ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ

ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ

ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ
ਮਾਨ ਸਰਕਾਰ ਨੇ ਬਿਨਾਂ ਭੇਦਭਾਵ ਲੋਕਾਂ ਤੱਕ ਸਰਕਾਰੀ ਸਕੀਮਾਂ ਦਾ ਲਾਭ ਪਹੁੰਚਾਇਆ: ਗੁਰਲਾਲ ਘਨੌਰ

‘ਮਾਨ ਦੇ ਮੁਨਾਫ਼ੇ’ ਮੁਹਿੰਮ ਤਹਿਤ ਵਿਧਾਇਕ ਗੁਰਲਾਲ ਘਨੌਰ ਨੇ ਪਿੰਡ ਚੱਪੜ ਤੋਂ ਕੀਤੀ ਡੋਰ-ਟੂ-ਡੋਰ ਮੁਹਿੰਮ ਦੀ ਸ਼ੁਰੂਆਤ
ਘਨੌਰ, 22 ਸਤੰਬਰ:  ਸਵੀਤਾ ਸ਼ਰਮਾ
ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ 20 ਸਤੰਬਰ ਤੋਂ ਸ਼ੁਰੂ ਕੀਤੀ ਗਈ ‘ਮਾਨ ਦੇ ਮੁਨਾਫ਼ੇ’ ਡੋਰ-ਟੂ-ਡੋਰ ਮੁਹਿੰਮ ਤਹਿਤ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਪਿੰਡ ਚੱਪੜ ਵਿਖੇ ਘਰ-ਘਰ ਜਾ ਕੇ ਲੋਕਾਂ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਅਤੇ ਵੱਖ-ਵੱਖ ਲੋਕ ਭਲਾਈ ਸਕੀਮਾਂ ਬਾਰੇ ਜਾਣਕਾਰੀ ਦਿੱਤੀ।
ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦਾ ਮਕਸਦ ਸਰਕਾਰ ਦੀਆਂ ਯੋਜਨਾਵਾਂ ਅਤੇ ਉਨ੍ਹਾਂ ਰਾਹੀਂ ਆਮ ਪਰਿਵਾਰਾਂ ਨੂੰ ਮਿਲ ਰਹੇ ਲਾਭਾਂ ਦੀ ਜਾਣਕਾਰੀ ਸਿੱਧੇ ਲੋਕਾਂ ਤੱਕ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਬੂਥ ਪੱਧਰੀ ਵਰਕਰ ਅਤੇ ਵਲੰਟੀਅਰ ਘਰ-ਘਰ ਜਾ ਕੇ ਲੋਕਾਂ ਨਾਲ ਸਿੱਧਾ ਸੰਪਰਕ ਕਰਨਗੇ।
ਵਿਧਾਇਕ ਨੇ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਦੌਰਾਨ ਲੋਕਾਂ ਨੂੰ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਸਹੂਲਤਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਅਨੁਸਾਰ ਮੁਫ਼ਤ ਘਰੇਲੂ ਬਿਜਲੀ, ਸਿਹਤ ਸੇਵਾਵਾਂ, ਮੁੱਖ ਮੰਤਰੀ ਸਿਹਤ ਯੋਜਨਾ, ਰਾਸ਼ਨ ਸਹੂਲਤਾਂ, ਨਹਿਰੀ ਪਾਣੀ, ਕਿਸਾਨਾਂ ਲਈ ਬਿਜਲੀ ਸਪਲਾਈ, ਰੁਜ਼ਗਾਰ ਦੇ ਮੌਕੇ ਅਤੇ ਹੋਰ ਲੋਕ-ਭਲਾਈ ਦੇ ਉਪਰਾਲਿਆਂ ਨਾਲ ਲੋਕਾਂ ਨੂੰ ਵੱਖ-ਵੱਖ ਤਰੀਕਿਆਂ ਨਾਲ ਲਾਭ ਮਿਲ ਰਿਹਾ ਹੈ। ਪੰਜਾਬ ਵਿੱਚ ਸ਼ੁਰੂ ਕੀਤੀ ਗਈ ਇਸ ਮੁਹਿੰਮ ਤਹਿਤ ਆਮ ਪਰਿਵਾਰ ਨੂੰ ਵੱਖ-ਵੱਖ ਸਕੀਮਾਂ ਰਾਹੀਂ ਸਾਲਾਨਾ ਕਰੀਬ 1.82 ਲੱਖ ਰੁਪਏ ਦੇ ਲਾਭ ਦਾ ਅੰਕੜਾ ਸਰਕਾਰ ਅਤੇ ਪਾਰਟੀ ਵੱਲੋਂ ਪੇਸ਼ ਕੀਤਾ ਜਾ ਰਿਹਾ ਹੈ।
