ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ

ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ
ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ

ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਬਰੀ ਵਿਖੇ ਮੈਗਾ ਪੀ.ਟੀ.ਐੱਮ. ਕਰਵਾਈ ਗਈ

ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ

ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ
ਮਾਪਿਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ: ਮਨਦੀਪ ਸਿੰਘ ਚੀਮਾ

ਪੱਬਰੀ, ਪਟਿਆਲਾ: 10 ਅਕਤੂਬਰ ਅਨੁਰਾਗ ਸ਼ਰਮਾ
ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੀ.ਐੱਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਬਰੀ, ਜ਼ਿਲ੍ਹਾ ਪਟਿਆਲਾ ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਮੈਗਾ ਪੀ.ਟੀ.ਐੱਮ.) ਕਰਵਾਈ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਨਦੀਪ ਸਿੰਘ ਚੀਮਾ ਦੀ ਅਗਵਾਈ ਹੇਠ ਅਧਿਆਪਕਾਂ ਨੇ ਮਾਪਿਆਂ ਨਾਲ ਵਿਦਿਆਰਥੀਆਂ ਦੀ ਪੜ੍ਹਾਈ, ਵਿੱਦਿਅਕ ਪ੍ਰਾਪਤੀਆਂ ਅਤੇ ਸਰਵਪੱਖੀ ਵਿਕਾਸ ਸਬੰਧੀ ਵਿਚਾਰ-ਵਟਾਂਦਰਾ ਕੀਤਾ।
ਮਿਲਣੀ ਦੌਰਾਨ ਅਧਿਆਪਕਾਂ ਵੱਲੋਂ ਮਾਪਿਆਂ ਨੂੰ ਬੱਚਿਆਂ ਦੀ ਵਿੱਦਿਅਕ ਕਾਰਗੁਜ਼ਾਰੀ, ਹਾਜ਼ਰੀ, ਕਲਾਸ ਵਿੱਚ ਪ੍ਰਦਰਸ਼ਨ ਅਤੇ ਸਿੱਖਣ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀਆਂ ਖ਼ੂਬੀਆਂ ਅਤੇ ਪੜ੍ਹਾਈ ਵਿੱਚ ਸੁਧਾਰ ਦੀਆਂ ਸੰਭਾਵਨਾਵਾਂ ਬਾਰੇ ਵੀ ਚਰਚਾ ਕੀਤੀ ਗਈ। ਮਾਪਿਆਂ ਦੇ ਸੁਝਾਵਾਂ ਨੂੰ ਸੁਣਦਿਆਂ ਉਨ੍ਹਾਂ ਨੂੰ ਬੱਚਿਆਂ ਦੀ ਪੜ੍ਹਾਈ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਘਰ ਵਿੱਚ ਪੜ੍ਹਾਈ ਲਈ ਢੁਕਵਾਂ ਮਾਹੌਲ ਸਿਰਜਣ ਲਈ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ੍ਰੀ ਮਨਦੀਪ ਸਿੰਘ ਚੀਮਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਮਾਪਿਆਂ ਅਤੇ ਅਧਿਆਪਕਾਂ ਵਿਚਕਾਰ ਆਪਸੀ ਤਾਲਮੇਲ ਬਹੁਤ ਜ਼ਰੂਰੀ ਹੈ। ਜਦੋਂ ਸਕੂਲ ਅਤੇ ਮਾਪੇ ਮਿਲ ਕੇ ਬੱਚਿਆਂ ਦੀ ਬਿਹਤਰੀ ਲਈ ਯਤਨ ਕਰਦੇ ਹਨ ਤਾਂ ਉਨ੍ਹਾਂ ਦੀ ਵਿੱਦਿਅਕ ਕਾਰਗੁਜ਼ਾਰੀ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਸ਼ਖ਼ਸੀਅਤ ਦਾ ਵੀ ਸਰਵਪੱਖੀ ਵਿਕਾਸ ਹੁੰਦਾ ਹੈ।
ਇਸ ਮੌਕੇੋ ਪੰਜਾਬੀ ਲੈਕਚਰਾਰ ਅਮਰੀਕ ਸਿੰਘ,ਰਾਜਨੀਤੀ ਸ਼ਾਸਤਰ ਲੈਕਚਰਾਰ ਨਰਿੰਦਰਪਾਲ ਸਿੰਘ ਅਤੇ ਪੰਜਾਬੀ ਅਧਿਆਪਕ  ਅਕਸ਼ੈ ਕੁਮਾਰ ਖਨੌਰੀ ਨੇ ਕਿਹਾ ਕਿ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਮੈਗਾ ਪੀ.ਟੀ.ਐੱਮ. ਨੂੰ ਸਫ਼ਲ ਬਣਾਉਣ ਲਈ ਬਹੁਤ ਹੀ ਵਧੀਆ ਉਪਰਾਲੇ ਕੀਤੇ ਗਏ। ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਵਿੱਦਿਅਕ ਕਾਰਗੁਜ਼ਾਰੀ, ਪੜ੍ਹਾਈ ਵਿੱਚ ਸੁਧਾਰ ਦੀਆਂ ਸੰਭਾਵਨਾਵਾਂ ਅਤੇ ਸਰਵਪੱਖੀ ਵਿਕਾਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਮਾਪਿਆਂ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਬੱਚਿਆਂ ਦੀ ਕਾਮਯਾਬੀ ਦੀ ਨੀਂਹ ਹੈ। ਜੇਕਰ ਮਾਪੇ ਘਰ ਵਿੱਚ ਬੱਚਿਆਂ ਦੀ ਪੜ੍ਹਾਈ ਵੱਲ ਵਿਸ਼ੇਸ਼ ਧਿਆਨ ਦੇਣ ਅਤੇ ਅਧਿਆਪਕ ਸਕੂਲ ਵਿੱਚ ਉਨ੍ਹਾਂ ਦੀਆਂ ਸਿੱਖਣ ਸਬੰਧੀ ਲੋੜਾਂ ਨੂੰ ਸਮਝ ਕੇ ਮਾਰਗਦਰਸ਼ਨ ਕਰਨ, ਤਾਂ ਵਿਦਿਆਰਥੀ ਸਿੱਖਿਆ ਦੇ ਖੇਤਰ ਵਿੱਚ ਨਵੀਆਂ ਬੁਲੰਦੀਆਂ ਹਾਸਲ ਕਰ ਸਕਦੇ ਹਨ।

Related Post