ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ ਤੋਂ ਪੰਜਾਬੀ ਮਿਸਟ੍ਰੈਸ ਰਵਿੰਦਰਪਾਲ ਕੌਰ ਹੋਏ ਸੇਵਾਮੁਕਤ

ਪਟਿਆਲਾ: 3, ਅਕਤੂਬਰ, ਸਵੀਤਾ ਸ਼ਰਮਾ 

ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਵਿਖੇ ਬਤੌਰ ਪੰਜਾਬੀ ਮਿਸਟ੍ਰੈਸ ਸੇਵਾ ਨਿਭਾ ਰਹੇ ਸ੍ਰੀਮਤੀ ਰਵਿੰਦਰਪਾਲ ਕੌਰ ਦੀ ਸੇਵਾਮੁਕਤੀ ਮੌਕੇ ਸਕੂਲ ਕੈਂਪਸ ਵਿੱਚ ਇੱਕ ਪ੍ਰਭਾਵਸ਼ਾਲੀ ਵਿਦਾਇਗੀ ਸਮਾਗਮ ਕਰਵਾਇਆ ਗਿਆ। ਸ੍ਰੀਮਤੀ ਰਵਿੰਦਰਪਾਲ ਕੌਰ ਨੇ ਸਿੱਖਿਆ ਵਿਭਾਗ ਵਿੱਚ ਲਗਭਗ 29 ਸਾਲਾਂ ਤੱਕ ਬੇਦਾਗ਼, ਲਗਨ ਅਤੇ ਇਮਾਨਦਾਰੀ ਨਾਲ ਆਪਣੀ ਸ਼ਾਨਦਾਰ ਸੇਵਾ ਪੂਰੀ ਕੀਤੀ ਹੈ। ਸਮਾਗਮ ਦੌਰਾਨ ਸਕੂਲ ਦੇ ਸਮੂਹ ਅਧਿਆਪਕਾਂ ਨੇ ਸ੍ਰੀਮਤੀ ਰਵਿੰਦਰ ਪਾਲ ਕੌਰ ਦੇ ਅਧਿਆਪਨ ਸਫ਼ਰ ਦੀ ਸ਼ਲਾਘਾ ਕੀਤੀ। ਬੁਲਾਰਿਆਂ ਨੇ ਕਿਹਾ ਕਿ ਉਨ੍ਹਾਂ ਨੇ ਹਮੇਸ਼ਾ ਮਾਂ ਬੋਲੀ ਪੰਜਾਬੀ ਦੇ ਪ੍ਰਸਾਰ ਅਤੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਲਈ ਮਿਹਨਤ ਅਤੇ ਇਮਾਨਦਾਰੀ ਨਾਲ ਕਾਰਜ ਕੀਤਾ ਹੈ। ਉਨ੍ਹਾਂ ਦਾ ਮਿਲਣਸਾਰ ਸੁਭਾਅ ਅਤੇ ਕਰਤੱਵ ਪ੍ਰਤੀ ਵਫ਼ਾਦਾਰੀ ਸਮੂਹ ਸਟਾਫ਼ ਲਈ ਹਮੇਸ਼ਾ ਪ੍ਰੇਰਨਾ ਸਰੋਤ ਰਹੇਗੀ। ਇਸ ਵਿਸ਼ੇਸ਼ ਮੌਕੇ ਸ੍ਰੀਮਤੀ ਮਮਤਾ ਰਾਣੀ ਵੱਲੋਂ ਸ੍ਰੀਮਤੀ ਰਵਿੰਦਰਪਾਲ ਕੌਰ ਨੂੰ ਸਨਮਾਨ ਪੱਤਰ ਭੇਂਟ ਕਰਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਪ੍ਰਿੰਸੀਪਲ ਸ੍ਰੀਮਤੀ ਮਨਦੀਪ ਕੌਰ ਨੇ ਸ੍ਰੀਮਤੀ ਰਵਿੰਦਰਪਾਲ ਕੌਰ ਨੂੰ ਸਫਲ ਸੇਵਾਮੁਕਤੀ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੀ ਲੰਮੀ ਉਮਰ, ਉੱਤਮ ਸਿਹਤ ਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ। ਸ੍ਰੀਮਤੀ ਰਵਿੰਦਰਪਾਲ ਕੌਰ ਨੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਕੂਲ ਵਿੱਚ ਬਿਤਾਏ ਪਲ ਉਨ੍ਹਾਂ ਦੇ ਜੀਵਨ ਦੀ ਅਮੁੱਲ ਯਾਦ ਬਣੇ ਰਹਿਣਗੇ। ਇਸ ਮੌਕੇ ਮਨਜੀਤ ਸਿੰਘ, ਨਿਸ਼ਾਤਇੰਦਰ ਕੌਰ, ਕੁਦਰਤ, ਮੋਨਿਕਾ ਅਰੌੜਾ, ਮਨਪ੍ਰੀਤ ਸਿੰਘ, ਨੀਤੂ, ਹਰਬੰਸ ਕੌਰ ਅਤੇ ਸਕੂਲ ਦਾ ਸਮੂਹ ਸਟਾਫ ਮੋਜੂਦ ਸੀ।

Related Post