ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 ‘ਤੇ ਪੁੱਜੀ — ਸਿਹਤ ਮੰਤਰੀ

ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 ‘ਤੇ ਪੁੱਜੀ — ਸਿਹਤ ਮੰਤਰੀ*
 *ਲੋਕਾਂ ਨੂੰ ਘਰ ਦੇ ਨੇੜੇ ਮਿਆਰੀ ਇਲਾਜ ਮੁਹੱਈਆ ਕਰਵਾਉਣ ਲਈ ਸਰਕਾਰ ਵਚਨਬੱਧ: ਡਾ. ਬਲਬੀਰ ਸਿੰਘ*
 *ਗਰਭਵਤੀ ਮਹਿਲਾਵਾਂ ਦੇ ਇਲਾਜ  ਲਈ ਵਰਦਾਨ ਬਣੇ ਆਮ ਆਦਮੀ ਕਲੀਨਿਕ: ਸਿਹਤ ਮੰਤਰੀ*
ਪਟਿਆਲਾ 25 ਜੁਲਾਈ:
ਪੱਤਰਕਾਰ :ਅਨੁਰਾਗ ਸ਼ਰਮਾ

ਗਰਭਵਤੀ ਮਹਿਲਾਵਾਂ ਦੇ ਇਲਾਜ  ਲਈ ਵਰਦਾਨ ਬਣੇ ਆਮ ਆਦਮੀ ਕਲੀਨਿਕ: ਸਿਹਤ ਮੰਤਰੀ
ਸੂਬੇ ਨੂੰ ਮਿਲੇ 100 ਹੋਰ ਆਮ ਆਦਮੀ ਕਲੀਨਿਕ, ਕੁੱਲ ਗਿਣਤੀ 1,090 ‘ਤੇ ਪੁੱਜੀ — ਸਿਹਤ ਮੰਤਰੀ

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ  ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਵਿਕਾਸ ਨਗਰ (ਨੇੜੇ ਸਿਉਣਾ ਚੌਂਕ) ਵਿਖੇ ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਦਿਆਂ ਕਿਹਾ ਕਿ ਸੂਬੇ ਭਰ ਵਿਚ 100 ਨਵੇਂ ਆਮ ਆਦਮੀ ਕਲਿਨਿਕਾਂ  ਦੀ ਸ਼ੁਰੂਆਤ ਨਾਲ ਹੁਣ ਪੰਜਾਬ ਵਿੱਚ ਇਨ੍ਹਾਂ ਕਲੀਨਿਕਾਂ ਦੀ ਗਿਣਤੀ 1,090  ਹੋ ਗਈ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਹਰ ਨਾਗਰਿਕ ਨੂੰ ਆਪਣੇ ਘਰ ਦੇ ਨੇੜੇ ਹੀ ਮਿਆਰੀ ਅਤੇ ਮੁਫ਼ਤ ਸਿਹਤ ਸੇਵਾਵਾਂ ਉਪਲਬਧ ਹੋਣ। ਇਸੇ ਮੰਤਵ ਤਹਿਤ ਇਹ ਆਮ ਆਦਮੀ ਕਲੀਨਿਕ ਸਥਾਪਤ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਇਲਾਜ ਲਈ ਲੰਬੀਆਂ ਦੂਰੀਆਂ ਤੈਅ ਨਾ ਕਰਨੀਆਂ ਪੈਣ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਹਰ ਆਮ ਆਦਮੀ ਕਲੀਨਿਕ ਵਿੱਚ ਯੋਗ ਐਮ.ਬੀ.ਬੀ.ਐਸ. ਡਾਕਟਰ ,
