ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ
ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ
ਬੰਦੀ ਸਿੰਘਾਂ ਦੀ ਰਿਹਾਈ ਲਈ ਪਟਿਆਲਾ ਬੰਦ ਨੂੰ ਭਰਵਾਂ ਹੁੰਗਾਰਾ

ਪਟਿਆਲਾ, 21 ਅਗਸਤ: ਅਨੁਰਾਗ ਸ਼ਰਮਾ
ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਅੱਜ ਪਟਿਆਲਾ ਸ਼ਹਿਰ ਵਿੱਚ ਭਰਵਾਂ ਹੁੰਗਾਰਾ ਮਿਲਿਆ। ਬਾਪੂ ਗੁਰਚਰਨ ਸਿੰਘ ਦੀ ਅਗਵਾਈ ਹੇਠ ਪਟਿਆਲਾ ਦੇ ਵੱਖ-ਵੱਖ ਬਾਜ਼ਾਰਾਂ, ਇਲਾਕਿਆਂ ਅਤੇ ਮੁੱਖ ਮਾਰਗਾਂ ’ਤੇ ਬੰਦ ਕਰਵਾਇਆ ਗਿਆ।
ਇਸ ਮੌਕੇ ਲਹੌਰੀ ਗੇਟ, ਅਦਾਲਤ ਬਾਜ਼ਾਰ, ਗੌਸ਼ਾਲਾ ਮਾਰਕੀਟ, ਇੰਦਰਾ ਮਾਰਕੀਟ, 22 ਨੰਬਰ ਫਾਟਕ ਅਤੇ ਸ਼ਹਿਰ ਦੇ ਹੋਰ ਪ੍ਰਮੁੱਖ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਅਤੇ ਵਪਾਰੀਆਂ ਵੱਲੋਂ ਆਪਣੀਆਂ ਦੁਕਾਨਾਂ ਬੰਦ ਰੱਖ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਦਾ ਸਮਰਥਨ ਕੀਤਾ ਗਿਆ। ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੇ ਬੰਦ ਨੂੰ ਆਪਣਾ ਸਮਰਥਨ ਦਿੰਦਿਆਂ ਇਨਸਾਫ਼ ਦੀ ਆਵਾਜ਼ ਨੂੰ ਹੋਰ ਮਜ਼ਬੂਤ ਕੀਤਾ।
ਬੰਦ ਦੌਰਾਨ ਟਰੈਫਿਕ ਆਵਾਜਾਈ ਨੂੰ ਵੀ ਰੋਕਿਆ ਗਿਆ ਅਤੇ ਮੁੱਖ ਸੜਕੀ ਮਾਰਗਾਂ ’ਤੇ ਆਵਾਜਾਈ ਬੰਦ ਕਰਵਾਈ ਗਈ। ਪਟਿਆਲਾ ਬੱਸ ਸਟੈਂਡ ਵਿਖੇ ਵੀ ਬੱਸ ਸੇਵਾਵਾਂ ਨੂੰ ਬੰਦ ਕਰਵਾਇਆ ਗਿਆ, ਜਿਸ ਕਾਰਨ ਸ਼ਹਿਰ ਵਿੱਚ ਆਮ ਆਵਾਜਾਈ ਪ੍ਰਭਾਵਿਤ ਰਹੀ। ਇਸ ਤੋਂ ਇਲਾਵਾ ਸਕੂਲ ਵੀ ਬੰਦ ਕਰਵਾਏ ਗਏ, ਜਿਸ ਨਾਲ ਬੰਦ ਦਾ ਅਸਰ ਪਟਿਆਲਾ ਸ਼ਹਿਰ ਦੇ ਆਮ ਜਨਜੀਵਨ ’ਤੇ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲਿਆ।
ਬੰਦ ਦੌਰਾਨ ਬਾਪੂ ਗੁਰਚਰਨ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾਵੇ ਅਤੇ ਇਸ ਸੰਘਰਸ਼ ਨੂੰ ਸ਼ਾਂਤਮਈ ਢੰਗ ਨਾਲ ਅੱਗੇ ਵਧਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਮਸਲਾ ਕਿਸੇ ਇੱਕ ਵਿਅਕਤੀ ਜਾਂ ਜਥੇਬੰਦੀ ਦਾ ਨਹੀਂ, ਸਗੋਂ ਇਨਸਾਫ਼, ਮਨੁੱਖੀ ਅਧਿਕਾਰਾਂ ਅਤੇ ਕਾਨੂੰਨ ਦੇ ਬਰਾਬਰ ਲਾਗੂ ਹੋਣ ਨਾਲ ਜੁੜਿਆ ਹੋਇਆ ਮਸਲਾ ਹੈ।
ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਜਿਹੜੇ ਬੰਦੀ ਸਿੰਘ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ, ਉਨ੍ਹਾਂ ਨੂੰ ਹੋਰ ਲੰਮਾ ਸਮਾਂ ਜੇਲ੍ਹਾਂ ਵਿੱਚ ਬੰਦ ਰੱਖਣਾ ਇਨਸਾਫ਼ ਦੇ ਸਿਧਾਂਤਾਂ ’ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਸਲੇ ’ਤੇ ਸੰਜੀਦਗੀ ਦਿਖਾਉਂਦਿਆਂ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਠੋਸ ਕਦਮ ਚੁੱਕਣੇ ਚਾਹੀਦੇ ਹਨ।
