਤੀ ਰੀਤਿਕਾ ਸ਼ਰਮਾ, ਸ਼੍ਰੀਮਤੀ ਦਲਿੰਦਰ ਕੌਰ, ਸ਼੍ਰੀ ਜਗਜੀਤ ਸਿੰਘ ਅਤੇ ਸ਼੍ਰੀ ਚਰਨਜੀਤ ਸਿੰਘ ਨੇ ਆਪਣੇ ਵਿਚਾਰ ਪ੍ਰਗਟ ਕਰਦੇ ਹੋਏ ਕਿਹਾ ਕਿ ਅੱਜ ਦੇ ਸਮਾਗਮ ਨਾਲ ਵਿਦਿਆਰਥੀਆਂ ਨੂੰ ਬਿਜਲੀ ਦੀ ਸੁਚੱਜੀ ਵਰਤੋਂ ਕਰਨ ਸਬੰਧੀ ਭਰਪੂਰ ਜਾਣਕਾਰੀ ਮਿਲੀ ਹੈ ਅਤੇ ਪੀ.ਐਸ.ਪੀ.ਸੀ.ਐਲ. ਵੱਲੋਂ ਭਵਿੱਖ ਵਿੱਚ ਅਜਿਹੇ ਪ੍ਰੋਗਰਾਮ ਸਕੂਲਾਂ ਵਿੱਚ ਵੱਧ ਤੋਂ ਵੱਧ ਕਰਨੇ ਚਾਹੀਦੇ ਹਨ ਤਾਂ ਜੋ ਬਿਜਲੀ ਬੱਚਤ ਸਬੰਧੀ ਵਿਦਿਆਰਥੀਆਂ ਨੂੰ ਹੋਰ ਜਾਗਰਿਤ ਕੀਤਾ ਜਾ ਸਕੇ। ਇਸ ਮੌਕੇ ਸਕੂਲ ਦੇ ਅਧਿਆਪਕ ਸ਼੍ਰੀਮਤੀ ਜਸਵੀਰ ਕੋਰ ਜੀ ਵੱਲੋਂ ਸਟੇਜ ਦੀ ਕਾਰਵਾਈ ਨੂੰ ਬਾਖੂਬੀ ਸੰਭਾਲਿਆ ਗਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਭੁਪਿੰਦਰ ਕੌਰ ਵੱਲੋਂ ਪੀ.ਐਸ.ਪੀ.ਸੀ.ਐਲ. ਵੱਲੋਂ ਆਯੋਜਿਤ ਕੀਤੇ ਗਏ ਬਿਜਲੀ ਬੱਚਤ ਸਬੰਧੀ ਸਮਾਗਮ ਦੀ ਭਰਪੂਰ ਸਲਾਘਾ ਕੀਤੀ ਗਈ ਅਤੇ ਉਮੀਦ ਜਾਹਿਰ ਕੀਤੀ ਕਿ ਭਵਿੱਖ ਵਿੱਚ ਅਜਿਹੇ ਸਮਾਗਮ ਹੋਰ ਸਕੂਲਾਂ ਵਿੱਚ ਵੀ ਕਰਵਾਏ ਜਾਣੇ ਚਾਹੀਦੇ ਹਨ। ਇਸ ਸਮਾਗਮ ਦੌਰਾਨ ਪਿੰਡ ਦੇ ਮਹਾਨ ਸ਼ਹੀਦਾਂ ਸ਼੍ਰੀ ਨਿਰਮਲਜੀਤ ਸਿੰਘ ਸੇਖੋ, ਸ਼੍ਰੀ ਗੁਰਦਿਆਲ ਸਿੰਘ ਸੇਖੋ ਅਤੇ ਸਰੂਪ ਸਿੰਘ ਸੇਖੋ ਨੂੰ ਸਰਧਾਂਜਲੀ ਦਿੱਤੀ ਗਈ ।
ਸਮਾਗਮ ਦੇ ਅੰਤ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪੀ.ਐਸ.ਪੀ.ਸੀ.ਐਲ. ਦੀ DSM ਟੀਮ ਵੱਲੋਂ ਇਨਾਮ ਵਜੋਂ ਊਰਜਾ ਸੰਜਮਤਾ ਸਬੰਧੀ ਸਲੋਗਨ ਦਰਸਾਉਂਦੀਆਂ ਕਾਪੀਆਂ, ਪੈਨ ਅਤੇ ਕਾਫੀ ਮੱਗ ਵੰਡੇ ਗਏ। ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਵੀ ਕਾਪੀਆਂ ਅਤੇ ਪੈਨ ਦੇ ਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ।
ਅੰਤ ਵਿੱਚ, ਸਕੂਲ ਦੇ ਸਮੂਹ ਸਟਾਫ ਵੱਲੋਂ ਡੀ.ਐਸ.ਐਮ, ਪੀ.ਐਸ.ਪੀ.ਸੀ.ਐਲ.,ਪਟਿਆਲਾ ਦਫਤਰ ਦੀ ਸਮੁੱਚੀ ਟੀਮ ਦਾ ਤਹਿ-ਦਿਲੋਂ ਧੰਨਵਾਦ ਕੀਤਾ ਗਿਆ।

