*ਵਿਸ਼ੇਸ਼ ਗਹਿਰਾਈ ਸੁਧਾਈ (ਐਸ ਆਈ ਆਰ )-2026 ਤਹਿਤ ਵੋਟਰ ਜਾਗਰੂਕਤਾ ਅਤੇ ਨਾਮ ਦਰਜ ਮੁਹਿੰਮ ਸਬੰਧੀ ਮੀਟਿੰਗ*

ਪਟਿਆਲਾ , 3 ਸਤੰਬਰ : ਅਨੁਰਾਗ ਸ਼ਰਮਾ
ਵਿਸ਼ੇਸ਼ ਗਹਿਰਾਈ ਸੁਧਾਈ -2026 ਤਹਿਤ ਨੌਜਵਾਨਾਂ ਅਤੇ ਯੋਗ ਨਾਗਰਿਕਾਂ ਨੂੰ ਵੋਟਰ ਵਜੋਂ ਰਜਿਸਟਰ ਕਰਨ, ਵੋਟਰ ਸੂਚੀਆਂ ਦੀ ਸ਼ੁੱਧਤਾ ਯਕੀਨੀ ਬਣਾਉਣ ਅਤੇ ਚੋਣ ਪ੍ਰਕਿਰਿਆ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਪੈਦਾ ਕਰਨ ਲਈ ਮਾਨਯੋਗ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ- ਵਧੀਕ ਡਿਪਟੀ ਕਮਿਸ਼ਨਰ, ਪਟਿਆਲਾ ਜੀ ਦੇ ਹੁਕਮਾਂ ਦੀ ਪਾਲਣਾ ਹਿੱਤ ਸਵੀਪ ਨੋਡਲ ਅਫਸਰ, ਸ਼੍ਰੀ ਸਵਿੰਦਰ ਰੇਖੀ ਅਤੇ ਸ਼੍ਰੀ ਵਿਜੈ ਕੁਮਾਰ, ਚੋਣ ਤਹਿਸੀਲਦਾਰ ਪਟਿਆਲਾ ਜੀ ਅਗਵਾਈ ਹੇਠ (ਐਸ ਆਈ ਆਰ ) ਨੂੰ ਮੱਦੇਨਜ਼ਰ ਰੱਖਦਿਆਂ ਅੱਜ ਸਾਰੇ ਵਿਦਿਅਕ ਅਦਾਰਿਆਂ ਦੇ ਮੁਖੀਆਂ ਅਤੇ ਵਿਧਾਨ ਸਭਾ ਹਲਕਾ ਪੱਧਰੀ ਸਵੀਪ ਨੋਡਲ ਅਫ਼ਸਰਾਂ ਨਾਲ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਯੋਗਤਾ ਮਿਤੀ 01.10.2026 ਦੇ ਆਧਾਰ ਤੇ ਯੋਗ ਵੋਟਰਾਂ ਨੂੰ ਬਤੌਰ ਵੋਟਰ ਰਜਸਿਟਰੇਸ਼ਨ ਕਰਨ ਦੀ ਵਿਸ਼ੇਸ਼ ਮੁਹਿੰਮ ਚਲਾਉਣ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੁਹਿੰਮ ਦਾ ਮੁੱਖ ਉਦੇਸ਼ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਅਤੇ ਨਾਗਰਿਕਾਂ ਨੂੰ ਨਵੇਂ ਵੋਟਰ ਵਜੋਂ ਰਜਿਸਟਰ ਹੋਣ ਲਈ ਉਤਸ਼ਾਹਿਤ ਕਰਨਾ ਹੈ।
