ਹਲਕਾ ਸਮਾਣਾ ’ਚ ‘ਆਪ’ ਦੀ ਜਥੇਬੰਦਕ ਸਰਗਰਮੀ ਤੇਜ਼, ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ‘ਆਪ’ ਇੰਚਾਰਜਾਂ ਦੀ ਅਹਿਮ ਮੀਟਿੰਗ

ਹਲਕਾ ਸਮਾਣਾ ’ਚ ‘ਆਪ’ ਨੇ ਵਿੱਢੀ ਡੋਰ-ਟੂ-ਡੋਰ ਮੁਹਿੰਮ ਦੀ ਤਿਆਰੀ, ਸੁਰਜੀਤ ਸਿੰਘ ਰੱਖੜਾ ਨੇ ‘ਆਪ’ ਇੰਚਾਰਜਾਂ ਨਾਲ ਕੀਤੀ ਅਹਿਮ ਬੈਠਕ
ਹਲਕਾ ਸਮਾਣਾ ’ਚ ‘ਆਪ’ ਦੀ ਜਥੇਬੰਦਕ ਸਰਗਰਮੀ ਤੇਜ਼, ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ‘ਆਪ’ ਇੰਚਾਰਜਾਂ ਦੀ ਅਹਿਮ ਮੀਟਿੰਗ

ਹਲਕਾ ਸਮਾਣਾ ’ਚ ‘ਆਪ’ ਦੀ ਜਥੇਬੰਦਕ ਸਰਗਰਮੀ ਤੇਜ਼, ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ 'ਆਪ' ਇੰਚਾਰਜਾਂ ਦੀ ਅਹਿਮ ਮੀਟਿੰਗ
ਹਲਕਾ ਸਮਾਣਾ ’ਚ ‘ਆਪ’ ਦੀ ਜਥੇਬੰਦਕ ਸਰਗਰਮੀ ਤੇਜ਼, ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ‘ਆਪ’ ਇੰਚਾਰਜਾਂ ਦੀ ਅਹਿਮ ਮੀਟਿੰਗ

ਸਮਾਣਾ, 22 ਸਤੰਬਰ 2026: ਅਨੁਰਾਗ ਸ਼ਰਮਾ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵੱਲੋਂ ਸ਼ੁਰੂ ਕੀਤੀ ਗਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਹਲਕਾ ਸਮਾਣਾ ਵਿੱਚ ਸੰਗਠਨਾਤਮਿਕ ਗਤੀਵਿਧੀਆਂ ਨੂੰ ਅੱਗੇ ਵਧਾਉਣ ਲਈ ਸਾਬਕਾ ਕੈਬਨਿਟ ਮੰਤਰੀ ਅਤੇ ‘ਆਪ’ ਦੇ ਹਲਕਾ ਇੰਚਾਰਜ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਵਿੱਚ ਸਮਾਣਾ ਵਿਖੇ ਹਲਕੇ ਦੇ ‘ਆਪ’ ਇੰਚਾਰਜਾਂ ਦੀ ਅਹਿਮ ਮੀਟਿੰਗ ਕੀਤੀ ਗਈ। ਇਸ ਮੌਕੇ ਹਲਕਾ ਸਮਾਣਾ ਦੇ ‘ਆਪ’ ਬਲਾਕ ਪ੍ਰਧਾਨ, ਵੱਖ-ਵੱਖ ਵਿੰਗਾਂ ਦੇ ਇੰਚਾਰਜ, ਸੰਗਠਨ ਇੰਚਾਰਜ ਅਤੇ ਮੋਹਤਬਰ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।
ਜ਼ਿਕਰਯੋਗ ਹੈ ਕਿ 20 ਸਤੰਬਰ ਤੋਂ ਸ਼ੁਰੂ ਹੋਈ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਆਮ ਆਦਮੀ ਪਾਰਟੀ ਦੇ 2.68 ਲੱਖ ਤੋਂ ਵੱਧ ਬੂਥ ਕਮੇਟੀ ਮੈਂਬਰ ਹਿੱਸਾ ਲੈਣਗੇ। ਇਸ ਮੁਹਿੰਮ ਦੌਰਾਨ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਵੱਲੋਂ ਮਾਨ ਸਰਕਾਰ ਵੱਲੋਂ ਬੀਤੇ 4.5 ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਲੋਕ ਭਲਾਈ ਯੋਜਨਾਵਾਂ ਅਤੇ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ।
