ਫਸਲੀ ਮਸ਼ੀਨਾਂ ‘ਤੇ ਸਬਸਿਡੀ ਲਈ ਅਰਜ਼ੀਆਂ 3 ਅਗਸਤ ਤੱਕ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ, 24 ਜੁਲਾਈ: ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ 'ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ। ਡਾ. ਦਾਰਾ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ 'ਤੇ ਸਬਸਿਡੀ ਉਪਲਬਧ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਪੋਰਟਲ 'ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ 'ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਪਟਿਆਲਾ ਲਈ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਲਈ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਲਈ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਲਈ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਲਈ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨੌਰ ਲਈ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਪਟਿਆਲਾ, 24 ਜੁਲਾਈ:

ਅਨੁਰਾਗ ਸ਼ਰਮਾ

ਪਟਿਆਲਾ, 24 ਜੁਲਾਈ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ ਸਬਸਿਡੀ ਦੇਣ ਦੀ ਪ੍ਰਕਿਰਿਆ ਮੁੜ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਕਿਸਾਨ ਵਿਭਾਗ ਦੇ ਪੋਰਟਲ ਰਾਹੀਂ 3 ਅਗਸਤ, 2026 ਸ਼ਾਮ 5:00 ਵਜੇ ਤੱਕ ਆਨਲਾਈਨ ਅਰਜ਼ੀਆਂ ਦੇ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਨਿੱਜੀ ਕਿਸਾਨਾਂ ਨੂੰ ਸਕੀਮ ਦੀਆਂ ਗਾਈਡਲਾਈਨਾਂ ਅਨੁਸਾਰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ‘ਤੇ 50 ਫ਼ੀਸਦੀ ਸਬਸਿਡੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਸਟਮ ਹਾਇਰਿੰਗ ਸੈਂਟਰ (ਸੀ.ਐਚ.ਸੀ.) ਅਤੇ ਪੈਡੀ ਸਪਲਾਈ ਚੇਨ ਸੈਂਟਰ (ਪੀ.ਐੱਸ.ਸੀ.) ਸਥਾਪਤ ਕਰਨ ਲਈ ਕੇਵਲ ਸੋਸਾਇਟੀਆਂ ਨੂੰ ਹੀ ਸਬਸਿਡੀ ਦਾ ਲਾਭ ਮਿਲੇਗਾ।
ਡਾ. ਦਾਰਾ ਸਿੰਘ ਨੇ ਦੱਸਿਆ ਕਿ ਇਸ ਸਕੀਮ ਅਧੀਨ ਸੁਪਰ ਸੀਡਰ, ਹੈਪੀ ਸੀਡਰ, ਸਮਾਰਟ ਸੀਡਰ, ਸੁਪਰ ਐਸ.ਐਮ.ਐਸ., ਜ਼ੀਰੋ ਟਿੱਲ ਡਰਿੱਲ, ਬੇਲਰ, ਰੇਕ, ਮਲਚਰ, ਉਲਟਾਵਾਂ ਪਲਾਓ ਅਤੇ ਮਲਟੀ ਕਰਾਪ ਸੁਪਰ ਸੀਡਰ ਸਮੇਤ ਕਈ ਆਧੁਨਿਕ ਖੇਤੀ ਮਸ਼ੀਨਾਂ ‘ਤੇ ਸਬਸਿਡੀ ਉਪਲਬਧ ਹੈ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਫਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਦੀ ਬਜਾਏ ਇਨ੍ਹਾਂ ਮਸ਼ੀਨਾਂ ਦੀ ਵਰਤੋਂ ਕਰਕੇ ਇਸ ਦਾ ਵਿਗਿਆਨਕ ਢੰਗ ਨਾਲ ਪ੍ਰਬੰਧਨ ਕਰਨ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਨੂੰ ਰੋਕਣ ਦੇ ਨਾਲ-ਨਾਲ ਲਾਹੇਵੰਦ ਜੀਵ-ਜੰਤੂਆਂ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਪੋਰਟਲ ‘ਤੇ ਅਪਲਾਈ ਕਰਨ ਦੌਰਾਨ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਆਉਣ ‘ਤੇ ਕਿਸਾਨ ਆਪਣੇ ਸਬੰਧਤ ਬਲਾਕ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ। ਬਲਾਕ ਪਟਿਆਲਾ ਲਈ ਡਾ. ਗੁਰਮੀਤ ਸਿੰਘ (97791-60950), ਬਲਾਕ ਨਾਭਾ ਲਈ ਡਾ. ਜੁਪਿੰਦਰ ਸਿੰਘ ਗਿੱਲ (97805-60004), ਬਲਾਕ ਭੂਨਰਹੇੜੀ ਲਈ ਡਾ. ਮਨਦੀਪ ਸਿੰਘ (70092-27488), ਬਲਾਕ ਸਮਾਣਾ ਲਈ ਡਾ. ਸਤੀਸ਼ ਕੁਮਾਰ (97589-00047), ਬਲਾਕ ਰਾਜਪੁਰਾ ਲਈ ਡਾ. ਜੁਪਿੰਦਰ ਸਿੰਘ ਪੰਨੂੰ (73070-59201) ਅਤੇ ਬਲਾਕ ਘਨੌਰ ਲਈ ਡਾ. ਰਣਜੋਧ ਸਿੰਘ (99883-12299) ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।