ਨੌਜਵਾਨਾਂ ਨੂੰ ਜ਼ਿੰਮੇਵਾਰੀ ਦੇਣ ਵਿੱਚ ‘ਆਪ’ ਦਾ ਕੋਈ ਸਾਨੀ ਨਹੀਂ: ਮਹਿਤਾ
-ਭਾਰੀ ਬਾਰਸ਼ ਦੇ ਬਾਵਜੂਦ ਪ੍ਰਭਾਵਸ਼ਾਲੀ ਸਮਾਗਮ ਕਰਕੇ ਮਹਿਤਾ ਨੇ ਕੀਤਾ ਨਵਨਿਯੁਕਤ ਪ੍ਰਧਾਨ ਦਾ ਸਨਮਾਨ

ਪਟਿਆਲਾ 11 ਅਕਤੂਬਰ, ਅਨੁਰਾਗ ਸ਼ਰਮਾ
ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਸਰਕਟ ਹਾਊਸ ਵਿਖੇ ਪ੍ਰਭਾਵਸ਼ਾਲੀ ਸਮਾਗਮ ਆਯੋਜਿਤ ਕਰਕੇ ਆਮ ਆਦਮੀ ਪਾਰਟੀ ਦੇ ਪਟਿਆਲਾ ਸ਼ਹਿਰੀ ਦੇ ਨਵਨਿਯੁਕਤ ਜ਼ਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਦਾ ਸਨਮਾਨ ਕੀਤਾ ਗਿਆ। ਭਾਰੀ ਬਾਰਸ਼ ਦੇ ਬਾਵਜੂਦ ਸਰਕਟ ਹਾਊਸ ਦਾ ਹਾਲ ਪਾਰਟੀ ਵਰਕਰਾਂ ਅਤੇ ਮਹਿਤਾ ਦੇ ਸਮਰਥਕਾਂ ਨਾਲ ਖਚਾਖਚ ਭਰਿਆ ਰਿਹਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੋਕ ਸਭਾ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ, ਮੇਅਰ ਕੁੰਦਨ ਗੋਗੀਆ ਅਤੇ ਜ਼ਿਲ੍ਹਾ ਖ਼ਜ਼ਾਨਚੀ ਮੁਖਤਿਆਰ ਸਿੰਘ ਗਿੱਲ ਵਿਸ਼ੇਸ਼ ਤੌਰ ’ਤੇ ਪਹੁੰਚੇ। ਸਮਾਗਮ ਦੌਰਾਨ ਮਹਿਤਾ ਨੇ ਨਵਲਦੀਪ ਸਿੰਘ ਦਾ ਸਨਮਾਨ ਕਰਦਿਆਂ ਉਨ੍ਹਾਂ ਨੂੰ ਪਗੜੀ ਪਹਿਣਾਈ ਅਤੇ ਤਲਵਾਰ ਭੇਂਟ ਕੀਤੀ।
ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਨੌਜਵਾਨਾਂ ਨੂੰ ਜ਼ਿੰਮੇਵਾਰੀਆਂ ਦੇਣ ਅਤੇ ਉਨ੍ਹਾਂ ਦੀ ਯੋਗਤਾ ਨੂੰ ਪਛਾਣ ਕੇ ਅੱਗੇ ਵਧਾਉਣ ਵਿੱਚ ਆਮ ਆਦਮੀ ਪਾਰਟੀ ਦਾ ਕੋਈ ਸਾਨੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵਲਦੀਪ ਸਿੰਘ ਪੰਜਾਬ ਦੇ ਸਿਰਕੱਢ ਯੂਥ ਆਗੂ ਹਨ ਅਤੇ ਹੁਣ ਬਤੌਰ ਜ਼ਿਲ੍ਹਾ ਪ੍ਰਧਾਨ ਪਾਰਟੀ ਦੀ ਅਗਵਾਈ ਕਰਦੇ ਹੋਏ ਸੰਗਠਨ ਨੂੰ ਹੋਰ ਮਜ਼ਬੂਤ ਕਰਨਗੇ। ਜ਼ਿਕਰਯੋਗ ਹੈ ਕਿ ਤੇਜਿੰਦਰ ਮਹਿਤਾ ਸਾਲ 2017 ਤੋਂ ਲਗਾਤਾਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੇ ਅਹੁਦੇ ’ਤੇ ਰਹੇ ਹਨ ਅਤੇ ਪਿਛਲੇ ਦਿਨੀਂ ਪਾਰਟੀ ਵੱਲੋਂ ਨਵਲਦੀਪ ਸਿੰਘ ਨੂੰ ਪਟਿਆਲਾ ਸ਼ਹਿਰੀ ਜ਼ਿਲ੍ਹੇ ਦੀ ਕਮਾਂਡ ਸੌਂਪੀ ਗਈ ਹੈ।
