ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਦੀ ਪਤਨੀ ਆਈ ਸਾਹਮਣੇ

ਚੰਡੀਗੜ੍ਹ: ਸੁਖਬੀਰ ਬਾਦਲ ‘ਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਦੀ ਪਤਨੀ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਦੱਸਿਆ ਕੀ ਨਰਾਇਣ ਸਿੰਘ… ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਬਰਸੀ ਦਾ ਪ੍ਰੋਗਰਾਮ ਹੋਣ ਦੀ ਗੱਲ ਕਹਿ ਕੇ ਘਰ ਤੋਂ ਚੱਲੇ ਸੀ। ਉਨ੍ਹਾਂ ਨੂੰ ਇਸ ਘਟਨਾ ਬਾਰੇ ਪਤਾ ਨਹੀਂ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਸ ਦਾ ਪਤੀ ਅੰਮ੍ਰਿਤਸਰ, ਗੁਰਦਾਸਪੁਰ, ਲੁਧਿਆਣਾ, ਚੰਡੀਗੜ੍ਹ ਦੀਆਂ ਜੇਲ੍ਹਾਂ ਵਿੱਚ ਸਜ਼ਾ ਕੱਟ ਚੁੱਕਾ ਹੈ। ਉਸ ਨੇ ਜੋ ਵੀ ਕੀਤਾ ਹੈ, ਉਹ ਬਿਲਕੁਲ ਗਲਤ ਹੈ।

ਸੁਖਬੀਰ ‘ਤੇ ਹੋਏ ਹਮਲੇ ‘ਤੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

ਅਜਿਹਾ ਕਦਮ ਕਿਨ੍ਹਾਂ ਹਾਲਾਤਾਂ ‘ਚ ਚੁੱਕਿਆ ਗਿਆ, ਇਸ ਬਾਰੇ ‘ਚ ਕੋਈ ਜਾਣਕਾਰੀ ਨਹੀਂ ਹੈ। ਦੱਸ ਦਈਏ ਕੀ ਨਰਾਇਣ ਸਿੰਘ ਚੰਡੀਗੜ੍ਹ ਦੇ ਬੁੜੈਲ ਜੇਲ੍ਹ ਬਰੇਕ ਕਾਂਡ ਦਾ ਵੀ ਮੁਲਜ਼ਮ ਸੀ। ਸਾਲ 2004 ਵਿੱਚ ਚਾਰ ਖਾਲਿਸਤਾਨੀ ਅੱਤਵਾਦੀ ਜੇਲ੍ਹ ਤੋੜ ਕੇ ਫਰਾਰ ਹੋ ਗਏ ਸਨ। ਇਲਜ਼ਾਮ ਹੈ ਕਿ ਉਸਨੇ ਇਸ ਘਟਨਾ ਵਿੱਚ ਅੱਤਵਾਦੀਆਂ ਦੀ ਮਦਦ ਕੀਤੀ ਸੀ। ਚਾਰੇ ਕੈਦੀ 94 ਫੁੱਟ ਲੰਬੀ ਸੁਰੰਗ ਪੁੱਟ ਕੇ ਜੇਲ੍ਹ ਤੋਂ ਫਰਾਰ ਹੋ ਗਏ ਸਨ। ਹਾਲਾਂਕਿ ਅਦਾਲਤ ਨੇ ਇਸ ਮਾਮਲੇ ਵਿੱਚ ਮੁਲਜ਼ਮਾਂ ਨੂੰ ਬਰੀ ਕਰ ਦਿੱਤਾ ਸੀ।

Related Post