ਵਿਧਾਇਕ ਕੋਹਲੀ ਵੱਲੋਂ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ

ਵਿਧਾਇਕ ਕੋਹਲੀ ਵੱਲੋਂ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ
ਸਫ਼ਾਈ ਕਰਮਚਾਰੀਆਂ ਦੀ ਭਲਾਈ ਸਰਕਾਰ ਦੀ ਪਹਿਲ : ਅਜੀਤਪਾਲ ਸਿੰਘ ਕੋਹਲੀ

ਵਿਧਾਇਕ ਕੋਹਲੀ ਵੱਲੋਂ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ

ਪਟਿਆਲਾ, 31 ਜੁਲਾਈ:

ਅਨੁਰਾਗ ਸ਼ਰਮਾ

ਵਿਧਾਇਕ ਕੋਹਲੀ ਵੱਲੋਂ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ

ਪਟਿਆਲਾ ਸ਼ਹਿਰੀ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਨੂੰ ਪਹਿਲ ਦੇ ਅਧਾਰ ‘ ਤੇ ਤਰਜੀਹ ਦੇ ਰਹੀ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦੇ ਹੱਲ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਯੋਗਦਾਨ ਦਾ ਕੋਈ ਬਦਲ ਨਹੀਂ ਹੋ ਸਕਦਾ।

ਵਿਧਾਇਕ ਕੋਹਲੀ ਨੇ ਕਿਹਾ ਕਿ ਦਰਜਾ ਚਾਰ ਕਰਮਚਾਰੀਆਂ ਨੂੰ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਤਨਖ਼ਾਹ ਦੇਣ ਅਤੇ ਠੇਕੇਦਾਰੀ ਪ੍ਰਣਾਲੀ ਨੂੰ ਖ਼ਤਮ ਕਰਕੇ ਕੱਚੇ ਕਰਮਚਾਰੀਆਂ ਨੂੰ ਪੱਕਾ ਕਰਨ ਲਈ ਵੀ ਸਰਕਾਰ ਵਚਨਬੱਧ ਹੈ। ਉਨ੍ਹਾਂ ਸਫ਼ਾਈ ਕਰਮਚਾਰੀ ਯੂਨੀਅਨਾਂ ਅਤੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ-ਭਲਾਈ
ਵਿਕਾਸ ਦੀ ਇਸ ਮੁਹਿੰਮ ਵਿੱਚ ਪੰਜਾਬ ਸਰਕਾਰ ਦਾ ਸਹਿਯੋਗ ਕਰਨ।

ਇਸ ਸਬੰਧੀ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪ੍ਰੈਸ ਕਾਨਫ਼ਰੰਸ ਦੌਰਾਨ ਸਫ਼ਾਈ ਕਰਮਚਾਰੀ ਯੂਨੀਅਨਾਂ ਨੂੰ ਪੰਜਾਬ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਬਕਾਇਆ ਮੰਗਾਂ ਸਬੰਧੀ ਗੰਭੀਰਤਾ ਨਾਲ ਵਿਚਾਰ ਕਰ ਰਹੀ ਹੈ, ਤਾਂ ਜੋ ਸਾਰੀਆਂ ਸਮੱਸਿਆਵਾਂ ਦਾ ਸੁਚੱਜੇ ਅਤੇ ਸਥਾਈ ਢੰਗ ਨਾਲ ਹੱਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਹਰ ਮਸਲੇ ਨੂੰ ਗੱਲਬਾਤ ਰਾਹੀਂ ਹੱਲ ਕਰਨ ਵਿੱਚ ਵਿਸ਼ਵਾਸ ਰੱਖਦੀ ਹੈ ਅਤੇ ਕਰਮਚਾਰੀਆਂ ਦੇ ਹਿੱਤਾਂ ਦੀ ਪੂਰੀ ਰੱਖਿਆ ਕੀਤੀ ਜਾਵੇਗੀ।