ਸਿਖਲਾਈ ਪ੍ਰਾਪਤ  ਨਰਸਿੰਗ ਸਟਾਫ ਅਤੇ ਹੋਰ ਲੋੜੀਂਦਾ ਸਟਾਫ ਤਾਇਨਾਤ ਕੀਤਾ ਗਿਆ ਹੈ। ਇਨ੍ਹਾਂ ਕਲੀਨਿਕਾਂ ਵਿੱਚ ਆਉਣ ਵਾਲੇ ਮਰੀਜ਼ਾਂ ਨੂੰ ਡਾਕਟਰੀ ਸਲਾਹ, ਜਾਂਚ, ਲੋੜੀਂਦੀਆਂ ਦਵਾਈਆਂ ਅਤੇ ਵੱਖ-ਵੱਖ ਡਾਇਗਨੋਸਟਿਕ ਟੈਸਟਾਂ ਸਮੇਤ ਸਾਰੀਆਂ ਪ੍ਰਾਇਮਰੀ ਸਿਹਤ ਸੇਵਾਵਾਂ 100 ਫੀਸਦੀ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਪ੍ਰਾਇਮਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਨ੍ਹਾਂ ਰਾਹੀਂ ਹਰ ਮਹੀਨੇ 42 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਨੂੰ ਗਰਭ ਅਵਸਥਾ ਦੌਰਾਨ ਲੋੜੀਂਦੀਆਂ ਸਿਹਤ ਜਾਂਚਾਂ, ਸਲਾਹ ਅਤੇ ਦੇਖਭਾਲ ਮੁਹੱਈਆ ਕਰਵਾਈ ਜਾਂਦੀ ਹੈ। ਇਸ ਤੋਂ ਇਲਾਵਾ ਸ਼ੂਗਰ ਅਤੇ ਹਾਈ ਬਲੱਡ ਪ੍ਰੈਸ਼ਰ ਵਰਗੀਆਂ ਗੈਰ-ਸੰਚਾਰੀ ਬਿਮਾਰੀਆਂ ਨਾਲ ਪੀੜਤ 1.25 ਲੱਖ ਤੋਂ ਵੱਧ ਮਰੀਜ਼ਾਂ ਨੂੰ ਨਿਯਮਤ ਇਲਾਜ, ਦਵਾਈਆਂ ਅਤੇ ਫਾਲੋ-ਅਪ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਉਨ੍ਹਾਂ ਦੀ ਸਿਹਤ ਦੀ ਲਗਾਤਾਰ ਨਿਗਰਾਨੀ ਸੰਭਵ ਹੋ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਤੱਕ ਗੁਣਵੱਤਾ ਭਰੀਆਂ ਅਤੇ ਆਧੁਨਿਕ ਸਿਹਤ ਸੇਵਾਵਾਂ ਪਹੁੰਚਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਦਾ ਸਮਾਂ ਅਤੇ ਪੈਸਾ ਦੋਵੇਂ ਬਚ ਰਹੇ ਹਨ, ਜਦਕਿ ਸਰਕਾਰੀ ਸਿਹਤ ਪ੍ਰਣਾਲੀ ‘ਤੇ ਲੋਕਾਂ ਦਾ ਭਰੋਸਾ ਵੀ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਵੀ ਲੋੜ ਅਨੁਸਾਰ ਹੋਰ ਸਿਹਤ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ ਤਾਂ ਜੋ ਹਰ ਨਾਗਰਿਕ ਨੂੰ ਸਮੇਂ ਸਿਰ ਅਤੇ ਬਿਹਤਰ ਇਲਾਜ ਮਿਲ ਸਕੇ।
ਇਸ ਮੌਕੇ ਮੌਜੂਦ ਅਧਿਕਾਰੀਆਂ ਅਤੇ ਸਥਾਨਕ ਲੋਕਾਂ ਨੇ ਪੰਜਾਬ ਸਰਕਾਰ ਦੀ ਇਸ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ ਅਤੇ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਨਵੀਂ ਦਿਸ਼ਾ ਮਿਲੀ ਹੈ।
ਇਸ ਮੌਕੇ ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਨੁਪ੍ਰਿਤਾ ਜੌਹਲ ,
ਐਮ ਸੀ ਜਸਬੀਰ ਗਾਂਧੀ, ਦੇਵਿੰਦਰ ਕੌਰ, ਸਿਵਿਲ ਸਰਜਨ ਡਾ.   ਸ਼ੈਲੀ ਜੇਟਲੀ, ਐਸ ਐਮ ਓ ਤ੍ਰਿਪੜੀ ਡਾ. ਪਰਨੀਤ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਮੋਜੂਦ ਸਨ।