ਗੁਰਲਾਲ ਘਨੌਰ ਨੇ ਕਿਹਾ ਕਿ ਸਰਕਾਰੀ ਯੋਜਨਾਵਾਂ ਦਾ ਲਾਭ ਯੋਗਤਾ ਦੇ ਆਧਾਰ ’ਤੇ ਲੋਕਾਂ ਤੱਕ ਪਹੁੰਚਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਨ ਸਰਕਾਰ ਵੱਲੋਂ ਵੱਖ-ਵੱਖ ਵਰਗਾਂ ਲਈ ਚਲਾਈਆਂ ਜਾ ਰਹੀਆਂ ਸਹੂਲਤਾਂ ਦਾ ਲਾਭ ਲੋਕਾਂ ਤੱਕ ਬਿਨਾਂ ਭੇਦਭਾਵ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਰਾਹੀਂ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸਰਕਾਰੀ ਸਹੂਲਤਾਂ ਸਬੰਧੀ ਜਾਣਕਾਰੀ ਵੀ ਲਈ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਬਿਜਲੀ, ਖੇਤੀਬਾੜੀ ਅਤੇ ਲੋਕ ਭਲਾਈ ਦੇ ਖੇਤਰਾਂ ਵਿੱਚ ਸਰਕਾਰ ਵੱਲੋਂ ਕੀਤੇ ਗਏ ਕੰਮਾਂ ਦੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣਾ ਇਸ ਮੁਹਿੰਮ ਦਾ ਅਹਿਮ ਹਿੱਸਾ ਹੈ। ਉਨ੍ਹਾਂ ਮੁਤਾਬਕ ਮੁਹਿੰਮ ਦੌਰਾਨ ਲੋਕਾਂ ਨੂੰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਕਿਹੜੀਆਂ ਸਹੂਲਤਾਂ ਉਪਲਬਧ ਹਨ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਲੋਕਤੰਤਰ ਦੀ ਮਜ਼ਬੂਤੀ ਲਈ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ‘ਮਾਨ ਦੇ ਮੁਨਾਫ਼ੇ’ ਮੁਹਿੰਮ ਰਾਹੀਂ ਸਰਕਾਰ ਦੇ ਕੰਮਾਂ ਦਾ ਰਿਪੋਰਟ ਕਾਰਡ ਘਰ-ਘਰ ਪਹੁੰਚਾਇਆ ਜਾ ਰਿਹਾ ਹੈ ਅਤੇ ਲੋਕਾਂ ਨਾਲ ਸਰਕਾਰ ਦੀਆਂ ਨੀਤੀਆਂ ਤੇ ਯੋਜਨਾਵਾਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਮ ਲੋਕਾਂ ਤੱਕ ਸਰਕਾਰੀ ਸਕੀਮਾਂ ਦੀ ਜਾਣਕਾਰੀ ਪਹੁੰਚਾਉਣ ਅਤੇ ਉਨ੍ਹਾਂ ਨੂੰ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।
ਵਿਧਾਇਕ ਗੁਰਲਾਲ ਘਨੌਰ ਨੇ ਕਿਹਾ ਕਿ ਅੱਜ ਮਾਨ ਸਰਕਾਰ ਦੀ ਮਾਨ ਦੇ ਮੁਨਾਫ਼ੇ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਜਾਗਰੂਕ ਕਰਨ ਕਿ ਰਵਾਇਤੀ ਪਾਰਟੀਆਂ 70 ਸਾਲ ਅਤੇ ਮਾਨ ਸਰਕਾਰ ਦੇ ਸਾਢੇ ਚਾਰ ਦੇ ਅਰਸੇ ਵਿਚ ਲੋਕਾਂ ਨੂੰ ਵੱਧ ਸਹੂਲਤਾਂ ਦੇਣ ਵਿਚ ਵੱਡਾ ਅੰਤਰ ਹੈ ਜਿਸ ਕਰਕੇ ਆਮ ਜਨਤਾ 2027 ਵਿਚ ਦੁਬਾਰਾ ਮਾਨ ਸਰਕਾਰ ਤੇ ਸੁਤੰਸਟੀ ਪ੍ਰਗਟਾ ਰਹੀ ਹੈ
ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਪੰਚ ਸਰਪੰਚ ਅਤੇ ਪਾਰਟੀ ਅਹੁਦੇਦਾਰ ਮੋਜੂਦ ਸਨ।

Related Post