ਨਵੀਂ ਦਿੱਲੀ: ਪੰਜਾਬ ਦੀ ਸਿਆਸਤ ਨਾਲ ਜੁੱੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਲੰਧਰ ਤੋਂ ਮੌਜੂਦਾ ‘ਆਪ’ ਸਾਸੰਦ ਸ਼ੁਸ਼ੀਲ ਕਾਮਰ ਰਿੰਕੂ ਅਤੇ ਜਲੰਧਰ ਪੱਛਮੀ ਤੋਂ ਮੌਜੂਦਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਨੂੰ ਅਲਵੀਦਾ ਕਹਿੰਦੇ ਹੋਏ ਭਾਜਪਾ ਦਾ ਪੱਲਾ ਫੜ੍ਹ ਲਿਆ ਹੈ। ਇਹ ਚਰਚਾ ਪਿਛਲੇ ਕਾਫੀ ਸਮੇਂ ਤੋਂ ਚੱਲ ਰਹੀ ਸੀ ਕਿ ਜਲੰਧਰ ਪੱਛਮੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਬੀਜੇਪੀ ‘ਚ ਸਾਮਲ ਹੋਣਗੇ ਹਲਾਂਕਿ ਉਨ੍ਹਾਂ ਵੱਲੋਂ ਇਸ ਗੱਲ ਦੀ ਸਫਾਈ ਦਿੱਤੀ ਗਈ ਸੀ ਕਿ ਉਹ ਦਿੱਲੀ ਆਪਣਾ ਬਿਜ਼ਨੈਸ ਦਾ ਕੰਮ ਕਰਨ ਲਈ ਆਏ ਹਨ।