ਸ੍ਰੀ ਪ੍ਰੇਮ ਸਿੰਘ ਨੇ ਭਾਈ ਕਾਹਨ ਸਿੰਘ ਨਾਭਾ ਸਕੂਲ ਵਿਖੇ ਬਤੌਰ ਡੀ.ਪੀ.ਈ. ਅਹੁੱਦਾ ਸੰਭਾਲਿਆ

ਪਟਿਆਲਾ: 3 , ਅਕਤੂਬਰ, ਅਨੁਰਾਗ ਸ਼ਰਮਾ 

ਭਾਈ ਕਾਹਨ ਸਿੰਘ ਨਾਭਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਲੰਬੇ ਸਮੇਂ ਤੋਂ ਬਤੌਰ ਪੀ.ਟੀ.ਆਈ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸ੍ਰੀ ਪ੍ਰੇਮ ਸਿੰਘ ਨੂੰ ਸਿੱਖਿਆ ਵਿਭਾਗ ਵੱਲੋਂ ਤਰੱਕੀ ਦੇ ਕੇ ਡੀ.ਪੀ.ਈ. ਨਿਯੁਕਤ ਕੀਤਾ ਗਿਆ ਹੈ। ਤਰੱਕੀ ਮਿਲਣ ਉਪਰੰਤ ਉਨ੍ਹਾਂ ਨੇ ਇਸੇ ਸਕੂਲ ਵਿਖੇ ਹੀ ਆਪਣੇ ਨਵੇਂ ਅਹੁੱਦੇ ਦੀ ਜ਼ਿੰਮੇਵਾਰੀ ਰਸਮੀ ਤੌਰ ‘ਤੇ ਸੰਭਾਲ ਲਈ ਹੈ। ਸਕੂਲ ਇੰਚਾਰਜ ਸ੍ਰੀ ਗੁਰਦੀਪ ਸਿੰਘ ਸੇਖੋਂ ਨੇ ਉਨ੍ਹਾਂ ਨੂੰ ਮੁਬਾਰਕਬਾਦ ਦਿੰਦਿਆਂ ਆਪਣੀ ਦੇਖ-ਰੇਖ ਹੇਠ ਜੁਆਇਨ ਕਰਵਾਇਆ। ਇਸ ਮੌਕੇ ਸਕੂਲ ਇੰਚਾਰਜ ਸ੍ਰੀ ਗੁਰਦੀਪ ਸਿੰਘ ਸੇਖੋਂ ਨੇ ਕਿਹਾ ਕਿ ਸ੍ਰੀ ਪ੍ਰੇਮ ਸਿੰਘ ਇੱਕ ਮਿਹਨਤੀ, ਸਮਰਪਿਤ ਅਤੇ ਅਨੁਸ਼ਾਸਨ ਪਸੰਦ ਅਧਿਆਪਕ ਹਨ। ਉਨ੍ਹਾਂ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਜ਼ਿੰਮੇਵਾਰੀ ਮਿਲਣ ਨਾਲ ਸਕੂਲ ਵਿੱਚ ਖੇਡ ਗਤੀਵਿਧੀਆਂ ਹੋਰ ਵੀ ਪ੍ਰਫੁੱਲਿਤ ਹੋਣਗੀਆਂ ਅਤੇ ਵਿਦਿਆਰਥੀ ਸੂਬਾ ਅਤੇ ਰਾਸ਼ਟਰੀ ਪੱਧਰ ‘ਤੇ ਸਕੂਲ ਦਾ ਨਾਂ ਰੌਸ਼ਨ ਕਰਨਗੇ।  ਇਸ ਖ਼ੁਸ਼ੀ ਦੇ ਮੌਕੇ ‘ਤੇ ਸਮੂਹ ਸਟਾਫ਼ ਵੱਲੋਂ ਸ੍ਰੀ ਪ੍ਰੇਮ ਸਿੰਘ ਨੂੰ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ੍ਰੀ ਬਲਕਾਰ ਸਿੰਘ, ਸ੍ਰੀਮਤੀ ਮੰਜੂ ਵੱਧਵਾ, ਸ੍ਰੀਮਤੀ ਸ਼ਸ਼ੀ, ਸ੍ਰੀਮਤੀ ਚੰਦਰ ਕਲਾ, ਸ੍ਰੀ ਮਨਜਿੰਦਰ ਸਿੰਘ, ਸ੍ਰੀ ਸੁਰਜੀਤ ਸਿੰਘ, ਸ੍ਰੀ ਨਿਰਭੈ ਸਿੰਘ ਸਮੇਤ ਸਮੂਹ ਅਧਿਆਪਕ ਅਤੇ ਸਕੂਲ ਸਟਾਫ਼ ਵਿਸ਼ੇਸ਼ ਤੌਰ ‘ਤੇ ਹਾਜ਼ਰ ਰਹੇ। ਸ੍ਰੀ ਪ੍ਰੇਮ ਸਿੰਘ ਨੇ ਸਕੂਲ ਇੰਚਾਰਜ ਅਤੇ ਸਮੂਹ ਸਟਾਫ਼ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਲਗਨ ਅਤੇ ਤਨਦੇਹੀ ਨਾਲ ਨਿਭਾਉਂਦੇ ਰਹਿਣਗੇ।

Related Post