ਉਨ੍ਹਾਂ ਕਿਹਾ ਕਿ ਅੱਜ ਪਟਿਆਲਾ ਦੇ ਵਪਾਰੀਆਂ, ਦੁਕਾਨਦਾਰਾਂ, ਆਮ ਲੋਕਾਂ, ਨੌਜਵਾਨਾਂ ਅਤੇ ਸੰਗਤ ਵੱਲੋਂ ਮਿਲਿਆ ਸਹਿਯੋਗ ਇਸ ਗੱਲ ਦਾ ਪ੍ਰਮਾਣ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਅਜੇ ਵੀ ਲੋਕਾਂ ਦੇ ਮਨਾਂ ਵਿੱਚ ਜਿਉਂਦਾ ਹੈ। ਉਨ੍ਹਾਂ ਬੰਦ ਨੂੰ ਸਹਿਯੋਗ ਦੇਣ ਵਾਲੇ ਸਮੂਹ ਦੁਕਾਨਦਾਰਾਂ, ਵਪਾਰੀਆਂ, ਟਰਾਂਸਪੋਰਟਰਾਂ, ਵਿਦਿਆਰਥੀਆਂ ਅਤੇ ਪਟਿਆਲਾ ਵਾਸੀਆਂ ਦਾ ਧੰਨਵਾਦ ਕੀਤਾ।
ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਅਤੇ ਇਨਸਾਫ਼ ਦੀ ਮੰਗ ਲਈ ਸ਼ਾਂਤਮਈ, ਲੋਕਤੰਤਰਿਕ ਅਤੇ ਅਨੁਸ਼ਾਸਨਬੱਧ ਢੰਗ ਨਾਲ ਆਵਾਜ਼ ਬੁਲੰਦ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਨ੍ਹਾਂ ਦੀ ਰਿਹਾਈ ਲਈ ਸੰਘਰਸ਼ ਜਾਰੀ ਰਹੇਗਾ।
ਬਾਪੂ ਗੁਰਚਰਨ ਸਿੰਘ ਨੇ ਕਿਹਾ ਕਿ ਅੱਜ ਪਟਿਆਲਾ ਬੰਦ ਰਾਹੀਂ ਲੋਕਾਂ ਨੇ ਸਰਕਾਰਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮਸਲਾ ਟਾਲਿਆ ਨਹੀਂ ਜਾ ਸਕਦਾ ਅਤੇ ਇਸ ਦਾ ਇਨਸਾਫ਼ਪੂਰਵਕ ਹੱਲ ਕਰਨਾ ਸਮੇਂ ਦੀ ਮੁੱਖ ਲੋੜ ਹੈ।
ਇਸ ਮੌਕੇ ਸੁਰਜੀਤ ਸਿੰਘ ਗੜ੍ਹੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ, ਪ੍ਰੋ. ਮਹਿੰਦਰ ਪਾਲ ਸਿੰਘ, ਅਕਾਲੀ ਦਲ ਅੰਮ੍ਰਿਤਸਰ, ਭਾਈ ਜਸਵਿੰਦਰ ਸਿੰਘ ਰਾਜਪੁਰਾ, ਤਾਲਮੇਲ ਕਮੇਟੀ ਮੈਂਬਰ, ਭਾਈ ਇੰਦਰਵੀਰ ਸਿੰਘ, ਬਾਬਾ ਮੋਹਨ ਸਿੰਘ ਬਾਰਣਵਾਲੇ, ਰਾਜੀਵ ਸਿੰਘ ਨਲੀਕਾ, ਮਨਜੀਤ ਸਿੰਘ ਚਾਹਲ, ਬਲਜੀਤ ਸਿੰਘ, ਅਕਾਲੀ ਦਲ ਅੰਮ੍ਰਿਤਸਰ, ਮੀਤ ਪ੍ਰਧਾਨ ਕੰਵਲਜੀਤ ਸਿੰਘ ਗੋਕਾ, ਪ੍ਰੋਫੈਸਰ ਸਤਨਾਮ ਕੌਰ, ਮੁੱਖ ਬੁਲਾਰਾ ਪੰਜਾਬ ਮਾਈ ਭਾਗੋ ਇਸਤਰੀ ਵਿੰਗ, ਅਕਾਲੀ ਦਲ ਵਾਰਿਸ, ਪੰਜਾਬ ਦੀ ਆਰਗੇਨਾਈਜ਼ਿੰਗ ਸਕੱਤਰ ਪੰਜਾਬ, ਸੁਰਜੀਤ ਸਿੰਘ,ਸ਼ਰਨਜੀਤ ਸਿੰਘ ਜੋਗੀਪੁਰ, ਭੁਪਿੰਦਰ ਸਿੰਘ, ਵਾਰਿਸ ਪੰਜਾਬ, ਬਾਬਾ ਆਸਜੀਤ ਸਿੰਘ, ਭੁਪਿੰਦਰ ਸਿੰਘ, ਮੈਂਬਰ ਵਾਰਿਸ ਪੰਜਾਬ, ਜੌਹਾਲ ਸਿੰਘ, ਕਿਸਾਨ ਯੂਨੀਅਨ ਤੋਂ ਸਨਪ੍ਰੀਤ ਸਿੰਘ, ਵਾਰਿਸ ਪੰਜਾਬ, ਗੁਰਜੰਟ ਸਿੰਘ, ਕੌਮੀ ਇਨਸਾਫ਼ ਮੋਰਚਾ ਮੈਂਬਰ ਕਮੇਟੀ, ਮਨਮੋਹਨ ਸਿੰਘ ਅਤੇ ਹਰਭਜਨ ਸਿੰਘ, ਅਕਾਲੀ ਦਲ ਅੰਮ੍ਰਿਤਸਰ ਸਮੇਤ ਹੋਰ ਆਗੂ ਅਤੇ ਵਰਕਰ ਆਦਿ ਹਾਜ਼ਰ ਸਨ।

Related Post