ਫਰੀਡਮ ਫਾਈਟਰਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਮੀਟਿੰਗ*
ਸਹਾਇਕ ਕਮਿਸ਼ਨਰ ਨੇ ਕੀਤੀ ਸਮੀਖਿਆ, ਵਿਭਾਗਾਂ ਨੂੰ ਜਲਦ ਕਾਰਵਾਈ ਦੇ ਨਿਰਦੇਸ਼
ਪਟਿਆਲਾ, 3 ਅਗਸਤ: ਸਵੀਤਾ ਸ਼ਰਮਾ,

ਸਹਾਇਕ ਕਮਿਸ਼ਨਰ ਨੇ ਕੀਤੀ ਸਮੀਖਿਆ, ਵਿਭਾਗਾਂ ਨੂੰ ਜਲਦ ਕਾਰਵਾਈ ਦੇ ਨਿਰਦੇਸ਼


ਪੰਜਾਬ ਸਰਕਾਰ ਵੱਲੋਂ ਫਰੀਡਮ ਫਾਈਟਰਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਲੰਬਿਤ ਮਾਮਲਿਆਂ ਦੇ ਸਮੇਂ ਸਿਰ ਨਿਪਟਾਰੇ ਲਈ ਚਲਾਈ ਜਾ ਰਹੀ ਸਪੈਸ਼ਲ ਗ੍ਰੀਵੈਂਸ ਰੈਡਰੈੱਸਲ ਡਰਾਈਵ ਤਹਿਤ ਅੱਜ ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਦੀ ਅਗਵਾਈ ਹੇਠ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਵਿੱਚ ਲੰਬਿਤ ਪਏ ਮਾਮਲਿਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ।
ਮੀਟਿੰਗ ਦੌਰਾਨ ਫਰੀਡਮ ਫਾਈਟਰਾਂ ਦੇ ਨਾਮ ‘ਤੇ ਸੜਕਾਂ, ਚੌਕਾਂ, ਡਿਸਪੈਂਸਰੀਆਂ, ਸਰਕਾਰੀ ਇਮਾਰਤਾਂ ਅਤੇ ਹੋਰ ਜਨਤਕ ਥਾਵਾਂ ਦੇ ਨਾਮਕਰਨ ਨਾਲ ਸਬੰਧਤ ਲੰਬਿਤ ਪ੍ਰਸਤਾਵਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵਿੱਚ ਪੈਂਡਿੰਗ ਪਏ ਹੋਰ ਮਾਮਲਿਆਂ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਦੇ ਜਲਦ ਨਿਪਟਾਰੇ ਲਈ ਲੋੜੀਂਦੇ ਕਦਮ ਚੁੱਕਣ ਬਾਰੇ ਵੀ ਚਰਚਾ ਕੀਤੀ ਗਈ।
ਸਹਾਇਕ ਕਮਿਸ਼ਨਰ ਹਰਜੋਤ ਕੌਰ ਮਾਵੀ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਲੰਬਿਤ ਮਾਮਲਿਆਂ ਦੀ ਤਾਜ਼ਾ ਸਥਿਤੀ ਪੇਸ਼ ਕਰਨ ਅਤੇ ਨਿਯਮਾਂ ਅਨੁਸਾਰ ਉਨ੍ਹਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਤਾਂ ਜੋ ਬੇਲੋੜੀ ਦੇਰੀ ਤੋਂ ਬਚਿਆ ਜਾ ਸਕੇ।
ਮੀਟਿੰਗ ਵਿੱਚ ਇਹ ਵੀ ਕਿਹਾ ਗਿਆ ਕਿ ਫਰੀਡਮ ਫਾਈਟਰਾਂ ਦੇ ਸਨਮਾਨ ਨਾਲ ਜੁੜੇ ਮਾਮਲਿਆਂ ਨੂੰ ਪੂਰੀ ਗੰਭੀਰਤਾ ਨਾਲ ਲਿਆ ਜਾਵੇ ਅਤੇ ਜਿੱਥੇ ਵੀ ਪ੍ਰਸ਼ਾਸਨਿਕ ਜਾਂ ਤਕਨੀਕੀ ਪ੍ਰਵਾਨਗੀਆਂ ਦੀ ਲੋੜ ਹੋਵੇ, ਉਨ੍ਹਾਂ ਨੂੰ ਤੁਰੰਤ ਪੂਰਾ ਕੀਤਾ ਜਾਵੇ। ਇਸ ਮੌਕੇ ਲੰਬਿਤ ਮਾਮਲਿਆਂ ਦੀ ਨਿਯਮਤ ਸਮੀਖਿਆ ਕਰਨ ਅਤੇ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ ਗਏ।
ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕਰਦਿਆਂ ਆਪਣੇ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਦੀ ਪ੍ਰਗਤੀ ਰਿਪੋਰਟ ਪੇਸ਼ ਕੀਤੀ।

