ਸਿੱਧੂ ਮੂਸੇ ਵਾਲਾ ਦੇ ਘਰ ਆਇਆ ਛੋਟਾ ਵੀਰ

ਚੰਡੀਗੜ੍ਹ, 17 ਮਾਰਚ: ਪੰਜਾਬੀ ਗਾਇਕੀ ਦੇ ਸਿਖਰ ਮਹਰੂਮ ਗਾਇਕ ਸਿੱਧੂ ਮੂਸੇ ਵਾਲਾ ਦੇ ਘਰ ਅੱਜ ਮੁੜ ਖੁਸ਼ੀਆਂ ਪਰਤ ਆਈਆਂ ਹਨ। ਉਨਾਂ ਦੀ ਮਾਤਾ ਚਰਨ ਕੌਰ ਵੱਲੋਂ ਅੱਜ ਸਵੇਰੇ ਇੱਕ ਲੜਕੇ ਨੂੰ ਜਨਮ ਦਿੱਤਾ ਗਿਆ ਹੈ। ਇਸ ਬੱਚੇ ਦੀਆਂ ਫੋਟੋਆਂ ਖੁਦ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸ਼ੇਅਰ ਕੀਤੀਆਂ ਹਨ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ‘ਤੇ ਕੁਝ ਵੀਡੀਓ ਵੀ ਵਾਇਰਲ ਹੋਈਆਂ ਹਨ। ਜਿਸਦੇ ਵਿੱਚ ਉਸਦੇ ਪਿਤਾ ਬੱਚੇ ਦੇ ਜਨਮ ਦਿਨ ਤੇ ਖੁਸ਼ੀ ਵਿੱਚ ਕੇਕ ਕੱਟਦੇ ਨਜ਼ਰ ਦਿਖਾਈ ਦੇ ਰਹੇ ਹਨ। ਇਸ ਮੌਕੇ ਹਸਪਤਾਲ ਦਾ ਸਟਾਫ ਵੀ ਨਜ਼ਰ ਆ ਰਿਹਾ ਹੈ। ਹਸਪਤਾਲ ਦੇ ਡਾਕਟਰਾਂ ਦਾ ਕਹਿਣਾ ਹੈ ਕਿ ਮਾਂ ਤੇ ਬੱਚਾ ਦੋਨੋਂ ਤੰਦਰੁਸਤ ਹਨ। ਬੱਚੇ ਦਾ ਜਨਮ ਬਠਿੰਡਾ ਦੇ ਜਿੰਦਲ ਹਸਪਤਾਲ ਵਿਚ ਹੋਇਆ ਹੈ। ਇਸ ਦੌਰਾਨ ਹਸਪਤਾਲ ਵੱਲੋਂ ਇਕ ਵੀਡੀਓ ਸਾਂਝੀ ਕੀਤੀ ਗਈ ਹੈ।

 

View this post on Instagram

 

A post shared by @jindal.heart.ivf

ਦੱਸਣਾ ਬਣਦਾ ਹੈ ਕਿ ਗਾਇਕ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਗੁਰਗਿਆਂ ਨੇ ਗੋਲੀਆਂ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਉਹ ਹਾਲੇ ਅਣਵਿਆਹੇ ਸਨ ਅਤੇ ਮਾਪਿਆਂ ਦੀ ਇਕਲੌਤੀ ਸੰਤਾਨ ਸਨ। ਸਿੱਧੂ ਮੂਸੇ ਵਾਲਾ ਦੇ ਕਤਲ ਤੋਂ ਬਾਅਦ ਉਹਨਾਂ ਦੇ ਸੁਨੇਹੀਆਂ ਵੱਲੋਂ ਪਰਿਵਾਰ ਵਿੱਚ ਵਾਧਾ ਕਰਨ ਦੇ ਲਈ ਕਿਹਾ ਜਾ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰ ਦੁਆਰਾ ਆਈਬੀਐਫ ਵਿਧੀ ਦੇ ਰਾਹੀਂ ਇਸ ਬੱਚੇ ਦਾ ਜਨਮ ਹੋਇਆ ਹੈ।

Related Post

Leave a Reply

Your email address will not be published. Required fields are marked *