ਸ਼ਿਵਸੈਨਾ (ਸ਼ਿੰਦੇ) ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਵੱਲੋਂ 500 ਪਰਿਵਾਰਾਂ ਨੂੰ ਰਾਸ਼ਨ ਵੰਡਿਆ, PM ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ਸੇਵਾ ਹਫ਼ਤੇ ਦੀ ਸ਼ੁਰੂਆਤ


ਪਟਿਆਲਾ 7 ਅਕਤੂਬਰ , ਅਨੁਰਾਗ ਸ਼ਰਮਾ
ਸ਼ਿਵ ਸੇਨਾ ਮਹਾਰਾਸ਼ਟਰ ਦੇ ਉਪ ਮੁੱਖਮੰਤਰੀ ਸ਼੍ਰੀ ਏਕਨਾਥ ਸ਼ਿੰਦੇ ਜੀ ਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਸੇਵਾ ਹਫ਼ਤੇ ਦੀ ਸ਼ੁਰੂਆਤ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਅਤੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ ਉਨ੍ਹਾਂ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ਸ਼ਿਵਸੈਨਾ (ਸ਼ਿੰਦੇ) ਵੱਲੋਂ ਪੰਜਾਬ ਵਿੱਚ ਸੇਵਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼ਿਵਸੈਨਾ (ਸ਼ਿੰਦੇ) ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਦੀ ਅਗਵਾਈ ਹੇਠ ਪਟਿਆਲਾ ਵਿਖੇ ਰਾਸ਼ਨ ਵੰਡ ਸਮਾਗਮ ਸ੍ਰੀ ਖਾਟੂ ਸ਼ਿਆਮ ਮੰਦਿਰ ਰਾਜਪੁਰਾ ਰੋਡ ਵਿਖੇ ਕਰਵਾਇਆ ਗਿਆ, ਜਿਸ ਦੌਰਾਨ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। ਇਸ ਸੇਵਾ ਕਾਰਜ ਰਾਹੀਂ ਲਗਭਗ 500 ਪਰਿਵਾਰਾਂ ਤੱਕ ਰਾਸ਼ਨ ਪਹੁੰਚਾਇਆ ਗਿਆ।
ਇਸ ਮੌਕੇ ਹਰੀਸ਼ ਸਿੰਗਲਾ ਨੇ ਕਿਹਾ ਕਿ ਸ਼ਿਵਸੈਨਾ (ਸ਼ਿੰਦੇ) ਦਾ ਮੁੱਖ ਉਦੇਸ਼ ਲੋਕਾਂ ਦੀ ਸੇਵਾ ਕਰਨਾ ਅਤੇ ਸਮਾਜ ਦੇ ਲੋੜਵੰਦ ਵਰਗਾਂ ਦੀ ਹਰ ਸੰਭਵ ਮਦਦ ਕਰਨਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮਦਿਨ ਨੂੰ ਸਿਰਫ਼ ਜਸ਼ਨ ਵਜੋਂ ਮਨਾਉਣ ਦੀ ਬਜਾਏ ਸੇਵਾ ਕਾਰਜਾਂ ਨਾਲ ਜੋੜ ਕੇ ਮਨਾਉਣ ਦਾ ਉਦੇਸ਼ ਸਮਾਜ ਵਿੱਚ ਸੇਵਾ ਅਤੇ ਜ਼ਿੰਮੇਵਾਰੀ ਦੀ ਭਾਵਨਾ ਨੂੰ ਮਜ਼ਬੂਤ ਕਰਨਾ ਹੈ।
ਹਰੀਸ਼ ਸਿੰਗਲਾ ਨੇ ਕਿਹਾ ਕਿ ਏਕਨਾਥ ਸ਼ਿੰਦੇ ਜੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੇਵਾ ਹਫ਼ਤੇ ਦੀ ਸ਼ੁਰੂਆਤ ਕੀਤੀ ਗਈ ਹੈ ਅਤੇ ਇਸ ਹਫ਼ਤੇ ਦੌਰਾਨ ਵੱਖ-ਵੱਖ ਲੋਕ ਭਲਾਈ ਦੇ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸ਼ਿਵਸੈਨਾ (ਸ਼ਿੰਦੇ) ਦੇ ਵਰਕਰਾਂ ਵੱਲੋਂ ਲੋਕਾਂ ਦੇ ਵਿਚਕਾਰ ਰਹਿ ਕੇ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝਣ ਅਤੇ ਉਨ੍ਹਾਂ ਦੀ ਮਦਦ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਤੱਕ 25 ਸਾਲਾਂ ਦੇ ਜਨਤਕ ਜੀਵਨ ਵਿੱਚ ਦੇਸ਼ ਦੀ ਸੇਵਾ ਨੂੰ ਆਪਣੀ ਪਹਿਲ ਬਣਾਇਆ ਹੈ। ਇਸੇ ਨੂੰ ਸਮਰਪਿਤ ਸੇਵਾ ਹਫ਼ਤੇ ਤਹਿਤ ਪੰਜਾਬ ਵਿੱਚ ਵੀ ਸਮਾਜ ਸੇਵਾ ਦੇ ਵੱਖ-ਵੱਖ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡ ਸਮਾਗਮ ਦਾ ਮਕਸਦ ਉਨ੍ਹਾਂ ਪਰਿਵਾਰਾਂ ਤੱਕ ਸਹਾਇਤਾ ਪਹੁੰਚਾਉਣਾ ਹੈ ਜਿਨ੍ਹਾਂ ਨੂੰ ਇਸ ਦੀ ਲੋੜ ਹੈ।
ਹਰੀਸ਼ ਸਿੰਗਲਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਸ਼ਿਵਸੈਨਾ (ਸ਼ਿੰਦੇ) ਪੰਜਾਬ ਵੱਲੋਂ ਲੋਕ ਭਲਾਈ ਨਾਲ ਸਬੰਧਤ ਕਈ ਸੇਵਾ ਕਾਰਜ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਰਾਸ਼ਨ ਵੰਡ, ਸਿਹਤ ਸਹੂਲਤਾਂ, ਸਮਾਜਿਕ ਸਹਾਇਤਾ ਅਤੇ ਹੋਰ ਲੋਕ ਸੇਵਾ ਦੇ ਉਪਰਾਲਿਆਂ ਰਾਹੀਂ ਸਮਾਜ ਦੇ ਵੱਖ-ਵੱਖ ਵਰਗਾਂ ਤੱਕ ਪਹੁੰਚ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੰਗਠਨ ਰਾਜਨੀਤਿਕ ਗਤੀਵਿਧੀਆਂ ਦੇ ਨਾਲ-ਨਾਲ ਸਮਾਜ ਸੇਵਾ ਨੂੰ ਵੀ ਆਪਣੀ ਪ੍ਰਮੁੱਖ ਜ਼ਿੰਮੇਵਾਰੀ ਮੰਨਦਾ ਹੈ।
ਰਾਸ਼ਨ ਵੰਡ ਸਮਾਗਮ ਵਿੱਚ ਸ਼ਿਵਸੈਨਾ (ਸ਼ਿੰਦੇ) ਦੇ ਆਗੂਆਂ, ਅਹੁਦੇਦਾਰਾਂ ਅਤੇ ਵੱਡੀ ਗਿਣਤੀ ਵਿੱਚ ਵਰਕਰਾਂ ਨੇ ਹਿੱਸਾ ਲਿਆ। ਇਸ ਦੌਰਾਨ ਸੈਂਕੜੇ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਗਿਆ। ਸਮਾਗਮ ਵਿੱਚ ਪਹੁੰਚੇ ਲੋਕਾਂ ਨੇ ਸ਼ਿਵਸੈਨਾ (ਸ਼ਿੰਦੇ) ਵੱਲੋਂ ਕੀਤੇ ਇਸ ਸੇਵਾ ਕਾਰਜ ਦੀ ਸ਼ਲਾਘਾ ਕੀਤੀ। ਹਰੀਸ਼ ਸਿੰਗਲਾ ਨੇ ਕਿਹਾ ਕਿ ਲੋਕਾਂ ਦੀ ਸੇਵਾ ਕਰਨ ਦਾ ਇਹ ਸਿਲਸਿਲਾ ਅੱਗੇ ਵੀ ਜਾਰੀ ਰਹੇਗਾ ਅਤੇ ਸੇਵਾ ਹਫ਼ਤੇ ਦੌਰਾਨ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕ ਭਲਾਈ ਦੇ ਕਾਰਜ ਕੀਤੇ ਜਾਣਗੇ।
ਇਸ ਮੌਕੇ ਵਿਕਾਸ ਵਿੱਕੀ ਲੁਧਿਆਣਾ, ਅੰਕੁਸ਼ ਸਿੰਗਲਾ ਮਾਨਸਾ, ਸਵਰਾਜ ਘੁੰਮਣ, ਕੋਹਲੀ ਨਾਭਾ, ਰਜਿੰਦਰ ਪਵਾਰ ਰਾਜੂ, ਗੌਰਵ ਵਰਮਾ, ਰਮਨਦੀਪ ਹੈਪੀ, ਦੀਪਾਂਸ਼ੂ ਤੋਮਰ ਆਦਿ ਨੇਤਾ ਹਾਜ਼ਰ ਰਹੇ।