Related Post

More News

ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਵਿਸ਼ੇਸ਼ ਮੁਹਿੰਮ; ਸ਼ੱਕ ਦੇ ਆਧਾਰ ‘ਤੇ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਪਟਿਆਲਾ, 24 ਅਕਤੂਬਰ: ਖਪਤਕਾਰਾਂ ਨੂੰ ਸੁਰੱਖਿਅਤ, ਪੌਸ਼ਟਿਕ ਅਤੇ ਮਿਆਰੀ ਖੁਰਾਕੀ ਪਦਾਰਥਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ, ਫੂਡ ਸੇਫਟੀ ਟੀਮ, ਪਟਿਆਲਾ ਦੀ ਜਾਂਚ, ਨਮੂਨੇ ਲੈਣ ਅਤੇ ਕਾਨੂੰਨੀ ਕਾਰਵਾਈ ਦੀ ਮੁਹਿੰਮ ਜੋਰਾਂ ‘ਤੇ ਹੈ। ਇਸ ਚੱਲ ਰਹੀ ਮੁਹਿੰਮ ਦੇ ਹਿੱਸੇ ਵਜੋਂ, ਫੂਡ ਸੇਫਟੀ ਟੀਮ ਨੇ ਪਟਿਆਲਾ ਵਿੱਚ ਵੱਖ-ਵੱਖ ਖੁਰਾਕੀ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ, ਜਿਸ ਵਿੱਚ ਗੁੜ ਮੰਡੀ ਅਤੇ ਜੇਲ੍ਹ ਰੋਡ ‘ਤੇ ਸਥਿਤ ਅਦਾਰੇ ਵੀ ਸ਼ਾਮਲ ਸਨ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ, ਟੀਮ ਨੇ ਕੁੱਲ 10 ਖੁਰਾਕੀ ਨਮੂਨੇ ਇਕੱਠੇ ਕੀਤੇ, ਜਿਨ੍ਹਾਂ ਵਿੱਚ ਘਿਓ ਦੇ ਚਾਰ ਨਮੂਨੇ ਅਤੇ ਬਦਾਮ ਗਿਰੀ ਦਾ ਇੱਕ ਨਮੂਨਾ ਸ਼ਾਮਲ ਹੈ। ਇਨ੍ਹਾਂ ਨਮੂਨਿਆਂ ਨੂੰ ਲੈਬ ਵਿੱਚ ਜਾਂਚ ਲਈ ਭੇਜਿਆ ਗਿਆ ਹੈ ਤਾਂ ਜੋ ਇਨ੍ਹਾਂ ਦੀ ਗੁਣਵੱਤਾ, ਸ਼ੁੱਧਤਾ ਅਤੇ ਨਿਰਧਾਰਤ ਖੁਰਾਕ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਦੀ ਪੁਸ਼ਟੀ ਕੀਤੀ ਜਾ ਸਕੇ। ਮੁਹਿੰਮ ਦੌਰਾਨ, ਫੂਡ ਸੇਫਟੀ ਟੀਮ ਨੇ ‘ਰਾਜੇਸ਼ ਟਰੇਡਰਜ਼’ ਤੋਂ ਪੰਜ ਕੁਇੰਟਲ ਤੋਂ ਵੱਧ ਘਿਓ ਜ਼ਬਤ ਕੀਤਾ। ਇਹ ਕਾਰਵਾਈ ਘਿਓ ਦੀ ਗੁਣਵੱਤਾ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਬਾਰੇ ਸ਼ੱਕ ਪੈਦਾ ਹੋਣ ‘ਤੇ ਕੀਤੀ ਗਈ। ਜ਼ਬਤ ਕੀਤੇ ਗਏ ਸਟਾਕ ਨੂੰ ਲਾਗੂ ਕਾਨੂੰਨੀ ਪ੍ਰਕਿਰਿਆ ਅਨੁਸਾਰ ਹਿਰਾਸਤ ਵਿੱਚ ਲੈ ਲਿਆ ਗਿਆ ਹੈ, ਅਤੇ ਜਾਂਚ ਦੇ ਨਤੀਜਿਆਂ ਅਤੇ ਪ੍ਰਯੋਗਸ਼ਾਲਾ ਵਿਸ਼ਲੇਸ਼ਣ ਦੇ ਆਧਾਰ ‘ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਨਿਰੀਖਣਾਂ ਦੌਰਾਨ ਇਕੱਠੇ ਕੀਤੇ ਗਏ ਨਮੂਨਿਆਂ ਨੂੰ ਇਹ ਪਤਾ ਲਗਾਉਣ ਲਈ ਜਾਂਚ ਵਾਸਤੇ ਭੇਜਿਆ ਗਿਆ ਹੈ ਕਿ ਕੀ ਇਹ ਉਤਪਾਦ ‘ਫੂਡ ਸੇਫਟੀ ਐਂਡ ਸਟੈਂਡਰਡਜ਼ ਐਕਟ, 2006’ ਅਤੇ ਇਸ ਦੇ ਅਧੀਨ ਬਣਾਏ ਗਏ ਨਿਯਮਾਂ ਦੀਆਂ ਲੋੜਾਂ ਨੂੰ ਪੂਰਾ ਕਰਦੇ ਹਨ ਜਾਂ ਨਹੀਂ। ਪ੍ਰਯੋਗਸ਼ਾਲਾ ਦੀਆਂ ਰਿਪੋਰਟਾਂ ਅਤੇ ਹੋਰ ਸਬੰਧਤ ਤੱਥਾਂ ਦੇ ਆਧਾਰ ‘ਤੇ, ਲੋੜ ਅਨੁਸਾਰ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਨਿਰੀਖਣ ਮੁਹਿੰਮ ਵਿਭਾਗ ਦੇ ਲਗਾਤਾਰ ਯਤਨਾਂ ਦਾ ਹਿੱਸਾ ਹੈ ਜਿਸ ਦਾ ਉਦੇਸ਼ ਘਟੀਆ ਜਾਂ ਅਸੁਰੱਖਿਅਤ ਖੁਰਾਕੀ ਪਦਾਰਥਾਂ ਦੀ ਵਿਕਰੀ ਨੂੰ ਰੋਕਣਾ ਅਤੇ ਜਨਤਕ ਸਿਹਤ ਦੀ ਰੱਖਿਆ ਕਰਨਾ ਹੈ। ਇਹ ਖਾਸ ਤੌਰ ‘ਤੇ ਤਿਉਹਾਰਾਂ ਦੇ ਸੀਜ਼ਨ ਦੌਰਾਨ ਮਹੱਤਵਪੂਰਨ ਹੋ ਜਾਂਦਾ ਹੈ, ਜਦੋਂ ਘਿਓ ਅਤੇ ਹੋਰ ਖੁਰਾਕੀ ਵਸਤਾਂ ਦੀ ਮੰਗ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਫੂਡ ਸੇਫਟੀ ਵਿਭਾਗ, ਪਟਿਆਲਾ ਨੇ ਨਿਯਮਤ ਨਿਰੀਖਣਾਂ, ਯੋਜਨਾਬੱਧ ਢੰਗ ਨਾਲ ਨਮੂਨੇ ਲੈਣ ਅਤੇ ਢੁਕਵੀਂ ਕਾਨੂੰਨੀ ਕਾਰਵਾਈ ਰਾਹੀਂ ਖੁਰਾਕੀ ਕਾਰੋਬਾਰੀ ਅਦਾਰਿਆਂ ‘ਤੇ ਸਖ਼ਤ ਸਾਰੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਸਹੀ ਸਫਾਈ ਅਤੇ ਸੈਨੇਟਰੀ ਸਥਿਤੀਆਂ ਬਣਾਈ ਰੱਖਣ, ਅਧਿਕਾਰਤ ਅਤੇ ਟਰੇਸੇਬਲ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਲੋੜੀਂਦੇ ਖਰੀਦ ਅਤੇ ਸਪਲਾਈ ਰਿਕਾਰਡ ਰੱਖਣ, ਅਤੇ ਇਹ ਯਕੀਨੀ ਬਣਾਉਣ ਕਿ ਉਨ੍ਹਾਂ ਦੇ ਅਹਾਤੇ ਵਿੱਚ ਵੇਚੇ ਜਾਂ ਸਟੋਰ ਕੀਤੇ ਗਏ ਸਾਰੇ ਭੋਜਨ ਪਦਾਰਥ ਨਿਰਧਾਰਤ ਗੁਣਵੱਤਾ ਅਤੇ ਸੁਰੱਖਿਆ ਮਾਪਦੰਡਾਂ ਦੀ ਪਾਲਣਾ ਕਰਦੇ ਹਨ। ਵਿਭਾਗ ਵੱਲੋਂ ਖਪਤਕਾਰਾਂ ਨੂੰ ਭਰੋਸੇਯੋਗ ਸਰੋਤਾਂ ਤੋਂ ਭੋਜਨ ਉਤਪਾਦ ਖਰੀਦਣ, ਜਿੱਥੇ ਵੀ ਲਾਗੂ ਹੋਵੇ ਉਤਪਾਦ ਲੇਬਲ ਅਤੇ ਪੈਕੇਜਿੰਗ ਦੀ ਜਾਂਚ ਕਰਨ, ਅਤੇ ਸ਼ੱਕੀ ਭੋਜਨ ਮਿਲਾਵਟ ਜਾਂ ਹੋਰ ਭੋਜਨ ਸੁਰੱਖਿਆ ਉਲੰਘਣਾਵਾਂ ਵਿਰੁੱਧ ਚੌਕਸ ਰਹਿਣ ਦੀ ਅਪੀਲ ਕਰਦਿਆਂ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਅਜਿਹੀਆਂ ਕਿਸੇ ਵੀ ਸੂਚਨਾਵਾਂ ਦੀ ਰਿਪੋਰਟ ਢੁਕਵੀਂ ਕਾਰਵਾਈ ਲਈ ਖੁਰਾਕ ਸੁਰੱਖਿਆ ਵਿਭਾਗ ਨੂੰ ਕੀਤੀ ਜਾ ਸਕਦੀ ਹੈ।