ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਵੱਲੋਂ ਨਵਰਾਤਰਿਆਂ ਸਬੰਧੀ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ : ਦੀਪਜੋਤ ਕੌਰ![]()
ਪਟਿਆਲਾ, 4 ਅਕਤੂਬਰ: ਅਨੁਰਾਗ ਸ਼ਰਮਾਨਗਰ ਨਿਗਮ ਪਟਿਆਲਾ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਸਥਾਨਕ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਨਵਰਾਤਰਿਆਂ ਮੌਕੇ ਵੱਡੀ ਗਿਣਤੀ ਸ਼ਰਧਾਲੂਆਂ ਦੀ ਆਮਦ ਨੂੰ ਲੈਕੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।ਦੀਪਜੋਤ ਕੌਰ ਨੇ ਦੱਸਿਆ ਕਿ ਨਗਰ ਨਿਗਮ ਦੇ ਕਮਿਸ਼ਨਰ ਡਾ. ਰਜਤ ਉਬਰਾਏ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਪਵਿੱਤਰ, ਪੁਰਾਤਨ ਤੇ ਇਤਿਹਾਸਕ ਸ੍ਰੀ ਕਾਲੀ ਦੇਵੀ ਮੰਦਿਰ ਦੀ ਸਫ਼ਾਈ ਦਾ ਦੋ ਵੇਲੇ ਜਾਇਜ਼ਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਮੰਦਿਰ ਦੀ ਪੂਰੀ ਦੁਨੀਆ ‘ਚ ਮਹਾਨਤਾ ਅਤੇ ਮਾਨਤਾ ਹੈ, ਇਸ ਲਈ ਚੱਲ ਰਹੇ ਨਵਰਾਤਰਿਆਂ ਦੇ ਦਿਨਾਂ ਦੌਰਾਨ ਦੂਰੋਂ-ਦੂਰੋਂ ਸ਼ਰਧਾਲੂ ਇੱਥੇ ਨਤਮਸਤਕ ਹੋਣ ਲਈ ਇੱਥੇ ਆ ਰਹੇ ਹਨ, ਇਸ ਲਈ ਪਵਿੱਤਰ ਮੰਦਿਰ ਅਤੇ ਇਸਦੇ ਆਲੇ-ਦੁਆਲੇ ਦੀ ਸਾਫ਼-ਸਫ਼ਾਈ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।ਦੀਪਜੋਤ ਕੌਰ ਨੇ ਦੱਸਿਆ ਕਿ ਆਲੇ-ਦੁਆਲੇ ਸਫ਼ਾਈ ਤੇ ਪਾਣੀ ਦਾ ਛਿੜਕਾਅ ਕਰਨਾ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਨਗਰ ਨਿਗਮ ਦੇ ਹੈਲਥ ਅਫ਼ਸਰ ਡਾ. ਨਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਹਰਵਿੰਦਰ ਸਿੰਘ ਵੀ ਮੌਜੂਦ ਸਨ।
ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਸਫ਼ਾਈ ਦੇ ਪੁਖ਼ਤਾ ਪ੍ਰਬੰਧ : ਦੀਪਜੋਤ ਕੌਰ