ਮੀਟਿੰਗ ਦੌਰਾਨ ਵਿਦਿਅਕ ਅਦਾਰਿਆਂ ਨੂੰ ਹਦਾਇਤ ਕੀਤੀ ਗਈ ਕਿ 1 ਅਕਤੂਬਰ 2026 ਨੂੰ ਯੋਗਤਾ ਮਿਤੀ ਮੰਨਦੇ ਹੋਏ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਯੋਗ ਵਿਦਿਆਰਥੀਆਂ ਦੇ ਫਾਰਮ-6 ਭਰਵਾਏ ਜਾਣ। ਫਾਰਮ-6 ਸਬੰਧੀ ਹਫ਼ਤਾਵਾਰੀ ਇਕੱਠੀ ਰਿਪੋਰਟ ਹਰ ਸੋਮਵਾਰ ਦਫ਼ਤਰ ਨੂੰ ਭੇਜਣ ਲਈ ਕਿਹਾ ਗਿਆ।
ਇਸ ਤੋਂ ਇਲਾਵਾ ਵਿਦਿਅਕ ਅਦਾਰਿਆਂ ਵਿੱਚ ਇਲੈਕਟਰਾਲ ਲਿਟਰੇਸੀ ਕਲੱਬ ਦੀਆਂ ਗਤੀਵਿਧੀਆਂ ਨੂੰ ਸਰਗਰਮ ਕਰਨ, (ਈ ਐਲ ਸੀ) ਦੇ ਸੋਸ਼ਲ ਮੀਡੀਆ ਖਾਤੇ ਬਣਾਉਣ ਅਤੇ ਵੋਟਰ ਜਾਗਰੂਕਤਾ ਨਾਲ ਸਬੰਧਤ ਗਤੀਵਿਧੀਆਂ ਨੂੰ ਸੋਸ਼ਲ ਮੀਡੀਆ ’ਤੇ ਸਾਂਝਾ ਕਰਨ ਲਈ ਕਿਹਾ ਗਿਆ।
ਵਿਦਿਆਰਥੀਆਂ ਵਿੱਚ ਚੋਣ ਸਾਖਰਤਾ ਵਧਾਉਣ ਲਈ ਓਨ ਲਾਈਨ & ਆਫ ਲਾਈਨ ਕੁਇਜ਼ , ਵਾਦ-ਵਿਵਾਦ, ਪੋਸਟਰ ਮੇਕਿੰਗ, ਨਾਅਰਾ ਲੇਖਣ, ਲੇਖ ਮੁਕਾਬਲੇ ਅਤੇ ਜਾਗਰੂਕਤਾ ਸੈਸ਼ਨ ਆਦਿ ਕਰਵਾਉਣ ’ਤੇ ਵੀ ਜ਼ੋਰ ਦਿੱਤਾ ਗਿਆ। ਨਵੇਂ ਯੋਗ ਵੋਟਰਾਂ ਨੂੰ ਵੋਟਰ ਵਜੋਂ ਰਜਿਸਟਰ ਹੋਣ ਲਈ ਪ੍ਰੇਰਿਤ ਕਰਨ ਅਤੇ ਈ ਐਲ ਸੀ ਮੈਂਬਰਾਂ ਨੂੰ ਆਪਣੇ ਸਾਥੀਆਂ ਅਤੇ ਭਾਈਚਾਰੇ ਵਿੱਚ ਚੋਣ ਸਾਖਰਤਾ ਦੇ ਨੁਮਾਇੰਦੇ ਵਜੋਂ ਕੰਮ ਕਰਨ ਲਈ ਉਤਸ਼ਾਹਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਐਸ ਆਈ ਆਰ -2026 ਸਬੰਧੀ ਜ਼ਿਲ੍ਹਾ ਪੱਧਰ ’ਤੇ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਰਾਹੀਂ ਵਿਆਪਕ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਸਥਾਨਕ ਐੱਫ ਐੱਮ ਰੇਡੀਓ ਚੈਨਲਾਂ, ਅਖ਼ਬਾਰਾਂ ਅਤੇ ਨਿਊਜ਼ ਪੋਰਟਲਾਂ ਰਾਹੀਂ ਵੋਟਰ ਜਾਗਰੂਕਤਾ ਸੰਦੇਸ਼ ਪ੍ਰਸਾਰਿਤ ਕਰਨ ਲਈ ਕਿਹਾ ਗਿਆ।
ਇਸ ਦੇ ਨਾਲ ਹੀ ਪ੍ਰਮੁੱਖ ਜਨਤਕ ਥਾਵਾਂ ’ਤੇ ਬੈਨਰ, ਹੋਰਡਿੰਗ, ਪੋਸਟਰ ਅਤੇ ਫਲੈਕਸ ਬੋਰਡ ਲਗਾ ਕੇ ਐਸ ਆਈ ਆਰ -2026, ਵੋਟਰ ਰਜਿਸਟ੍ਰੇਸ਼ਨ, ਵੋਟਰ ਵੇਰੀਫਿਕੇਸ਼ਨ ਅਤੇ ਵੋਟਰ ਸੇਵਾਵਾਂ ਸਬੰਧੀ ਜਾਣਕਾਰੀ ਲੋਕਾਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ ਗਿਆ।
ਖੇਡਾਂ, ਕਲਾ, ਸਿੱਖਿਆ ਅਤੇ ਸਮਾਜਿਕ ਖੇਤਰ ਨਾਲ ਜੁੜੀਆਂ ਪ੍ਰਮੁੱਖ ਸ਼ਖ਼ਸੀਅਤਾਂ ਦੇ ਵੋਟਰ ਜਾਗਰੂਕਤਾ ਸੰਦੇਸ਼ ਰਿਕਾਰਡ ਕਰਵਾ ਕੇ ਅਧਿਕਾਰਤ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਰਾਹੀਂ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ।
ਮੀਟਿੰਗ ਵਿੱਚ ਕਿਹਾ ਗਿਆ ਕਿ ਸਮੂਹ ਵਿਧਾਨ ਸਭਾ ਹਲਕਾ ਪੱਧਰ ’ਤੇ ਪੋਲਿੰਗ ਸਟੇਸ਼ਨਾਂ ਅਤੇ ਹੋਰ ਨਿਰਧਾਰਤ ਸਥਾਨਾਂ ’ਤੇ ਵੋਟਰ ਜਾਗਰੂਕਤਾ ਕੈਂਪ ਲਗਾਏ ਜਾਣ, ਬੀ ਐਲ ਓਜ਼ ਅਤੇ ਬੀ ਐਲ ਏਜ਼ ਰਾਹੀਂ ਘਰ-ਘਰ ਜਾਗਰੂਕਤਾ ਮੁਹਿੰਮ ਚਲਾਈ ਜਾਵੇ ਅਤੇ ਵੋਟਰ ਰਜਿਸਟ੍ਰੇਸ਼ਨ, ਸੋਧ, ਤਸਦੀਕ ਅਤੇ ਹੋਰ ਵੋਟਰ ਸੇਵਾਵਾਂ ਸਬੰਧੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਪਿੰਡਾਂ, ਵਾਰਡਾਂ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨਾਂ ਅਤੇ ਗ੍ਰਾਮ ਪੰਚਾਇਤਾਂ ਵਿੱਚ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾਣ ਅਤੇ ਵੋਟਰ ਜਾਗਰੂਕਤਾ ਪੈਂਫਲਿਟ, ਪੋਸਟਰ ਅਤੇ ਆਈ ਈ ਸੀ ਸਮੱਗਰੀ ਵੰਡੀ ਜਾਵੇ ਅਤੇ ਸਥਾਨਕ ਜਨਤਕ ਐਲਾਨ ਪ੍ਰਣਾਲੀ ਰਾਹੀਂ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਹਰੇਕ ਵਿਧਾਨ ਸਭਾ ਹਲਕੇ ਵਿੱਚ ਖੇਡਾਂ, ਕਲਾ, ਸਿੱਖਿਆ ਅਤੇ ਸਮਾਜਿਕ ਖੇਤਰ ਨਾਲ ਸਬੰਧਤ ਇੱਕ ਪ੍ਰਮੁੱਖ ਸ਼ਖ਼ਸੀਅਤ ਦੀ ਪਛਾਣ ਕਰਕੇ ਉਸ ਨੂੰ ਜਿਲ੍ਹਾ ਸਵੀਪ ਆਈ ਕੌਨ ਵਜੋਂ ਨਿਯੁਕਤ ਕਰਨ ਲਈ ਪ੍ਰਸਤਾਵ ਭੇਜਣ ਸਬੰਧੀ ਵੀ ਹਦਾਇਤਾਂ ਦਿੱਤੀਆ ਗਈਆਂ। ਇਸ ਸ਼ਖ਼ਸੀਅਤ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਹੱਕ ਜਾਂ ਵਿਰੋਧ ਵਿੱਚ ਸਿੱਧੇ ਜਾਂ ਅਸਿੱਧੇ ਤੌਰ ’ਤੇ ਪ੍ਰਚਾਰ ਨਹੀਂ ਹੋਣਾ ਚਾਹੀਦਾ।
ਇਸ ਤੋਂ ਇਲਾਵਾ ਕਿਸੇ ਵੋਟਰ ਵੱਲੋਂ ਵੋਟ ਕਟਵਾਉਣ ਲਈ ਫਾਰਮ ਨੰ. 7 ਅਤੇ ਦਰੁਸਤੀ ਲਈ ਫਾਰਮ ਨੰ. 8 ਭਰਿਆ ਜਾ ਸਕਦਾ ਹੈ। ਇਹ ਸਾਰੇ ਫਾਰਮ ਸਬੰਧਤ ਬੀ.ਐਲ.ਓ. ਰਾਹੀਂ ਜਾਂ ਆੱਨਲਾਈਨ http:voters.eci.gov.in/ ਪੋਰਟਲ ਤੇ ਅਪਲਾਈ ਕੀਤੇ ਜਾ ਸਕਦੇ ਹਨ। ਜ਼ਿਲ੍ਹਾ ਪਟਿਆਲਾ ਦੇ ਅੱਠ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਬੂਥ ਲੈਵਲ ਅਫਸਰਾਂ ਵੱਲੋਂ ਮਿਤੀ: 06.09.2026 ਐਤਵਾਰ ਨੂੰ ਆਪਣੇ ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ਤੇ ਕੈਂਪ ਵੀ ਲਗਾਏ ਜਾਣੇ ਹਨ।
ਉਸ ਸਬੰਧੀ ਆਮ ਜਨਤਾ/ਵੋਟਰਾਂ ਨੂੰ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਜਾਂਦੀ ਹੈ ਕਿ ਉਹ ਭਾਰਤ ਚੋਣ ਕਮਿਸ਼ਨ ਵੱਲੋਂ ਸ਼ੁਰੂ ਕੀਤੀ ਗਈ ਇਸ ਵਿਸ਼ੇਸ਼ ਮੁਹਿੰਮ ਦਾ ਫਾਇਦਾ ਉਠਾਉਣ ਅਤੇ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਵਾਉਣ/ਕਟਵਾਉਣ ਜਾਂ ਕਿਸੇ ਤਰ੍ਹਾਂ ਦੀ ਸੋਧ ਕਰਨ ਲਈ ਉਕਤ ਅਨੁਸਾਰ ਸਬੰਧਤ ਫਾਰਮ ਭਰ ਕੇ ਜ਼ਰੂਰ ਜਮ੍ਹਾਂ ਕਰਵਾਉਣ, ਤਾਂ ਜੋ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਬਣਾਉਣ ਤੋਂ ਵਾਂਝਾ ਨਾ ਰਹਿ ਜਾਵੇ।
Post Views: 6

