ਰਾਜਪੁਰਾ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਵਿਸ਼ੇਸ਼ ਸਫਾਈ ਮੁਹਿੰਮ

ਰਾਜਪੁਰਾ, 27 ਸਤੰਬਰ: ਅਨੁਰਾਗ ਸ਼ਰਮਾ

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਨਗਰ ਕੌਂਸਲ ਰਾਜਪੁਰਾ ਵੱਲੋਂ ਸ਼ਹਿਰ ਵਿੱਚ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ। ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਰਿਤੇਸ਼ ਬਾਂਸਲ ਦੀ ਅਗਵਾਈ ਹੇਠ ਚਲਾਈ ਇਸ ਮੁਹਿੰਮ ਦੌਰਾਨ ਸ਼ਹਿਰ ਦੇ ਵੱਖ-ਵੱਖ ਸਥਾਨਾਂ ਅਤੇ ਧਾਰਮਿਕ ਅਸਥਾਨਾਂ ਦੀ ਸਫਾਈ ਵੀ ਕੀਤੀ ਗਈ।

ਇਸ ਮੌਕੇ ਕਾਰਜ ਸਾਧਕ ਅਫਸਰ ਅਵਤਾਰ ਸਿੰਘ ਅਤੇ ਸੈਨੇਟਰੀ ਇੰਸਪੈਕਟਰ ਵਿਕਾਸ ਚੌਧਰੀ ਨੇ ਸ਼ਹਿਰ ਵਾਸੀਆਂ ਨੂੰ ਸਫਾਈ ਵਿਵਸਥਾ ਵਿੱਚ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਸੜਕਾਂ, ਜਨਤਕ ਥਾਵਾਂ, ਖਾਲੀ ਪਲਾਟਾਂ ਅਤੇ ਹੋਰ ਖੁੱਲ੍ਹੀਆਂ ਅਤੇ ਅਣਅਧਿਕਾਰਤ ਥਾਵਾਂ ’ਤੇ ਕੂੜਾ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ਅਤੇ ਹੋਰ ਥਾਵਾਂ ਤੋਂ ਪੈਦਾ ਹੋਣ ਵਾਲਾ ਕੂੜਾ ਨਗਰ ਕੌਂਸਲ ਵੱਲੋਂ ਤਾਇਨਾਤ ਕੂੜਾ ਇਕੱਠਾ ਕਰਨ ਵਾਲੇ ਕਰਮਚਾਰੀਆਂ ਨੂੰ ਹੀ ਸੌਂਪਿਆ ਜਾਵੇ ਜਾਂ ਨਿਰਧਾਰਤ ਕੂੜੇਦਾਨਾਂ ਵਿੱਚ ਪਾਇਆ ਜਾਵੇ।

ਨਗਰ ਕੌਂਸਲ ਦੇ ਅਧਿਕਾਰੀਆਂ ਨੇ ਲੋਕਾਂ ਨੂੰ ਕੂੜੇ ਨੂੰ ਸਰੋਤ ’ਤੇ ਹੀ ਚਾਰ ਵੱਖ-ਵੱਖ ਹਿੱਸਿਆਂ ਵਿੱਚ ਵੱਖ ਕਰਨ ਦੀ ਮਹੱਤਤਾ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਕਿਹਾ ਕਿ ਕੂੜੇ ਦੀ ਸਹੀ ਢੰਗ ਨਾਲ ਛਾਂਟੀ ਅਤੇ ਨਿਪਟਾਰਾ ਸਾਫ-ਸੁਥਰੇ ਸ਼ਹਿਰ ਦੇ ਨਾਲ-ਨਾਲ ਵਾਤਾਵਰਣ ਦੀ ਸੁਰੱਖਿਆ ਲਈ ਵੀ ਬੇਹੱਦ ਜ਼ਰੂਰੀ ਹੈ।

ਅਧਿਕਾਰੀਆਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ‘ਸਵੱਛਤਾ ਹੀ ਸੇਵਾ’ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਅਤੇ ਰਾਜਪੁਰਾ ਨੂੰ ਸਾਫ-ਸੁਥਰਾ ਤੇ ਸੁੰਦਰ ਬਣਾਉਣ ਵਿੱਚ ਨਗਰ ਕੌਂਸਲ ਦਾ ਸਹਿਯੋਗ ਕਰਨ।

Related Post