ਇਸ ਮੌਕੇ ਨਵਲਦੀਪ ਸਿੰਘ ਨੇ ਤੇਜਿੰਦਰ ਮਹਿਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਚੇਅਰਮੈਨ ਮਹਿਤਾ ਦਾ ਸਿਆਸੀ ਤਜਰਬਾ ਅਤੇ ਪਾਰਟੀ ਪ੍ਰਤੀ ਸਮਰਪਣ ਉਨ੍ਹਾਂ ਲਈ ਮਾਰਗਦਰਸ਼ਨ ਦਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਦਾ ਯਤਨਸ਼ੀਲ ਰਹਿਣਗੇ। ਉਨ੍ਹਾਂ ਸਨਮਾਨ ਸਮਾਗਮ ਲਈ ਤੇਜਿੰਦਰ ਮਹਿਤਾ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਪ੍ਰਗਟ ਕੀਤਾ।
ਸਮਾਗਮ ਵਿੱਚ ਅਗਰਵਾਲ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਤ੍ਰਿਲੋਕ ਜੈਨ, ਵੈਰਾਗੀ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਚੇਅਰਮੈਨ ਜਗਦੀਸ਼ ਸਿੰਘ ਬਾਵਾ, ਸੀਨੀਅਰ ਆਗੂ ਸੁਰਜਨ ਸਿੰਘ, ਗੁਲਜ਼ਾਰ ਪਟਿਆਲਵੀ, ਪੁਲਸ ਪੈਂਸ਼ਨਰਜ਼ ਐਸੋਸੀਏਸ਼ਨ ਦੇ ਭੁਪਿੰਦਰ ਸਿੰਘ ਵੜੈਚ, ਜ਼ਿਲ੍ਹਾ ਯੂਥ ਪ੍ਰਧਾਨ ਅਮਰ ਸੰਘੇੜਾ, ਨਸ਼ਾ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਰਾਓ, ਐਮਸੀ ਦਵਿੰਦਰ ਸਿੰਘ ਗੋਲਡੀ, ਕੁਲਵੰਤ ਸਿੰਘ ਲਾਲਕਾ, ਮਨਦੀਪ ਸਿੰਘ ਵਿਰਦੀ, ਬਲਾਕ ਪ੍ਰਧਾਨ ਅਮਨ ਬੰਸਲ, ਕ੍ਰਿਸ਼ਨ ਕੁਮਾਰ, ਅਮਨ ਜੌਲੀ, ਬਹਾਵਲਪੁਰ ਵਿਰਾਸਤ ਮੰਚ ਦੇ ਸੰਯੋਜਕ ਐਸ.ਕੇ. ਤਨੇਜਾ, ਰਾਜੀਵ ਰਾਓ, ਜ਼ਿਲ੍ਹਾ ਮੀਡੀਆ ਸਕੱਤਰ ਗੱਜਣ ਸਿੰਘ, ਮਨਜੀਤ ਢਿੱਲੋਂ, ਹਿੰਦੂ ਆਗੂ ਰਵਿੰਦਰ ਸਿੰਗਲਾ, ਸੋਨਮ ਬੰਸਲ, ਟਰੇਡ ਕਮਿਸ਼ਨ ਦੇ ਹਲਕਾ ਚੇਅਰਮੈਨ ਪੁਨੀਤ ਬੁੱਧੀਰਾਜਾ, ਮੈਂਬਰ ਨਿਰਮਲ ਝਨੇੜੀ, ਜ਼ਿਲ੍ਹਾ ਸੋਸ਼ਲ ਮੀਡੀਆ ਇੰਚਾਰਜ ਸੁਮੀਤ ਟਕੇਜਾ, ਰਜਤ ਗੋਇਲ, ਲੈਬੋਰੇਟਰੀ ਐਸੋਸੀਏਸ਼ਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਕੁਰ ਗੁਪਤਾ, ਗਗਨ ਪਾਂਧੀ, ਦਿਵੇਸ਼ ਗੋਇਲ ਸਮੇਤ ਹੋਰ ਪਤਵੰਤੇ, ਪਾਰਟੀ ਵਰਕਰ ਅਤੇ ਮਹਿਤਾ ਦੇ ਸਮਰਥਕ ਮੌਜੂਦ ਰਹੇ।
ਫੋਟੋ ਕੈਪਸ਼ਨ-ਪਟਿਆਲਾ ਦੇ ਸਰਕਟ ਹਾਊਸ ਵਿਖੇ ਆਮ ਆਦਮੀ ਪਾਰਟੀ ਦੇ ਨਵਨਿਯੁਕਤ ਜਿਲ੍ਹਾ ਪ੍ਰਧਾਨ ਨਵਲਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਤੇਜਿੰਦਰ ਮਹਿਤਾ ਅਤੇ ਹੋਰ।