ਇਸ ਮੌਕੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮਨ ਸਰਕਾਰ ਵੱਲੋਂ ਪਿਛਲੇ 4.5 ਸਾਲਾਂ ਦੌਰਾਨ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਚੱਲ ਰਹੇ ਅਤੇ ਮੁਕੰਮਲ ਹੋ ਚੁੱਕੇ ਵਿਕਾਸ ਕਾਰਜ ਇਨ੍ਹਾਂ ਉਪਰਾਲਿਆਂ ਦੀ ਗਵਾਹੀ ਆਪਣੇ ਆਪ ਭਰ ਰਹੇ ਹਨ।
ਉਨ੍ਹਾਂ ‘ਆਪ’ ਦੇ ਸਮੂਹ ਇੰਚਾਰਜ ਅਤੇ ਪਾਰਟੀ ਵਰਕਰਾਂ ਨੂੰ ਗਰਮਜੋਸ਼ੀ ਨਾਲ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਇੱਕਜੁੱਟ ਹੋ ਕੇ ਮਾਨ ਸਰਕਾਰ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ‘ਡੋਰ-ਟੂ-ਡੋਰ’ ਮੁਹਿੰਮ ਤਹਿਤ ਹਲਕਾ ਸਮਾਣਾ ਦੇ ਹਰ ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਲੋਕ ਭਲਾਈ ਯੋਜਨਾਵਾਂ ਅਤੇ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਬਾਰੇ ਜਾਣੂ ਕਰਵਾਉਣ ਦੇ ਨਾਲ-ਨਾਲ ਲੋਕਾਂ ਨਾਲ ਸਿੱਧਾ ਸੰਪਰਕ ਵੀ ਮਜ਼ਬੂਤ ਕਰਨਾ ਚਾਹੀਦਾ ਹੈ। ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਹੋਰ ਮਜ਼ਬੂਤੀ ਮਿਲੇਗੀ।
ਸ. ਰੱਖੜਾ ਨੇ ਕਿਹਾ ਕਿ ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਦੇ ਹਰ ਵਰਕਰ ਤੋਂ ਲੈ ਕੇ ਹਰ ਅਹੁਦੇਦਾਰ ਨੂੰ ਬਰਾਬਰ ਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਤਾਂ ਜੋ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ ’ਤੇ ਇੱਕਜੁੱਟ ਹੋ ਕੇ ਕੰਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜੋ ਆਉਣ ਵਾਲੇ ਸਮੇਂ ਵਿੱਚ ਵੀ ਲਗਾਤਾਰ ਜਾਰੀ ਰਹਿਣਗੇ।
ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਆਮ ਆਦਮੀ ਪਾਰਟੀ ਦੇ ਵੱਖ-ਵੱਖ ਵਿੰਗਾਂ ਦੇ ਇੰਚਾਰਜ, ਪਾਰਟੀ ਵਰਕਰਾਂ ਅਤੇ ਮੋਹਤਬਰ ਆਗੂਆਂ ਨੇ ਸ. ਰੱਖੜਾ ਦੀ ਅਗਵਾਈ ਪ੍ਰਤੀ ਸਮਰਥਨ ਪ੍ਰਗਟਾਇਆ। ਉਨ੍ਹਾਂ ਵੱਲੋਂ ਹਲਕਾ ਸਮਾਣਾ ਵਿੱਚ ਆਮ ਆਦਮੀ ਪਾਰਟੀ ਦੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ ਗਿਆ ਅਤੇ ਕਿਹਾ ਗਿਆ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਮਜ਼ਬੂਤ ਕਰਨ ਲਈ ਜ਼ਮੀਨੀ ਪੱਧਰ ’ਤੇ ਇਕਜੁੱਟ ਹੋ ਕੇ ਕੰਮ ਕੀਤਾ ਜਾਵੇਗਾ।
ਇਸ ਮੌਕੇ ਸਾਈਕਲਿੰਗ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਚਰਨਜੀਤ ਸਿੰਘ ਧਾਲੀਵਾਲ, ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਹਲਕਾ ਸੰਗਠਨ ਇੰਚਾਰਜ ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਸੀਨੀਅਰ ਵਾਈਸ ਪ੍ਰਧਾਨ ਪਾਰਸ ਸ਼ਰਮਾ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਸਾਬਕਾ ਚੇਅਰਮੈਨ ਹਰਿੰਦਰ ਸਿੰਘ ਕੁਲਬੁਰਛਾਂ, ਚੇਅਰਮੈਨ ਹਰਦੀਪ ਸਿੰਘ ਚੀਮਾ ਚੇਅਰਮੈਨ ਮਨਿੰਦਰ ਸਿੰਘ ਡਕਾਲਾ, ਯੂਥ ਵਿੰਗ ਇੰਚਾਰਜ ਸੰਦੀਪ ਸਿੰਘ ਝੰਡੀ, ਐੱਸਸੀ ਵਿੰਗ ਜ਼ਿਲ੍ਹਾ ਪ੍ਰਧਾਨ ਧਰਮਪਾਲ ਨਾਹਰ, ਐੱਸਸੀ ਵਿੰਗ ਇੰਚਾਰਜ ਜਸਪਾਲ ਸਿੰਘ, ਬੀਸੀ ਵਿੰਗ ਇੰਚਾਰਜ ਰਵਿੰਦਰ ਸੋਹਲ, ਸੋਸ਼ਲ ਮੀਡੀਆ ਵਿੰਗ ਇੰਚਾਰਜ, ਸੰਦੀਪ ਸਿੰਘ, ਟਰੇਡ ਵਿੰਗ ਇੰਚਾਰਜ ਰਾਜੇਸ਼ ਛਾਬੜਾ , ਸਿੱਖਿਆ ਵਿੰਗ ਇੰਚਾਰਜ ਰਮਨਦੀਪ ਸ਼ਰਮਾ, ਇਸਤਰੀ ਵਿੰਗ ਇੰਚਾਰਜ ਮਨਜੀਤ ਕੌਰ, ਜ਼ੋਨ ਇੰਚਾਰਜ ਵੀਰਪਾਲ ਕੌਰ, ਪ੍ਰਧਾਨ ਗੁਰਦੀਪ ਸਿੰਘ ਗਾਜੇਵਾਸ, ਗੁਰਦਿਆਲ ਸਿੰਘ ਰੰਧਾਵਾ, ਗੁਰਦੀਪ ਸ਼ਰਮਾ, ਕੌਂਸਲਰ ਕੋਮਲ ਮਹੰਤ, ਰਾਜ ਕੌਰ ਵਾਹਲਾ, ਕੌਂਸਲਰ ਬੇਅੰਤ ਸਿੰਘ ਬੱਗਾ, ਕੌਂਸਲਰ ਸੁਖਜੀਤ ਸਿੰਘ ਚੀਮਾ, ਬਲਾਕ ਇੰਚਾਰਜ ਜਤਿੰਦਰ ਝੰਡ, ਰਣਜੀਤ ਵਿਰਕ, ਲਖਵਿੰਦਰ ਸਿੰਘ ਰਵੀ, ਸੰਜੇ ਸਿੰਗਲਾ, ਗੁਰਨੈਬ ਸਿੰਘ, ਨਵਪ੍ਰੀਤ ਸਿੰਘ, ਬਲਜਿੰਦਰ ਸਿੰਘ, ਇੰਦਰਜੀਤ ਸਿੰਘ ਅਤੇ ਹੋਰ ਵੱਖ-ਵੱਖ ਵਿੰਗ ਦੇ ਇੰਚਾਰਜ, ‘ਆਪ’ ਆਗੂ ਤੇ ਵੱਡੀ ਗਿਣਤੀ ‘ਆਪ’ ਵਰਕਰ ਮੌਜੂਦ ਸਨ।

Related Post