2027 ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ: ਪ੍ਰਨੀਤ ਕੌਰ

2027 ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ: ਪ੍ਰਨੀਤ ਕੌਰ

2027 ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ: ਪ੍ਰਨੀਤ ਕੌਰ
2027 ਵਿੱਚ ਪੰਜਾਬ ਦੀ ਖੁਸ਼ਹਾਲੀ ਲਈ ਭਾਜਪਾ ਸਰਕਾਰ ਬਣਾਉਣਾ ਜ਼ਰੂਰੀ: ਪ੍ਰਨੀਤ ਕੌਰ

ਭਾਰਤ ਨਗਰ, ਪਟਿਆਲਾ ਵਿਖੇ ਭਾਜਪਾ ਦੀ ਅਹਿਮ ਮੀਟਿੰਗ ਆਯੋਜਿਤ
ਪੰਜਾਬ ਸਰਕਾਰ ਦੀ ਕਾਰਜਪ੍ਰਣਾਲੀ ਅਤੇ ਵਿਗੜਦੀ ਕਾਨੂੰਨ ਵਿਵਸਥਾ ’ਤੇ ਸਾਧਿਆ ਨਿਸ਼ਾਨਾ

ਹਰਿਆਣਾ ਦੀ ਤਰਜ਼ ‘ਤੇ ਪੰਜਾਬ ‘ਚ ਹੋਵੇਗਾ ਸਰਵਪੱਖੀ ਵਿਕਾਸ: ਜੈ ਇੰਦਰ ਕੌਰ

ਵਿਕਸਿਤ ਭਾਰਤ ਨਾਲ ਹੀ ਬਣੇਗਾ ਵਿਕਸਿਤ ਪੰਜਾਬ: ਜੈ ਇੰਦਰ ਕੌਰ

ਪਟਿਆਲਾ, 3 ਅਗਸਤ 2026

ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਵੱਲੋਂ ਆਪਣੀ ਚੋਣ ਮੁਹਿੰਮ ਅਤੇ ਜਨ ਸੰਪਰਕ ਅਭਿਆਸ ਨੂੰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਬੀਤੇ ਦਿਨ ਪਟਿਆਲਾ ਦੇ ਭਾਰਤ ਨਗਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਅਤੇ ਪੰਜਾਬ ਭਾਜਪਾ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਇਲਾਕਾ ਨਿਵਾਸੀਆਂ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਮੰਤਰੀ ਪ੍ਰਨੀਤ ਕੌਰ ਨੇ ਵਰਤਮਾਨ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਜਕਾਰੀ ਨੂੰ ਲੈ ਕੇ ਤਿੱਖੇ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਅੰਦਰ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ ਅਤੇ ਸੂਬੇ ਵਿੱਚ ਲਗਾਤਾਰ ਵੱਧ ਰਿਹਾ ਕਰਜ਼ਾ ਮੌਜੂਦਾ ਸਰਕਾਰ ਦੀ ਨਾਕਾਮੀ ਦਾ ਪ੍ਰਮਾਣ ਹੈ। ਉਨ੍ਹਾਂ ਪੰਜਾਬ ਦੇ ਸਰਵਪੱਖੀ ਵਿਕਾਸ ਅਤੇ ਉੱਜਵਲ ਭਵਿੱਖ ਲਈ ਜਨਤਾ ਨੂੰ 2027 ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਆਉਣ ਦੀ ਅਪੀਲ ਕੀਤੀ।

