ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ
ਸਰਕਾਰੀ ਹਾਈ ਸਕੂਲ ਚੌਰਾ ਦੇ ਵਿਦਿਆਰਥੀ ਮੁਹੰਮਦ ਆਦਿਲ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਹਾਸਲ ਕੀਤਾ ਦੂਜਾ ਸਥਾਨ

ਪਟਿਆਲਾ: 24 ਅਕਤੂਬਰ, ਅਨੁਰਾਗ ਸ਼ਰਮਾ 

ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਵਿੱਚ ਪੀ.ਐੱਮ. ਸ਼੍ਰੀ ਸਰਕਾਰੀ ਹਾਈ ਸਕੂਲ ਚੌਰਾ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਮੁਹੰਮਦ ਆਦਿਲ ਪੁੱਤਰ ਸ੍ਰੀ ਕੇਸਰ ਖਾਂ ਨੇ ਸ਼ਾਨਦਾਰ ਕਾਰਗੁਜ਼ਾਰੀ ਦਾ ਮੁਜ਼ਾਹਰਾ ਕਰਦਿਆਂ ਦੂਜਾ ਸਥਾਨ ਹਾਸਲ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ। ਮੁਹੰਮਦ ਆਦਿਲ ਨੇ ਇਹ ਮੁਕਾਬਲਾ ਆਪਣੇ ਗਾਈਡ ਅਧਿਆਪਕ ਸ੍ਰੀ ਮਨਦੀਪ ਸਿੰਘ (ਪੰਜਾਬੀ ਮਾਸਟਰ) ਦੀ ਯੋਗ ਅਗਵਾਈ ਹੇਠ ਲੜਿਆ। ਇਸ ਪ੍ਰਾਪਤੀ ‘ਤੇ ਸ੍ਰੀਮਤੀ ਮਮਤਾ ਖੁਰਾਣਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਿੱਖਿਆ), ਪਟਿਆਲਾ ਅਤੇ ਡਾ. ਮਨਜਿੰਦਰ ਸਿੰਘ, ਜ਼ਿਲ੍ਹਾ ਭਾਸ਼ਾ ਅਫ਼ਸਰ, ਪਟਿਆਲਾ ਨੇ ਵਿਸ਼ੇਸ਼ ਤੌਰ ‘ਤੇ ਮੁਹੰਮਦ ਆਦਿਲ ਨੂੰ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਮਮਤਾ ਖੁਰਾਣਾ ਨੇ ਵਿਦਿਆਰਥੀ, ਉਸ ਦੇ ਮਾਪਿਆਂ ਅਤੇ ਸਕੂਲ ਸਟਾਫ਼ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਹਰ ਖੇਤਰ ਵਿੱਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾ ਰਹੇ ਹਨ। ਅਜਿਹੇ ਗਿਆਨ-ਵਰਧਕ ਮੁਕਾਬਲੇ ਬੱਚਿਆਂ ਵਿੱਚ ਮੁਕਾਬਲੇਬਾਜ਼ੀ ਦੀ ਭਾਵਨਾ ਅਤੇ ਆਤਮ-ਵਿਸ਼ਵਾਸ ਪੈਦਾ ਕਰਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਮਨਜਿੰਦਰ ਸਿੰਘ ਨੇ ਵਿਦਿਆਰਥੀ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਭਵਿੱਖ ਵਿੱਚ ਵੀ ਅਜਿਹੇ ਸਾਹਿਤਕ ਅਤੇ ਗਿਆਨ ਭਰਪੂਰ ਮੁਕਾਬਲਿਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪੰਜਾਬੀ ਮਾਸਟਰ ਸ੍ਰੀ ਮਨਦੀਪ ਸਿੰਘ ਵੱਲੋਂ ਕਰਵਾਈ ਗਈ ਸਖ਼ਤ ਮਿਹਨਤ ਦੀ ਵੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕੀਤੀ ਗਈ। ਸਕੂਲ ਮੁਖੀ ਅਤੇ ਸਮੂਹ ਸਟਾਫ਼ ਨੇ ਇਸ ਸ਼ਾਨਦਾਰ ਜਿੱਤ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।