ਵਿਧਾਇਕ ਕੋਹਲੀ ਨੇ ਕਿਹਾ ਕਿ ਸਾਲ 2022 ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਲੋਕ ਭਲਾਈ ਨੂੰ ਕੇਂਦਰ ਵਿੱਚ ਰੱਖਦਿਆਂ ਕਈ ਇਤਿਹਾਸਕ ਫ਼ੈਸਲੇ ਲਏ ਗਏ ਹਨ। ਸਿੱਖਿਆ ਖੇਤਰ ਵਿੱਚ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਦਿੱਤੀ ਗਈ ਹੈ, ਜਦਕਿ ਸਿਹਤ ਖੇਤਰ ਵਿੱਚ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਦਵਾਈਆਂ ਅਤੇ ਬਿਹਤਰ ਇਲਾਜ ਦੀਆਂ ਸਹੂਲਤਾਂ ਯਕੀਨੀ ਬਣਾਈਆਂ ਗਈਆਂ ਹਨ। ਰਾਜਿੰਦਰਾ ਹਸਪਤਾਲ ਵਿੱਚ ਨਵਾਂ ਆਈ.ਸੀ.ਯੂ. ਅਤੇ ਨਵਜੰਮੇ ਬੱਚਿਆਂ ਲਈ ਵਿਸ਼ੇਸ਼ ਵਾਰਡ ਦੀ ਸਥਾਪਨਾ ਵੀ ਕੀਤੀ ਗਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 600 ਯੂਨਿਟ ਤੱਕ ਮੁਫ਼ਤ ਬਿਜਲੀ, ਟੋਲ ਪਲਾਜ਼ਿਆਂ ਨੂੰ ਬੰਦ ਕਰਨ, ਰਾਸ਼ਨ ਘਰ-ਘਰ ਪਹੁੰਚਾਉਣ ਅਤੇ ਪੀਣ ਵਾਲੇ ਪਾਣੀ ਦੀਆਂ ਸਹੂਲਤਾਂ ਵਿੱਚ ਸੁਧਾਰ ਵਰਗੇ ਕਦਮ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਦੀ ਸਮੱਸਿਆ ਸੀ, ਉੱਥੇ 24 ਘੰਟੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੰਮ ਜਾਰੀ ਹੈ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਦਰਬਾਰ ਸਾਹਿਬ, ਦੁਰਗਿਆਣਾ ਮੰਦਰ, ਵਾਘਾ ਬਾਰਡਰ ਅਤੇ ਰਾਮ ਤੀਰਥ ਤੋਂ ਇਲਾਵਾ ਹੁਣ ਹਰਿਦੁਆਰ, ਰਿਸ਼ੀਕੇਸ਼, ਵ੍ਰਿੰਦਾਵਨ ਅਤੇ ਖਾਟੂ ਸ਼ਿਆਮ ਲਈ ਵੀ ਬੱਸਾਂ ਚਲਾਈਆਂ ਜਾ ਰਹੀਆਂ ਹਨ। ਹਰ ਰੋਜ਼ ਸ਼ਹਿਰ ਤੋਂ ਤਿੰਨ ਬੱਸਾਂ ਰਵਾਨਾ ਹੁੰਦੀਆਂ ਹਨ ਅਤੇ ਯਾਤਰਾ ਦਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਚੁਕਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਫ਼ਾਈ ਕਰਮਚਾਰੀਆਂ ਦੇ ਹੱਕਾਂ, ਸਨਮਾਨ ਅਤੇ ਭਲਾਈ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਭਵਿੱਖ ਵਿੱਚ ਵੀ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਤਰਜੀਹ ਦੇ ਆਧਾਰ ‘ਤੇ ਪੂਰਾ ਕੀਤਾ ਜਾਵੇਗਾ।ਇਸ ਮੌਕੇ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੀ ਮੌਜੂਦ ਸਨ।

Related Post