ਅੰਮ੍ਰਿਤਸਰ: ਲੋਕ ਸਭਾ ਚੋਣਾ ਸਿਰ ਤੇ ਹਨ ‘ਤੇ ਹਰੇਕ ਸਿਆਸੀ ਪਾਰਟੀਆ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ। ਅੱਜ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਲੋਕ ਸਭਾ ਹਲਕਾ ਅੰਮ੍ਰਿਤਸਰ ਸਾਹਿਬ ਤੋਂ ਸਿਮਰਨਜੀਤ ਸਿੰਘ ਮਾਨ ਦੇ ਪੁੱਤਰ ਇਮਾਨ ਸਿੰਘ ਮਾਨ ਅਤੇ ਖਡੂਰ ਸਾਹਿਬ ਤੋਂ ਹਰਪਾਲ ਸਿੰਘ ਬਲੇਰ ਨੂੰ ਆਪਣਾ ਉਮੀਦਵਾਰ ਐਲਾਨੀਆ ਹੈ। ਜੇਕਰ ਗੱਲ ਕਰੀਏ ਫਿਰੋਜ਼ਪੁਰ ਸੀਟ ਤੋਂ ਤਾਂ ਗੈਂਗਸਟਰ ਜੈਪਾਲ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭੁੱਲਰ ਨੂੰ ਪਾਰਟੀ ਨੇ ਆਪਣੀ ਉਮੀਦਵਾਰ ਐਲਾਨੀਆ ਹੈ।