ਡੀਆਈਜੀ ਪਟਿਆਲਾ ਰੇਂਜ ਦੇ ਦਫ਼ਤਰ ਤੇ ਰਿਹਾਇਸ਼ ਦੇ ਬਾਹਰ ਮਿਲਿਆ ਲਾਵਾਰਿਸ ਬੈਗ, ਬੰਬ ਸਕੁਐਡ ਨੇ ਕੀਤੀ ਜਾਂਚ

ਪਟਿਆਲਾ: 29 ਅਗਸਤ, ਅਨੁਰਾਗ ਸ਼ਰਮਾ,

ਪਟਿਆਲਾ ਦੇ ਡੀਆਈਜੀ ਰੇਂਜ ਦਫ਼ਤਰ ਅਤੇ ਡੀਆਈਜੀ ਪਟਿਆਲਾ ਰੇਂਜ ਦੀ ਰਿਹਾਇਸ਼ ਦੇ ਬਾਹਰ ਲਾਵਾਰਿਸ ਬੈਗ ਮਿਲਣ ਕਾਰਨ ਕੁਝ ਸਮੇਂ ਲਈ ਪੁਲਿਸ ਪ੍ਰਸ਼ਾਸਨ ਵਿੱਚ ਹਲਚਲ ਮਚ ਗਈ। ਬੈਗ ਮਿਲਣ ਦੀ ਸੂਚਨਾ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚੀਆਂ ਅਤੇ ਸੁਰੱਖਿਆ ਦੇ ਮੱਦੇਨਜ਼ਰ ਬੰਬ ਸਕੁਐਡ ਟੀਮ ਨੂੰ ਵੀ ਬੁਲਾਇਆ ਗਿਆ।

ਮਿਲੀ ਜਾਣਕਾਰੀ ਮੁਤਾਬਕ ਜਿਸ ਸਥਾਨ ’ਤੇ ਲਾਵਾਰਿਸ ਬੈਗ ਮਿਲਿਆ, ਉਸ ਦੇ ਨੇੜੇ ਹੀ ਸਰਕਾਰੀ ਸਰਕਟ ਹਾਊਸ ਅਤੇ ਕੁਝ ਹੀ ਦੂਰੀ ’ਤੇ ਪਟਿਆਲਾ ਸ਼ਹਿਰੀ ਦੇ ਵਿਧਾਇਕ ਦੀ ਰਿਹਾਇਸ਼ ਵੀ ਸਥਿਤ ਹੈ। ਇਸ ਕਾਰਨ ਪੁਲਿਸ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਪੂਰੀ ਜਾਂਚ ਕੀਤੀ ਗਈ।

ਮੌਕੇ ’ਤੇ ਡੀਐਸਪੀ ਸਿਟੀ-1 ਸੰਜੀਵ ਸਿੰਗਲਾ ਵੀ ਪਹੁੰਚੇ। ਬੰਬ ਸਕੁਐਡ ਟੀਮ ਵੱਲੋਂ ਲਾਵਾਰਿਸ ਬੈਗ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਜਾਂਚ ਤੋਂ ਬਾਅਦ ਬੈਗ ਵਿੱਚੋਂ ਕੋਈ ਵੀ ਸ਼ੱਕੀ ਜਾਂ ਇਤਰਾਜ਼ਯੋਗ ਵਸਤੂ ਨਹੀਂ ਮਿਲੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀਐਸਪੀ ਸੰਜੀਵ ਸਿੰਗਲਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਡੀਆਈਜੀ ਪਟਿਆਲਾ ਰੇਂਜ ਦੇ ਦਫ਼ਤਰ ਅਤੇ ਰਿਹਾਇਸ਼ ਦੇ ਬਾਹਰ ਇੱਕ ਲਾਵਾਰਿਸ ਬੈਗ ਪਿਆ ਹੈ। ਸੂਚਨਾ ਮਿਲਦੇ ਹੀ ਉਹ ਆਪਣੀਆਂ ਟੀਮਾਂ ਸਮੇਤ ਮੌਕੇ ’ਤੇ ਪਹੁੰਚੇ ਅਤੇ ਬੰਬ ਸਕੁਐਡ ਨੂੰ ਬੁਲਾ ਕੇ ਬੈਗ ਦੀ ਜਾਂਚ ਕਰਵਾਈ ਗਈ। ਜਾਂਚ ਦੌਰਾਨ ਬੈਗ ਵਿੱਚੋਂ ਕੋਈ ਵੀ ਇਤਰਾਜ਼ਯੋਗ ਚੀਜ਼ ਨਹੀਂ ਮਿਲੀ।

ਡੀਐਸਪੀ ਸੰਜੀਵ ਸਿੰਗਲਾ ਨੇ ਕਿਹਾ ਕਿ ਪਟਿਆਲਾ ਪੁਲਿਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਕਿਸੇ ਵੀ ਸ਼ੱਕੀ ਵਸਤੂ ਜਾਂ ਸੂਚਨਾ ਨੂੰ ਗੰਭੀਰਤਾ ਨਾਲ ਲੈਂਦਿਆਂ ਤੁਰੰਤ ਕਾਰਵਾਈ ਕੀਤੀ ਜਾਂਦੀ ਹੈ।

Related Post