ਸੁਖਬੀਰ ਬਾਦਲ ਨੇ CM ਭਗਵੰਤ ਮਾਨ ਨੂੰ ਭੇਜਿਆ ਕਾਨੂੰਨੀ ਨੋਟਿਸ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਉਨ੍ਹਾਂ ਦੇ ਨਿੱਜੀ ਕਾਰੋਬਾਰ ਬਾਰੇ ਲਗਾਏ ਦੋਸ਼ਾਂ ਲਈ ਸੱਤ ਦਿਨਾਂ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ । ਅਜਿਹਾ ਨਾ ਕਰਨ ‘ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸਦੀ ਜਾਣਕਾਰੀ ਉਨ੍ਹਾਂ ਨੇ ਆਪਣੇ ਸ਼ੋਸ਼ਲ ਮੀਡੀਆ ਹੈਂਡਲ ਟਵੀਟਰ ‘ਤੇ ਸਾਂਝੀ ਕੀਤੀ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ,‘ਮੈਂ ਭਗਵੰਤ ਮਾਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ, ਜਿਸ ਵਿੱਚ ਉਨ੍ਹਾਂ ਨੂੰ ਮੇਰੇ ਨਿੱਜੀ ਕਾਰੋਬਾਰ ਵਿਰੁੱਧ ਦੋਸ਼ ਲਗਾਉਣ ਲਈ 7 ਦਿਨ ਵਿੱਚ ਲਿਖਤੀ ਮੁਆਫੀ ਮੰਗਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ ’ਤੇ ਉਨ੍ਹਾਂ ਨੂੰ ਅਪਰਾਧਿਕ ਮਾਣਹਾਨੀ ਦੇ ਕੇਸ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।”

Related Post