ਇਸ ਮੌਕੇ ਪੰਜਾਬ ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਨੇ ਗੁਆਂਢੀ ਸੂਬੇ ਹਰਿਆਣਾ ਵਿੱਚ ਭਾਜਪਾ ਸਰਕਾਰ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉੱਥੇ ਔਰਤਾਂ ਲਈ ਵਿਸ਼ੇਸ਼ ਸਹੂਲਤਾਂ, ਬੁਢਾਪਾ ਤੇ ਵਿਧਵਾ ਪੈਨਸ਼ਨਾਂ ਸਮੇਤ ਨੌਜਵਾਨਾਂ ਨੂੰ ਰੁਜ਼ਗਾਰ ਦੇ ਭਰਪੂਰ ਮੌਕੇ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ “ਵਿਕਸਿਤ ਭਾਰਤ” ਦੇ ਸੁਪਨੇ ਨੂੰ ਸਕਾਰ ਕਰਨ ਲਈ ਪੰਜਾਬ ਵਿੱਚ ਵੀ ਭਾਜਪਾ ਦੀ ਸਰਕਾਰ ਬਣਾਉਣੀ ਜ਼ਰੂਰੀ ਹੈ ਤਾਂ ਜੋ ਕੇਂਦਰ ਸਰਕਾਰ ਦੇ ਸਹਿਯੋਗ ਨਾਲ ਸੂਬੇ ਨੂੰ ਤਰੱਕੀ ਦੇ ਰਾਹ ਉੱਤੇ ਲਿਆਂਦਾ ਜਾ ਸਕੇ।

ਮੀਟਿੰਗ ਦੌਰਾਨ ਇਲਾਕਾ ਨਿਵਾਸੀਆਂ ਵੱਲੋਂ ਰਾਸ਼ਨ ਡੀਪੂਆਂ, ਸੀਵਰੇਜ ਅਤੇ ਗੰਦੇ ਨਾਲੇ ਦੀ ਸਮੱਸਿਆ ਨੂੰ ਪ੍ਰਮੁੱਖਤਾ ਨਾਲ ਰੱਖਿਆ ਗਿਆ। ਇਸ ’ਤੇ ਸਾਬਕਾ ਸੰਸਦ ਮੈਂਬਰ ਪ੍ਰਨੀਤ ਕੌਰ ਅਤੇ ਜੈ ਇੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਪਾਰਟੀ ਦੀ ਸਰਕਾਰ ਬਣਦਿਆਂ ਹੀ ਇਨ੍ਹਾਂ ਸਾਰੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਪਟਿਆਲਾ ਸ਼ਹਿਰੀ ਪ੍ਰਧਾਨ ਵਿਜੇ ਕੁਮਾਰ ਕੂਕਾ, ਜਨਰਲ ਸਕੱਤਰ ਮਨਜੀਤ ਅਰਨੋਂ, ਜਨਰਲ ਸਕੱਤਰ ਹੈਪੀ ਸ਼ਰਮਾ, ਤਰਲੋਚਨ ਸਿੰਘ, ਨਿਰੰਕਾਰ ਸਿੰਘ, ਮਨਪ੍ਰੀਤ ਸਿੰਘ ਅਰੋੜਾ, ਸੰਜੀਵ ਗਰਗ, ਦੀਪਕ ਜਿੰਦਲ, ਵਿਸ਼ੂ ਗੁਪਤਾ, ਡਾ. ਸੰਦੀਪ, ਪਵਨ ਕੰਬੋਜ, ਲਾਡੀ ਸਿੰਘ, ਬਲਵਿੰਦਰ ਸਿੰਘ, ਮਾਸਟਰ ਬਲਵੀਰ ਸਿੰਘ, ਸੰਤੋਸ਼ ਕੁਮਾਰ, ਸੁਰਜੀਤ ਸਿੰਘ, ਡਾ. ਮੇਘਵਾਲ, ਰਾਧੇ ਸ਼ਿਆਮ, ਕੇਵਲਵਤੀ, ਮੈਡਮ ਪੂਜਾ, ਸੇਵਾ ਲਾਲ, ਅਜੈ ਕੁਮਾਰ, ਮਲਕਾਣ ਸਿੰਘ, ਅਸ਼ਵਨੀ, ਵਿਸ਼ਾਲ ਕੁਮਾਰ, ਕਿਰਨ ਰਾਣੀ ਅਤੇ ਨਵਦੀਪ ਕੁਮਾਰ ਸੋਹਣ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਆਗੂ ਹਾਜ਼ਰ ਸਨ।

Related Post