ਬੋਰਵੈੱਲ ‘ਚ ਡਿੱਗਿਆ 3 ਸਾਲਾ ਮਾਸੂਮ, ਬੱਚੇ ਦਾ ਹਾਲ ਜਾਨਣ ਹਸਪਤਾਲ ਪੁੱਜੇ ਮੰਤਰੀ ਡਾ. ਰਵਜੋਤ ਸਿੰਘ

Hoshiarpur News : ਅੱਜ ਦੀ ਇਸ ਵੱਡੀ ਖ਼ਬਰ ਵਿੱਚ ਗੱਲ ਕਰਦੇ ਹਾਂ ਹੁਸ਼ਿਆਰਪੁਰ ਦੇ ਪਿੰਡ ਚੱਕ ਸਮਾਣਾ ਕੁੱਲੀਆ ਦੀ, ਜਿੱਥੇ ਇੱਕ 3 ਸਾਲਾ ਮਾਸੂਮ ਬੱਚਾ ਬੋਰਵੈੱਲ ਵਿੱਚ ਡਿੱਗ ਜਾਣ ਕਾਰਨ ਇਲਾਕੇ ਵਿੱਚ ਹੜਕੰਪ ਮਚ ਗਿਆ। ਬੱਚੇ ਦੀ ਪਛਾਣ ਵੰਸ਼ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਅਤੇ ਰੈਸਕਿਊ ਟੀਮਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ ਗਿਆ। ਕਈ ਘੰਟਿਆਂ ਦੀ ਮੁਸ਼ਕਿਲ ਮਿਹਨਤ ਤੋਂ ਬਾਅਦ ਟੀਮਾਂ ਨੇ ਬੱਚੇ ਨੂੰ ਸਹੀ-ਸਲਾਮਤ ਬੋਰਵੈੱਲ ਵਿਚੋਂ ਬਾਹਰ ਕੱਢ ਲਿਆ। ਇਸ ਮੌਕੇ ਕੈਬਨਿਟ ਮੰਤਰੀ Dr. Ravjot Singh ਵੀ ਹਸਪਤਾਲ ਪਹੁੰਚੇ ਅਤੇ ਬੱਚੇ ਦੀ ਸਿਹਤ ਬਾਰੇ ਜਾਣਕਾਰੀ ਲਈ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਦੀ ਮੇਹਰ ਅਤੇ ਪ੍ਰਸ਼ਾਸਨ ਦੀ ਮੁਸਤੈਦੀ ਨਾਲ ਇੱਕ ਵੱਡਾ ਹਾਦਸਾ ਟਲ ਗਿਆ ਹੈ। ਬੱਚੇ ਨੂੰ ਤੁਰੰਤ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਦੀ ਟੀਮ ਉਸਦੀ ਨਿਗਰਾਨੀ ਕਰ ਰਹੀ ਹੈ। ਡਾ. ਰਵਜੋਤ ਸਿੰਘ ਨੇ ਡਾਕਟਰਾਂ ਅਤੇ ਸਬੰਧਤ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਬੱਚੇ ਦੇ ਇਲਾਜ ਵਿੱਚ ਕੋਈ ਵੀ ਕਮੀ ਨਾ ਰਹੇ ਅਤੇ ਉਸ ਨੂੰ ਹਰ ਸੰਭਵ ਸਿਹਤ ਸਹੂਲਤ ਮੁਹੱਈਆ ਕਰਵਾਈ ਜਾਵੇ। ਉਨ੍ਹਾਂ ਇਸ ਮੁਸ਼ਕਿਲ ਵੇਲੇ ਦੌਰਾਨ ਸਹਿਯੋਗ ਦੇਣ ਵਾਲੀਆਂ ਰੈਸਕਿਊ ਟੀਮਾਂ ਅਤੇ ਲੋਕਾਂ ਦਾ ਧੰਨਵਾਦ ਵੀ ਕੀਤਾ। ਫਿਲਹਾਲ ਪੂਰਾ ਇਲਾਕਾ ਬੱਚੇ ਦੀ ਜਲਦ ਸਿਹਤਯਾਬੀ ਲਈ ਅਰਦਾਸ ਕਰ ਰਿਹਾ ਹੈ।

Related Post